ਚੰਡੀਗੜ੍ਹ- ਪੰਜਾਬ ਵਿੱਚ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਨੇ ਬਰਨਾਲਾ ਪੁਲਸ ਦੇ ਨਾਲ ਮਿਲ ਕੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਬੰਬੀਹਾ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ।
ਪੰਜਾਬ ਪੁਲਸ ਦੇ ਡੀ.ਜੀ.ਪੀ. ਵੱਲੋਂ ਐਕਸ 'ਤੇ ਇਕ ਪੋਸਟ ਰਾਹੀਂ ਇਸ ਕਾਰਵਾਈ ਦੀ ਜਾਣਕਾਰੀ ਦਿੱਤੀ ਗਈ ਹੈ। ਪੋਸਟ 'ਚ ਦੱਸਿਆ ਗਿਆ ਹੈ ਕਿ ਉਕਤ ਦੋਵੇਂ ਗੈਂਗਸਟਰ ਸੰਦੀਪ ਸਿੰਘ ਤੇ ਸੇਖਰ, ਜੋ ਕਿ ਬੰਬੀਹਾ ਗੈਂਗ ਨਾਲ ਸਬੰਧਤ ਹਨ ਤੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਮਲੇ 'ਚ ਸ਼ਾਮਲ ਹਨ। ਉਕਤ ਮੁਲਜ਼ਮਾਂ ਕੋਲੋਂ ਮੌਕੇ ਤੋਂ ਚਾਰ .32 ਬੋਰ, ਇਕ ਪੀ.ਐਕਸ5 ਤੇ ਇਕ .30 ਬੋਰ ਦਾ ਪਿਸਤੌਲ ਬਰਾਮਦ ਹੋਇਆ ਹੈ ਤੇ 19 ਜ਼ਿੰਦਾ ਕਾਰਤੂਸ ਵੀ ਉਨ੍ਹਾਂ ਕੋਲੋਂ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ- ਇਕ ਹੋਰ ਕ੍ਰੈਸ਼ ! ਘੁੰਮਦਾ-ਘੁੰਮਦਾ ਦਰੱਖਤਾਂ 'ਚ ਆ ਵੱਜਾ ਹੈਲੀਕਾਪਟਰ, ਮਿੰਟਾਂ 'ਚ ਪੈ ਗਈਆਂ ਭਾਜੜਾਂ
ਮੁੱਢਲੀ ਜਾਂਚ ਦੌਰਾਨ ਇਹ ਖੁਲਾਸਾ ਹੋਇਆ ਹੈ ਕਿ ਇਹ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ, ਜਿਨ੍ਹਾਂ ਦਾ ਮਕਸਦ ਇਨ੍ਹਾਂ ਹਥਿਆਰਾਂ ਨੂੰ ਬੰਬੀਹਾ ਗੈਂਗ ਦੇ ਹੋਰ ਮੈਂਬਰਾਂ ਨੂੰ ਸਪਲਾਈ ਕਰਨਾ ਸੀ, ਜਿਸ ਮਗਰੋਂ ਸੂਬੇ 'ਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਸਕਦਾ ਸੀ। ਪਰ ਪੰਜਾਬ ਪੁਲਸ ਦੀ ਇਸ ਕਾਰਵਾਈ ਨਾਲ ਇਨ੍ਹਾਂ ਗੈਂਗਸਟਰਾਂ ਦੇ ਮਨਸੂਬਿਆਂ 'ਤੇ ਪਾਣੀ ਫ਼ਿਰ ਗਿਆ ਹੈ।
ਪੰਜਾਬ ਪੁਲਸ (PunjabPoliceInd) ਨੇ ਦੁਹਰਾਇਆ ਹੈ ਕਿ ਉਹ ਇਸ ਤਰ੍ਹਾਂ ਦੇ ਅਪਰਾਧ ਨੂੰ ਰੋਕਣ ਅਤੇ ਪੂਰੇ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਦੇ ਆਪਣੇ ਮਿਸ਼ਨ ਪ੍ਰਤੀ ਵਚਨਬੱਧ ਹੈ। ਇਸ ਨੈੱਟਵਰਕ ਦੀ ਸਮੁੱਚੀ ਸਪਲਾਈ ਚੇਨ ਨੂੰ ਪਛਾਣਨ ਅਤੇ ਖ਼ਤਮ ਕਰਨ ਲਈ ਪੁਲਸ ਦੀ ਅਗਲੇਰੀ ਜਾਂਚ ਜਾਰੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ! ਭਿੜੀਆਂ ਦੋ ਧਿਰਾਂ, ਚੱਲੇ ਘਸੁੰਨ-ਮੁੱਕੇ ਤੇ ਬਜ਼ੁਰਗ ਦੀ ਲਾਹੀ ਪੱਗ
NEXT STORY