ਸਾਹਨੇਵਾਲ/ਕੁਹਾੜਾ (ਜਗਰੂਪ)- ਬੇਜ਼ਬਾਨ ਪੰਛੀਆਂ ਨੂੰ ਮਾਰ ਕੇ ਮੀਟ ਬਣਾ ਕੇ ਖਾਣ ਵਾਲੇ ਦੋ ਲੋਕਾਂ ਨੂੰ ਥਾਣਾ ਸਾਹਨੇਵਾਲ ਪੁਲਸ ਨੇ ਕਾਬੂ ਕੀਤਾ ਹੈ। ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਐਨੀਮਲ ਸੰਸਥਾ ਦੇ ਪ੍ਰਧਾਨ ਮਨੀ ਸਿੰਘ ਨੇ ਦੱਸਿਆ ਡਰੀਮ ਸਿਟੀ ਦੇ ਨਾਲ ਕੁਝ ਵਿਅਕਤੀ ਜੰਗਲੀ ਕਬੂਤਰਾਂ ਨੂੰ ਮਾਰ ਕੇ ਉਨ੍ਹਾਂ ਦਾ ਮੀਟ ਬਣਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਹੋਵੇਗੀ ਛੁੱਟੀ! ਜਾਰੀ ਹੋ ਗਏ ਸਖ਼ਤ ਹੁਕਮ
ਇਸ 'ਤੇ ਜਦੋਂ ਪੁਲਸ ਨੇ ਰੇਡ ਕੀਤੀ ਤਾਂ ਦੋ ਵਿਅਕਤੀਆਂ ਬਲਰਾਮ ਅਤੇ ਆਸ਼ੀਸ਼ ਸ਼ਰਮਾ ਨੂੰ ਕਾਬੂ ਕਰ ਲਿਆ ਗਿਆ। ਜਦੋਂਕਿ ਇਨ੍ਹਾਂ ਦੇ ਨਾਲ ਦੇ ਤਿੰਨ-ਚਾਰ ਨਾਮਲੂਮ ਸਾਥੀ ਭੱਜਣ 'ਚ ਕਾਮਯਾਬ ਹੋ ਗਏ। ਪੁਲਸ ਨੇ ਐਨੀਮਲ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਦੇ 'ਪ੍ਰਸ਼ਾਸਨਿਕ ਸੁਧਾਰ ਵਿਭਾਗ' ਬਾਰੇ 'ਆਪ' ਦੇ ਵੱਡੇ ਖ਼ੁਲਾਸੇ
NEXT STORY