ਸ਼ਾਹਕੋਟ (ਅਰਸ਼ਦੀਪ)- ਅੱਜ ਤੜਕਸਾਰ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ ਵਿਚ ਨਸ਼ਾ ਤਸਕਰਾਂ ਵੱਲੋਂ ਪੁਲਸ 'ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਪੁਲਸ ਵੱਲੋਂ ਕੀਤੀ ਜਵਾਬੀ ਕਾਰਵਾਈ 'ਚ 2 ਨਸ਼ਾ ਤਸਕਰ ਨੂੰ ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਤਲਵੰਡੀ ਸੰਘੇੜਾ ਚੌਂਕੀ ਇੰਚਾਰਜ ਵੱਲੋਂ ਗਸ਼ਤ ਦੌਰਾਨ 2 ਸ਼ੱਕੀ ਨੌਜਵਾਨਾਂ ਦੀ ਜਾਣਕਾਰੀ ਥਾਣਾ ਸ਼ਾਹਕੋਟ ਦੇ ਐੱਸ. ਐੱਚ. ਓ. ਬਲਵਿੰਦਰ ਸਿੰਘ ਭੁੱਲਰ ਨੂੰ ਦਿੱਤੀ ਗਈ। ਇਸ 'ਤੇ ਐੱਸ. ਐੱਚ. ਓ. ਵੱਲੋਂ ਆਪਣੇ ਸੀਨੀਅਰ ਅਫਸਰਾਂ ਨੂੰ ਸੂਚਿਤ ਕਰਨ ਤੋਂ ਬਾਅਦ ਤਿੰਨ ਵੱਖ-ਵੱਖ ਟੀਮਾਂ ਬਣਾ ਕੇ ਇਲਾਕੇ ਵਿਚ ਸ਼ੱਕੀ ਵਿਅਕਤੀਆਂ ਦੀ ਭਾਲ ਸ਼ੁਰੂ ਕੀਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਣਨ ਜਾ ਰਿਹੈ ਨਵਾਂ ਕਾਨੂੰਨ! ਅੱਜ ਹੀ ਹੋ ਸਕਦੈ ਵੱਡਾ ਐਲਾਨ
ਅੱਜ ਤੜਕੇ 6:15 ਵਜੇ ਕੋਟਲੀ ਗਾਜਰਾਂ ਰੇਲਵੇ ਅੰਡਰ ਬ੍ਰਿਜ ਹੇਠਾਂ ਐੱਸ. ਐੱਚ. ਓ. ਬਲਵਿੰਦਰ ਸਿੰਘ ਭੁੱਲਰ ਵੱਲੋਂ ਨਸ਼ਾ ਤਸਕਰਾਂ ਨੂੰ ਰੁਕਣ ਲਈ ਕਿਹਾ ਤਾਂ ਨਸ਼ਾ ਤਸਕਰਾਂ ਨੇ ਪੁਲਸ ਪਾਰਟੀ ਉੱਪਰ ਫਾਇਰਿੰਗ ਕਰ ਦਿੱਤੀ, ਪੁਲਸ ਵੱਲੋਂ ਕੀਤੀ ਜਵਾਬੀ ਕਾਰਵਾਈ 'ਚ ਦੋਵੇਂ ਨਸ਼ਾ ਤਸਕਰ ਦੇ ਲੱਤਾਂ ਵਿਚ ਗੋਲ਼ੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਦੀ ਪਛਾਣ ਅਜੇ ਉਰਫ ਬਾਬਾ ਵਾਸੀ ਕੰਦੋਲਾ, ਲਖਵਿੰਦਰ ਖੰਨਾ ਵਾਸੀ ਥਾਣਾ ਲੋਹੀਆਂ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - Punjab: ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਜ਼ਬਤ ਹੋਣਗੇ ਇਹ ਵਾਹਨ
ਉਨ੍ਹਾਂ ਦੱਸਿਆ ਕਿ ਅਜੇ ਬਾਬਾ ਤੋਂ 45 ਨਸ਼ੀਲੀਆਂ ਗੋਲੀਆਂ ਤੇ ਲਖਵਿੰਦਰ ਖੰਨਾ ਤੋਂ 65 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਦੋਵੇਂ ਨਸ਼ਾ ਤਸਕਰਾਂ ਤੋਂ .32 ਬੋਰ ਦੇ ਪਿਸਤੌਲ ਤੇ ਕਾਰਤੂਸ ਬਰਾਮਦ ਹੋਏ ਹਨ। ਐੱਸ.ਐੱਸ.ਪੀ. ਨੇ ਦੱਸਿਆ ਕਿ ਜ਼ਖਮੀ ਹੋਏ ਨਸ਼ਾ ਤਸਕਰਾਂ ਨੂੰ ਨਕੋਦਰ ਦੇ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਾਇਆ ਗਿਆ ਹੈ। ਐੱਸ.ਪੀ.ਡੀ. ਸਰਬਜੀਤ ਰਾਏ ਤੇ ਡੀ.ਐੱਸ.ਪੀ. ਸ਼ਾਹਕੋਟ ਉਂਕਾਰ ਸਿੰਘ ਬਰਾੜ ਦੀ ਅਗਵਾਈ ਵਿਚ ਇਲਾਕੇ ਦੀ ਸਰਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਪਤਾ ਲੱਗਾ ਕੀ ਇਨ੍ਹਾਂ 'ਤੇ ਫਿਰੌਤੀ ਮੰਗਣ ਤੇ ਇਰਾਦਾ ਕਤਲ ਸਮੇਤ ਪਹਿਲਾਂ ਵੀ ਮੁਕੱਦਮੇ ਦਰਜ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
50 ਸਾਲਾ ਵਿਅਕਤੀ ਨੇ ਨਹਿਰ ’ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
NEXT STORY