ਲੁਧਿਆਣਾ (ਗੌਤਮ): ਮਾਡਲ ਟਾਊਨ ਦੇ ਇਲਾਕੇ ਗੋਲ ਚੌਕ ਨੇੜੇ ਨਾਕਾਬੰਦੀ ਕਰਕੇ ਚੈਕਿੰਗ ਕਰ ਰਹੀ ਪੁਲਸ ਪਾਰਟੀ ਦੇ ਇਕ ਮੁਲਾਜ਼ਮ ਨੂੰ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਪੁਲਸ ਮੁਲਾਜ਼ਮ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਹਸਪਤਾਲ ਲਿਜਾਇਆ ਗਿਆ। ਉਸ ਦੀ ਪਛਾਣ ਭਾਮੀਆਂ ਰੋਡ ਦੇ ਰਹਿਣ ਵਾਲੇ ਅੰਬਾ ਦੱਤ ਵਜੋਂ ਹੋਈ ਹੈ। ਪੁਲਸ ਨੇ ਮੋਟਰਸਾਈਕਲ ਸਵਾਰ ਦੋਵਾਂ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ ਮੁਲਜ਼ਮਾਂ ਦੀ ਪਛਾਣ ਮਾਡਲ ਟਾਊਨ ਡਾਕਟਰ ਅੰਬੇਡਕਰ ਨਗਰ ਦੇ ਰਹਿਣ ਵਾਲੇ ਹਰਸ਼ਿਤ ਅਤੇ ਜਨਤਾ ਕਲੋਨੀ ਦੇ ਰਹਿਣ ਵਾਲੇ ਰਿਹਾਨ ਅਹਿਮਦ ਵਜੋਂ ਕੀਤੀ ਹੈ।
ਜ਼ਖਮੀ ਮੁਲਾਜ਼ਮ ਨੇ ਦੱਸਿਆ ਕਿ ਉਹ ਆਪਣੇ ਹੋਰ ਮੁਲਾਜ਼ਮਾਂ ਨਾਲ ਗੋਲ ਚੌਕ ਡੀ ਬਲਾਕ ਵਿਚ ਨਾਕਾਬੰਦੀ ਦੀ ਡਿਊਟੀ ਦੌਰਾਨ ਚੈਕਿੰਗ ਕਰ ਰਹੇ ਸਨ ਤਾਂ ਮੋਟਰਸਾਈਕਲ 'ਤੇ ਦੋ ਨੌਜਵਾਨ ਸ਼ੱਕੀ ਹਾਲਤ ਵਿਚ ਆਉਂਦੇ ਦਿਖਾਈ ਦਿੱਤੇ। ਜਦੋਂ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਮੋਟਰਸਾਈਕਲ ਚਲਾ ਰਹੇ ਨੌਜਵਾਨ ਨੇ ਤੇਜ਼ ਰਫ਼ਤਾਰ ਨਾਲ ਮੋਟਰਸਾਈਕਲ ਚਲਾਉਂਦੇ ਹੋਏ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
ਸ੍ਰੀ ਦਰਬਾਰ ਸਾਹਿਬ ਨਾਲ ਜੁੜੀ ਸੰਵੇਦਨਸ਼ੀਲ ਘਟਨਾ ’ਤੇ ਸਕੱਤਰ ਗੁਰਚਰਨ ਸਿੰਘ ਗਰੇਵਾਲ ਦੀ ਪ੍ਰਤੀਕਿਰਿਆ
NEXT STORY