ਨਾਰੰਗਵਾਲ : ਪੰਜਾਬ ਵਿਚ ਨਸ਼ਾ ਤਸਕਰਾਂ ਦੇ ਖਿਲਾਫ ਪੁਲਸ ਨੇ ਫਿਰ ਵੱਡਾ ਐਕਸ਼ਨ ਲਿਆ ਹੈ। ਇਸ ਦੌਰਾਨ ਪੁਲਸ ਨੇ ਲੁਧਿਆਣਾ ਦੇ ਪਿੰਡ ਨਾਰੰਗਵਾਲ ਵਿਚ ਇਕ ਨਸ਼ਾ ਤਸਕਰ ਦੇ ਘਰ ਉੱਤੇ ਬੁਲਡੋਜ਼ਰ ਚਲਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਘਰ ਦੀ ਮਾਲਕਣ ਉੱਤੇ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ।
ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨ ਪਿੰਡ ਵਿਚ ਹੀ ਮਹਿਲਾ ਤੇ ਪਿੰਡ ਵਾਲਿਆਂ ਨਾਲ ਇਕ ਵੀਡੀਓ ਵੀ ਵਾਇਰਲ ਹੋਈ ਸੀ। ਇਸ ਸਭ ਤੋਂ ਬਾਅਦ ਮਾਮਲੇ ਵਿਚ ਪੰਜਾਬ ਪੁਲਸ ਨੇ ਕਾਰਵਾਈ ਕਰਦਿਆਂ ਮਹਿਲਾ ਦੀ ਪ੍ਰਾਪਰਟੀ ਉੱਤੇ ਬੁਲਡੋਜ਼ਰ ਚਲਾਇਆ ਹੈ। ਇਸ ਦੌਰਾਨ ਇਹ ਵੀ ਜਾਣਕਾਰੀ ਹੈ ਕਿ ਇਸ ਦੌਰਾਨ ਮਹਿਲਾ ਦੇ ਪਤੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਪੁਲਸ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦਿਆਂ ਦੋ ਹੋਰ ਥਾਵਾਂ ਉੱਤੇ ਬੁਲਡੋਜ਼ਰ ਚਲਾਇਆ ਸੀ।
ਇਸ ਤੋਂ ਪਹਿਲਾਂ ਪਟਿਆਲਾ ਦੇ ਨਸ਼ਾ ਤਸਕਰਾਂ ਦਾ ਘਰ ਢਹਿ-ਢੇਰੀ ਕਰ ਦਿੱਤਾ ਗਿਆ ਸੀ। ਘਰ ਦੀਆਂ ਮਾਲਕ 2 ਭੈਣਾਂ ਸਨ, ਜੋ ਕਿ ਨਸ਼ਾ ਤਸਕਰੀ ਦਾ ਕੰਮ ਕਰਦੀਆਂ ਸਨ। ਜਾਣਕਾਰੀ ਮੁਤਾਬਕ ਪਟਿਆਲਾ ਪੁਲਸ ਵੱਲੋਂ ਐੱਸ.ਐੱਸ.ਪੀ. ਨਾਨਕ ਸਿੰਘ ਦੀ ਅਗਵਾਈ ਵਿਚ ਇਹ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਡੀ.ਐੱਸ.ਪੀ ਰੈਂਕ ਦੇ ਅਧਿਕਾਰੀ, 2 ਥਾਣਿਆਂ ਦੇ SHO ਸਮੇਤ ਭਾਰੀ ਫ਼ੋਰਸ ਤਾਇਨਾਤ ਹੈ। ਪੁਲਸ ਵੱਲੋਂ ਇਲਾਕੇ ਨੂੰ ਸੀਲ ਕਰਨ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਨਵੀਂ ਆਬਕਾਰੀ ਨੀਤੀ 'ਤੇ ਲੱਗੀ ਮੋਹਰ, ਠੇਕਿਆਂ ਦੀ ਅਲਾਟਮੈਂਟ ਬਾਰੇ ਵੀ ਲਏ ਗਏ ਵੱਡੇ ਫ਼ੈਸਲੇ
NEXT STORY