ਮੁੱਲਾਂਪੁਰ ਦਾਖਾ (ਕਾਲੀਆ)- ਬਿਜਲੀ ਬੋਰਡ ਦੇ ਐੱਸ. ਡੀ. ਓ. ਅਤੇ ਜੇ. ਈ. ਨੂੰ ਅਗਵਾ ਕਰਕੇ 7.20 ਲੱਖ ਰੁਪਏ ਦੀ ਫ਼ਿਰੌਤੀ ਲੁੱਟਣ ਦੇ ਮਾਮਲੇ ਵਿਚ ਪੁਲਸ ਨੇ ਦੋ ਫਰਜ਼ੀ ਪੱਤਰਕਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ ਬਿਜਲੀ ਬੋਰਡ ਅੱਡਾ ਦਾਖਾ ਨਾਲ ਸਬੰਧਤ ਹੈ, ਜਿੱਥੇ ਐੱਸ. ਡੀ. ਓ. ਜਸਕਿਰਨਪ੍ਰੀਤ ਸਿੰਘ ਅਤੇ ਜੇ. ਈ. ਪ੍ਰਮਿੰਦਰ ਸਿੰਘ ਨੂੰ ਚਾਰ ਲੁਟੇਰਿਆਂ ਨੇ ਅਗਵਾ ਕਰ ਲਿਆ ਸੀ। ਅਗਵਾਕਾਰਾਂ ਨੇ ਇਹ ਵਾਰਦਾਤ ਐਕਸੀਅਨ ਸਾਹਿਬ ਦੇ ਦਫ਼ਤਰ ਵਿਚ ਕੀਤੀ ਅਤੇ ਦੋਹਾਂ ਅਧਿਕਾਰੀਆਂ ਨੂੰ ਬੰਦੂਕ ਦੀ ਨੋਕ 'ਤੇ ਅਗਵਾ ਕੀਤਾ ਗਿਆ। ਲੁਟੇਰੇ ਆਪਣੇ ਆਪ ਨੂੰ ਵਿਜੀਲੈਂਸ ਦੇ ਅਧਿਕਾਰੀ ਦੱਸ ਰਹੇ ਸਨ।
ਇਹ ਖ਼ਬਰ ਵੀ ਪੜ੍ਹੋ - CM ਮਾਨ ਤੇ ਇੰਗਲੈਂਡ ਦੇ ਵਕੀਲਾਂ ਵਿਚਾਲੇ ਮੀਟਿੰਗ! ਰੱਖੀ ਗਈ ਇਹ ਮੰਗ
ਅਧਿਕਾਰੀਆਂ ਦੀ ਰਿਹਾਈ ਦੇ ਬਦਲੇ, ਲੁਟੇਰਿਆਂ ਨੇ ਉਨ੍ਹਾਂ ਦੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਤੋਂ ਫਿਰੌਤੀ ਦੀ ਮੰਗ ਕੀਤੀ। ਪੀੜਤ ਅਧਿਕਾਰੀਆਂ ਦੇ ਪਰਿਵਾਰਾਂ ਨੇ 7.20 ਲੱਖ ਰੁਪਏ ਦਾ ਪ੍ਰਬੰਧ ਕੀਤਾ ਅਤੇ ਲੁਟੇਰਿਆਂ ਨੂੰ ਇਹ ਰਕਮ ਦਿੱਤੀ। ਫਿਰੌਤੀ ਲੈਣ ਤੋਂ ਬਾਅਦ, ਲੁਟੇਰੇ ਪੀੜਤ ਅਧਿਕਾਰੀਆਂ ਨੂੰ ਲੁਧਿਆਣਾ-ਫਿਰੋਜ਼ਪੁਰ ਰੋਡ 'ਤੇ ਟੋਲ ਨੇੜੇ ਛੱਡ ਕੇ ਭੱਜ ਗਏ। ਇਸ ਸਬੰਧੀ ਥਾਣਾ ਦਾਖਾ ਨੂੰ ਸੂਚਿਤ ਕੀਤਾ ਗਿਆ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਪਟਿਆਲਾ ਦੇ ਦੋ ਫਰਜ਼ੀ ਪੱਤਰਕਾਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ, ਇਸ ਵਾਰਦਾਤ ਵਿਚ ਸ਼ਾਮਲ ਉਨ੍ਹਾਂ ਦੇ ਦੋ ਹੋਰ ਸਾਥੀਆਂ ਦੀ ਭਾਲ ਅਜੇ ਵੀ ਜਾਰੀ ਹੈ।
ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਦੀ ਉੱਚ ਪੱਧਰੀ ਜਾਂਚ ਹੋਣ ਦੀ ਉੱਠੀ ਮੰਗ, ਕੱਢਿਆ ਕੈਂਡਲ ਮਾਰਚ
NEXT STORY