ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 78ਵੇਂ ਦਿਨ ਪੰਜਾਬ ਪੁਲਸ ਨੇ ਐਤਵਾਰ ਨੂੰ ਇਕ ਵਿਸ਼ੇਸ਼ ਆਪ੍ਰੇਸ਼ਨ ‘ਆਪ੍ਰੇਸ਼ਨ ਸੀਲ-13’ ਚਲਾਇਆ, ਜਿਸ ਦਾ ਮਕਸਦ ਸਰਹੱਦੀ ਸੂਬੇ ਪੰਜਾਬ ’ਚ ਦਾਖ਼ਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਬਰੀਕੀ ਨਾਲ ਜਾਂਚ ਕਰਨਾ ਸੀ ਤਾਂ ਜੋ ਨਸ਼ੀਲੇ ਪਦਾਰਥਾਂ ਤੇ ਸ਼ਰਾਬ ਦੀ ਸਮੱਗਲਿੰਗ ’ਤੇ ਬਾਜ਼ ਅੱਖ ਰੱਖੀ ਜਾ ਸਕੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਓ ਧਿਆਨ ਦਿਓ! 31 ਤਾਰੀਖ਼ ਤੋਂ ਪਹਿਲਾਂ-ਪਹਿਲਾਂ ਨਿਬੇੜ ਲਓ ਇਹ ਕੰਮ, ਨੋਟੀਫ਼ਿਕੇਸ਼ਨ ਜਾਰੀ
ਹੋਰ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 10 ਜ਼ਿਲਿਆਂ ਜਿਨ੍ਹਾਂ ਦੀਆਂ ਹੱਦਾਂ ਯੂ. ਟੀ. ਚੰਡੀਗੜ੍ਹ ਸਮੇਤ 4 ਸੂਬਿਆਂ ਨਾਲ ਸਾਂਝੀਆਂ ਹਨ, ’ਚ ਲਗਭਗ 92 ਐਂਟਰੀ/ਐਗਜ਼ਿਟ ਪੁਆਇੰਟਾਂ ’ਤੇ ਇੰਸਪੈਕਟਰਾਂ/ਡੀ. ਐੱਸ. ਪੀਜ਼ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਸ ਮੁਲਾਜ਼ਮਾਂ ਦੀ ਨਫ਼ਰੀ ਨਾਲ ਮਜ਼ਬੂਤ ਨਾਕੇ ਲਾਏ ਗਏ ਸਨ।
10 ਅੰਤਰਰਾਜੀ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੂਪਨਗਰ, ਐੱਸ. ਏ.ਐੱਸ. ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ’ਚ ਇਹ ਆਪ੍ਰੇਸ਼ਨ ਚਲਾਇਆ ਗਿਆ। ਉਨ੍ਹਾਂ ਕਿਹਾ ਕਿ ਸੂਬੇ ’ਚ ਦਾਖਲ ਹੋਣ/ਬਾਹਰ ਜਾਣ ਵਾਲੇ 4244 ਵਾਹਨਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ 511 ਦੇ ਚਲਾਨ ਕੀਤੇ ਗਏ ਅਤੇ 39 ਨੂੰ ਕਾਰਵਾਈ ਦੌਰਾਨ ਜ਼ਬਤ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਹਵਸ 'ਚ ਅੰਨ੍ਹੀ ਪਤਨੀ ਨੇ ਹੱਥੀਂ ਉਜਾੜ ਲਿਆ ਸੰਸਾਰ! ਆਸ਼ਿਕ ਨਾਲ ਰਲ਼ ਕੇ ਪਤੀ ਦਾ ਬੇਰਹਿਮੀ ਨਾਲ ਕਤਲ
ਇਸ ਤੋਂ ਇਲਾਵਾ ਪੁਲਸ ਟੀਮਾਂ ਵਲੋਂ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਜਾਰੀ ਹੈ, ਜਿਸ ਤਹਿਤ ਐਤਵਾਰ ਨੂੰ 490 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਅਤੇ ਸੂਬੇ ਭਰ ’ਚ 109 ਐੱਫ. ਆਈ. ਆਰਜ਼ ਦਰਜ ਕਰਨ ਉਪਰੰਤ 136 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸਪੈਸ਼ਲ ਡੀ. ਜੀ. ਪੀ. ਨੇ ਕਿਹਾ ਕਿ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 11.3 ਕਿੱਲੋਗ੍ਰਾਮ ਹੈਰੋਇਨ ਅਤੇ 3.48 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੜਕ ਹਾਦਸੇ 'ਚ ਰਿਟਾਇਰਡ ਸੂਬੇਦਾਰ ਦੀ ਮੌਤ, ਪਤਨੀ ਗੰਭੀਰ ਜ਼ਖਮੀ
NEXT STORY