ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿਣੀ): ਪੰਜਾਬ ਵਿਚ ਵਰ੍ਹਦੇ ਮੀਂਹ ਵਿਚਾਲੇ ਪੁਲਸ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਵਿਚਾਲੇ ਐਨਕਾਊਂਟਰ ਹੋ ਗਿਆ। ਸ੍ਰੀ ਮੁਕਤਸਰ ਸਾਹਿਬ ਪੁਲਸ ਨੇ ਪਿੰਡ ਲੁਬਾਣਿਆਵਾਲੀ ਕੋਲ ਇਕ ਐਨਕਾਊਂਟਰ ਨੂੰ ਅੰਜਾਮ ਦੇ ਇਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੇ ਤਿੰਨ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਇਸ ਦੌਰਾਨ ਜਵਾਬੀ ਕਾਰਵਾਈ 'ਚ ਇਕ ਮੁਲਜ਼ਮ ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ।
ਇਹ ਖ਼ਬਰ ਵੀ ਪੜ੍ਹੋ - 18 ਜਨਵਰੀ ਤਕ ਬਦਲਿਆ ਸਕੂਲਾਂ ਦਾ ਸਮਾਂ, ਦੁਪਹਿਰ 12.30 ਵਜੇ ਆਉਣਗੇ ਇਹ ਵਿਦਿਆਰਥੀ
ਜਾਣਕਾਰੀ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਪੁਲਸ ਨੇ ਮੁਕਤਸਰ - ਫਿਰੋਜ਼ਪੁਰ ਰੋਡ ਤੇ ਪਿੰਡ ਲੁਬਾਣਿਆਵਾਲੀ ਨੇੜੇ ਇਕ ਐਨਕਾਊਂਟਰ ਦੌਰਾਨ ਇਕ ਕਰੋੜ ਦੀ ਫਿਰੌਤੀ ਮੰਗਣ ਵਾਲੇ ਤਿੰਨ ਨੂੰ ਕਾਬੂ ਕਰ ਲਿਆ। ਦੇਰ ਰਾਤ ਵਰ੍ਹਦੇ ਮੀਂਹ 'ਚ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਨਜ਼ਦੀਕੀ ਪਿੰਡ ਰੁਪਾਣਾ ਸਥਿਤ ਮਿੱਲ ਦੇ ਠੇਕੇਦਾਰ ਤੋਂ ਫੋਨ ਰਾਹੀ ਇਕ ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ। ਫਿਰੌਤੀ ਮੰਗਣ ਵਾਲਿਆਂ ਨੇ ਖੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ ਦੱਸਿਆ। ਇਸ ਸਬੰਧੀ ਠੇਕੇਦਾਰ ਨੇ ਪੁਲਸ ਨੂੰ ਸੂਚਨਾ ਦਿੱਤੀ ਤਾਂ ਪੁਲਸ ਨੇ ਮੁਦੱਈ ਨਾਲ ਗੱਲਬਾਤ ਉਪਰੰਤ ਉਕਤ ਵਿਅਕਤੀਆਂ ਨੂੰ ਕਾਬੂ ਕਰਨ ਲਈ ਸਾਰੀ ਸਕੀਮ ਬਣਾਈ। ਫਿਰੌਤੀ ਮੰਗਣ ਵਾਲਿਆਂ ਨਾਲ 15 ਲੱਖ ਰੁਪਏ 'ਚ ਸੌਦਾ ਤੈਅ ਹੋਇਆ।
ਇਹ ਖ਼ਬਰ ਵੀ ਪੜ੍ਹੋ - Breaking News: MLA ਅੰਮ੍ਰਿਤਪਾਲ ਸਿੰਘ ਦੀ ਗੱਡੀ ਨਾਲ ਵਾਪਰਿਆ ਹਾ. ਦਸਾ
ਇੰਝ ਕੀਤਾ ਗ੍ਰਿਫ਼ਤਾਰ
ਫਿਰੌਤੀ ਮੰਗਣ ਵਾਲਿਆਂ ਨੇ ਮੁਦੱਈ ਨੂੰ ਪੈਸਿਆਂ ਲਈ ਪਿੰਡ ਲੁਬਾਣਿਆਵਾਲੀ ਕੋਲ ਬੁਲਾਇਆ ਤਾਂ ਪਹਿਲਾਂ ਤੋਂ ਬਣਾਈ ਸਕੀਮ ਤਹਿਤ ਮੁਦੱਈ ਦੇ ਕਰਿੰਦੇ ਨਾਲ ਪੁਲਸ ਪਾਰਟੀ ਪਹੁੰਚੀ। ਪੈਸੇ ਲੈਣ ਲਈ ਇਹ ਤਿੰਨ ਵਿਅਕਤੀ ਮੋਟਰਸਾਈਕਲ 'ਤੇ ਆਏ ਜਦ ਪੈਸੇ ਪਕੜਣ ਉਪਰੰਤ ਇਨ੍ਹਾਂ ਨੂੰ ਪਤਾ ਲੱਗਾ ਕਿ ਪੁਲਸ ਨੇ ਇਨ੍ਹਾਂ ਨੂੰ ਘੇਰ ਲਿਆ ਹੈ ਤਾਂ ਇਨ੍ਹਾਂ 'ਚੋਂ ਇਕ ਨੇ ਪੁਲਸ ਵੱਲ ਗੋਲ਼ੀ ਚਲਾਈ, ਜਿਸ ਦੀ ਜਵਾਬੀ ਕਾਰਵਾਈ 'ਚ ਪੁਲਸ ਪਾਰਟੀ ਨੇ ਗੋਲ਼ੀ ਚਲਾਈ ਤਾਂ ਇਨ੍ਹਾਂ ਦੇ ਇਕ ਸਾਥੀ ਸੁਖਮੰਦਰ ਸਿੰਘ ਦੇ ਗੋਲ਼ੀ ਲੱਗੀ ਤੇ ਉਹ ਹੇਠਾਂ ਡਿੱਗ ਪਿਆ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਭੱਜਣ ਦੀ ਕੋਸ਼ਿਸ਼ ਕਰ ਰਹੇ ਸੁਖਮੰਦਰ ਸਿੰਘ ਦੇ ਬਾਕੀ ਦੋ ਸਾਥੀਆਂ ਲਖਵੀਰ ਸਿੰਘ ਅਤੇ ਸਰਵਨ ਸਿੰਘ ਨੂੰ ਵੀ ਮੌਕੇ ਤੇ ਕਾਬੂ ਕਰ ਲਿਆ। ਜ਼ਖ਼ਮੀ ਨੂੰ ਸਰਕਾਰੀ ਹਸਪਤਾਲ ਇਲਾਜ ਲਈ ਭੇਜਿਆ ਗਿਆ। ਐਨਕਾਊਂਟਰ ਉਪਰੰਤ ਐੱਸ. ਐੱਸ. ਪੀ. ਤੁਸ਼ਾਰ ਗੁਪਤਾ ਮੌਕੇ 'ਤੇ ਪਹੁੰਚੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!
NEXT STORY