ਅੰਮ੍ਰਿਤਸਰ (ਵੈੱਬ ਡੈਸਕ): ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵੱਲੋਂ ਇਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 15 ਨਾਜਾਇਜ਼ ਪਿਸਤੌਲ ਅਤੇ 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।
ਇਹ ਜਾਣਕਾਰੀ ਸਾਂਝੀ ਕਰਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਇਹ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ਾਂ ਵਿਚ ਬੈਠੇ ਹਥਿਆਰਾਂ ਦੇ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਨ ਲਈ ਗ਼ੈਰ-ਕਾਨੂੰਨੀ ਹਥਿਆਰ ਮੰਗਵਾਉਂਦੇ ਸਨ। ਜਾਂਚ ਦੌਰਾਨ ਇਸ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਹੋਰ ਸਾਥੀਆਂ ਨਾਲ ਵੀ ਮੁਲਜ਼ਮਾਂ ਦੇ ਸੰਬੰਧ ਸਾਹਮਣੇ ਆਏ ਹਨ।
ਡੀ. ਜੀ. ਪੀ. ਨੇ ਦੱਸਿਆ ਕਿ ਇਸ ਸਬੰਧੀ ਥਾਣਾ ਕੈਂਟ, ਇਸਲਾਮਾਬਾਦ ਅਤੇ ਛੇਹਰਟਾ, ਅੰਮ੍ਰਿਤਸਰ ਵਿਖੇ ਵੱਖ-ਵੱਖ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਇਸ ਪੂਰੇ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਅਤੇ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਰਾਹਤ, ਪਾਵਰਕਾਮ ਦੇ ਫ਼ੈਸਲੇ ਨੇ ਖ਼ਤਮ ਕੀਤੀ ਟੈਨਸ਼ਨ
NEXT STORY