ਫਾਜ਼ਿਲਕਾ: ਫਾਜ਼ਿਲਕਾ ਪੁਲਸ ਵੱਲੋਂ ਖਾਸ ਸੂਚਨਾ 'ਤੇ ਕਾਰਵਾਈ ਕਰਦੇ ਹੋਏ, ਪਾਕਿਸਤਾਨ ਨਾਲ ਜੁੜੇ ਸਰਹੱਦ ਪਾਰ ਹਥਿਆਰ ਤਸਕਰੀ ਮੋਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਪਾਰਟੀ ਨੇ ਵਿਦੇਸ਼-ਆਧਾਰਤ ਹੈਂਡਲਰਾਂ ਦੁਆਰਾ ਸਹਾਇਤਾ ਪ੍ਰਾਪਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 18 ਪਿਸਤੌਲਾਂ, 1847 ਕਾਰਤੂਸ ਅਤੇ 42 ਮੈਗਜ਼ੀਨ ਬਰਾਮਦ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ! ਲੱਗ ਗਈਆਂ ਮੌਜਾਂ
ਇਹ ਜਾਣਕਾਰੀ ਸਾਂਝੀ ਕਰਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਦੇ ਸਬੰਧਾਂ ਦਾ ਪਤਾ ਲਗਾਉਣ, ਗਿਰੋਹ ਵਿਚ ਸ਼ਾਮਲ ਸਾਰੇ ਮੈਂਬਰਾਂ ਦੀ ਪਛਾਣ ਕਰਨ ਅਤੇ ਪੂਰੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਪੁਲਸ ਸੂਬੇ ਨੂੰ ਸੁਰੱਖਿਅਤ ਰੱਖਣ ਲਈ ਸਰਹੱਦ ਪਾਰ ਅਪਰਾਧ ਅਤੇ ਸੰਗਠਿਤ ਤਸਕਰੀ ਨੈੱਟਵਰਕ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੈਰੋਇਨ ਸਮੇਤ 4 ਮੁਲਜ਼ਮ ਗ੍ਰਿਫ਼ਤਾਰ
NEXT STORY