ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਪੁਲਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਵਿਚ ਵੱਡਾ ਐਕਸ਼ਨ ਲਿਆ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਹਥਿਆਰਾਂ ਦੀ ਅੰਤਰ-ਰਾਜੀ ਤਸਕਰੀ ਦਾ ਰੈਕੇਟ ਚਲਾਉਣ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਹੈ। ਉਹ ਇਕ ਨਹੀਂ ਸਗੋਂ ਵੱਖ-ਵੱਖ ਗਿਰੋਹਾਂ ਨੂੰ ਮਾਲੀ ਮਦਦ ਵੀ ਦੇ ਰਿਹਾ ਸੀ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਮੱਧ ਪ੍ਰਦੇਸ਼ ਤੋਂ ਨਾਜਾਇਜ਼ ਹਥਿਆਰ ਪੰਜਾਬ ਵਿਚ ਸਪਲਾਈ ਕਰ ਰਿਹਾ ਸੀ।

ਇਹ ਖ਼ਬਰ ਵੀ ਪੜ੍ਹੋ - ਦੁਕਾਨਦਾਰਾਂ ਨੂੰ ਪੁਲਸ ਦੀ Warning! ਜੇ ਨਾ ਮੰਨਿਆ ਇਹ ਹੁਕਮ ਦਰਜ ਹੋਵੇਗੀ FIR
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੰਦੇ ਹੋਏ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), SAS ਨਗਰ, ਪੰਜਾਬ ਵੱਲੋਂ ਅੰਤਰ-ਰਾਜੀ ਸੰਗਠਿਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਨੂੰ ਚਲਾਉਣ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਵੱਖ-ਵੱਖ ਗਰੋਹਾਂ ਨੂੰ ਮਾਲੀ ਮਦਦ ਦੇ ਰਿਹਾ ਸੀ, ਉਹ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਨਾਜਾਇਜ਼ ਹਥਿਆਰ ਸਪਲਾਈ ਕਰਦਾ ਸੀ।
ਇਹ ਖ਼ਬਰ ਵੀ ਪੜ੍ਹੋ - ਘਰ ਦੇ ਕੰਮ ਕਰਦੇ ਨੌਜਵਾਨ ਨਾਲ ਵਾਪਰ ਗਿਆ ਭਾਣਾ! ਸੋਚਿਆ ਨਾ ਸੀ ਇੰਝ ਆਵੇਗੀ ਮੌਤ
ਡੀ.ਜੀ.ਪੀ. ਨੇ ਦੱਸਿਆ ਕਿ ਮੁਲਜ਼ਮ ਕੋਲੋਂ 4 ਨਾਜਾਇਜ਼ .32 ਬੋਰ ਪਿਸਤੌਲ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਸ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਬੇਪਰਦ ਕਰਨ ਲਈ SSOC ਮੋਹਾਲੀ ਵੱਲੋਂ ਅਗਲੇ ਅਤੇ ਪਿਛਲੇ ਸਬੰਧਾਂ ਨੂੰ ਟਰੈਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਪੁਲਸ ਸੰਗਠਿਤ ਅਪਰਾਧਾਂ ਦੀ ਕਮਰ ਤੋੜਣ ਲਈ ਲਗਾਤਾਰ ਕੰਮ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੁਕਾਨਦਾਰਾਂ ਨੂੰ ਪੁਲਸ ਦੀ Warning! ਜੇ ਨਾ ਮੰਨਿਆ ਇਹ ਹੁਕਮ ਦਰਜ ਹੋਵੇਗੀ FIR
NEXT STORY