ਚੰਡੀਗੜ੍ਹ/ਫਿਰੋਜ਼ਪੁਰ (ਕੁਮਾਰ): ਪੰਜਾਬ ਪੁਲਸ ਨੇ ਨਸ਼ਾ ਤਸਕਰੀ ਨੈੱਟਨਵਰਕ ਦੇ ਖ਼ਿਲਾਫ਼ ਇਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਭਾਰਤ-ਪਾਕਿ ਸਰਹੱਦ ਨੇੜੇ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 6.655 ਕਿੱਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਬੈਠੇ ਨੌਜਵਾਨ ਨੇ ਕੈਨੇਡਾ ਦੀ ਕੰਪਨੀ ਨੂੰ ਲਾਇਆ ਚੂਨਾ, ਕੀਤਾ ਲੱਖਾਂ ਰੁਪਏ ਦਾ ਧੋਖਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਫ਼ਿਰੋਜ਼ਪੁਰ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਪੁਲਸ ਨੂੰ ਗੁਪਤ ਸੂਚਨਾ ਮਿਲ ਰਹੀ ਸੀ ਕਿ ਫੜੇ ਗਏ ਦੋ ਨਸ਼ਾ ਤਸਕਰਾਂ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਹਨ ਅਤੇ ਇਹ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਂਦੇ ਹਨ। ਇਹ ਸੂਚਨਾ ਮਿਲਣ ਤੋਂ ਬਾਅਦ ਫਿਰੋਜ਼ਪੁਰ ਪੁਲਸ ਟੈਕਨੀਕਲ ਤਰੀਕੇ ਨਾਲ ਜਾਂਚ ਕਰਦੀ ਰਹੀ ਅਤੇ ਹੁਣ ਜ਼ਿਲ੍ਹਾ ਫਿਰੋਜ਼ਪੁਰ ਪੁਲਸ ਨੇ ਇਨ੍ਹਾਂ ਦੋਵਾਂ ਸਮਗਲਰਾਂ ਨੂੰ ਪਾਕਿਸਤਾਨ ਤੋਂ ਮੰਗਵਾਈ ਗਈ ਹੈਰੋਇਨ ਦੀ ਖੇਪ ਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਗਲਰਾਂ ਦੇ ਬੈਕਵਰਡ ਤੇ ਫਾਰਵਰਡ ਲਿੰਕ ਟਰੇਸ ਕੀਤੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ।
ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਤਕਨੀਕੀ ਜਾਣਕਾਰੀ ਪ੍ਰਾਪਤ ਹੋਣ ਮਗਰੋਂ ਜ਼ਿਲ੍ਹਾ ਫਿਰੋਜ਼ਪੁਰ ਦੀ ਸੀ.ਆਈ.ਏ. ਟੀਮ ਨੇ ਸਫ਼ਲਤਾਪੂਵਰਕ ਮੁਹਿੰਮ ਚਲਾਈ ਅਤੇ ਹੈਰੋਇਨ ਤੇ ਡਰੱਗ ਮਨੀ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਐੱਫ.ਆਈ.ਆਰ. ਦਰਜ ਕਰ ਕੇ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੀ ਵਾਰਦਾਤ! ਕੁਝ ਪੈਸਿਆਂ ਖ਼ਾਤਿਰ ਵਿਅਕਤੀ ਦਾ ਬੇਰਹਿਮੀ ਨਾਲ ਕਤਲ
ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਤਸਕਰਾਂ ਦੇ ਸੰਪਰਕ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਪੁਲਸ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਅਤੇ ਨਸ਼ਾ ਤਸਕਰੀ ਦੇ ਨੈੱਟਵਕ ਤਹਿਸ-ਨਹਿਸ ਕਰਨ ਲਈ ਵਚਨਬੱਧ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡਾ ਖ਼ੁਲਾਸਾ: ਖਰੜ ਦੇ CIA ਸਟਾਫ ’ਚ ਹੋਈ ਸੀ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ
NEXT STORY