ਅੰਮ੍ਰਿਤਸਰ- ਨਾਰਕੋ-ਹਵਾਲਾ ਨੈੱਟਵਰਕ 'ਤੇ ਇੱਕ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਸ ਨੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਰਣਜੀਤ ਸਿੰਘ ਉਰਫ ਰਾਣਾ, ਗੁਰਦੇਵ ਸਿੰਘ ਉਰਫ ਗੇਦੀ, ਅਤੇ ਸ਼ੈਲੇਂਦਰ ਸਿੰਘ ਉਰਫ ਸੇਲੂ ਵਜੋਂ ਹੋਈ ਹੈ। ਇਸ ਬਾਰੇ ਜਾਣਕਾਰੀ ਪੰਜਾਬ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਮੁਦਰਾ ਲੈਣ-ਦੇਣ ਵਿੱਚ ਸ਼ਾਮਲ ਹਨ।
ਇਹ ਵੀ ਪੜ੍ਹੋ- ਤਰਨਤਾਰਨ 'ਚ ਗੋਲੀ ਮਾਰ ਕੇ ਕਤਲ ਕੀਤੇ ਪੁਲਸ ਮੁਲਾਜ਼ਮ ਦੇ ਪਰਿਵਾਰ ਲਈ CM ਮਾਨ ਦਾ ਅਹਿਮ ਐਲਾਨ
ਮੁਲਜ਼ਮਾਂ ਕੋਲੋਂ 500 ਗ੍ਰਾਮ ਹੈਰੋਇਨ, 1 ਗਲੋਕ 9 ਐੱਮਐੱਮ ਪਿਸਤੌਲ (2 ਮੈਗਜ਼ੀਨਾਂ ਦੇ ਨਾਲ), ਅਤੇ 33 ਲੱਖ ਰੁਪਏ ਹਵਾਲਾ ਪੈਸੇ ਬਰਾਮਦ ਕੀਤੇ ਗਏ ਹਨ । ਡੀ.ਜੀ.ਪੀ. ਨੇ ਦੱਸਿਆ ਕਿ ਅੰਮ੍ਰਿਤਸਰ ਦੇ ਪੀਐੱਸ ਲੋਪੋਕੇ ਵਿਖੇ ਐੱਫਆਈਆਰ ਦਰਜ ਕੀਤੀ ਗਈ ਹੈ, ਅਤੇ ਇਸ ਸਰਹੱਦ ਪਾਰ ਤਸਕਰੀ ਨੈੱਟਵਰਕ ਦੇ ਅੱਗੇ ਅਤੇ ਪਿੱਛੇ ਸਬੰਧਾਂ ਦਾ ਪਤਾ ਲਗਾਉਣ ਲਈ ਯਤਨ ਜਾਰੀ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਲੱਗ ਗਈ ਵੱਡੀ ਪਾਬੰਦੀ, 3 ਮਹੀਨੇ ਲਾਗੂ ਰਹਿਣਗੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੀਵਰ ਲਾਈਨ ਦੀ ਸਫ਼ਾਈ ਕਰਦੇ ਸਮੇਂ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
NEXT STORY