ਪਟਿਆਲਾ (ਵੈੱਬ ਡੈਸਕ): ਪਟਿਆਲਾ ਪੁਲਸ ਨੇ ਗੈਰ-ਕਾਨੂੰਨੀ ਹਥਿਆਰਾਂ ਦੇ ਇਕ ਮਾਡਿਊਲ ਦਾ ਪਰਦਾਫਾਸ਼ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ .32 ਬੋਰ ਦੇ 9 ਪਿਸਤੌਲ, 10 ਜ਼ਿੰਦਾ ਕਾਰਤੂਸ ਅਤੇ 16 ਮੈਗਜ਼ੀਨ ਬਰਾਮਦ ਕੀਤੇ ਗਏ ਹਨ।
ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਹਥਿਆਰ ਕਥਿਤ ਤੌਰ 'ਤੇ ਮੱਧ ਪ੍ਰਦੇਸ਼ ਤੋਂ ਮੰਗਵਾਏ ਗਏ ਸਨ। ਇਸ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਸ ਪੰਜਾਬ ਦੀ ਅਮਨ-ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਅਤੇ ਸੰਗਠਿਤ ਅਪਰਾਧਿਕ ਗਿਰੋਹਾਂ ਦਾ ਖ਼ਾਤਮਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਪੰਜਾਬ ਪੁਲਸ ਮੁਲਾਜ਼ਮ ਨੇ ਮਹਿਲਾ ਸਰਪੰਚ ਦੇ ਘਰ ਦੇ ਗੇਟ 'ਤੇ ਠੋਕ 'ਤੀ ਗੱਡੀ! ਚੱਲ ਪਈਆਂ ਗੋਲ਼ੀਆਂ
NEXT STORY