ਗੁਰਦਾਸਪੁਰ (ਹਰਮਨ)- ਲੋਕਾਂ ਦੀ ਸੁਰੱਖਿਆ ਲਈ ਪੁਲਸ ਦਿਨ ਰਾਤ ਸਰਗਰਮ ਹੈ। ਇਸ ਦੀ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਦੇਰ ਰਾਤ 12 ਵਜੇ ਤੋਂ ਬਾਅਦ ਡੀ ਐਸ ਪੀ ਅਤੇ ਐਸ ਐਚ ਓ ਰੈਂਕ ਦੇ ਅਧਿਕਾਰੀ ਸੜਕਾਂ 'ਤੇ ਨਜ਼ਰ ਆਏ । ਥਾਣਾ ਸਿਟੀ ਅਤੇ ਥਾਣਾ ਸਦਰ ਦੇ ਪੁਲਸ ਅਧਿਕਾਰੀਆਂ ਵੱਲੋਂ ਨਾਈਟ ਸ਼ਿਫਟ ਦੇ ਪੀ ਸੀ ਆਰ ਕਰਮਚਾਰੀਆਂ ਨੂੰ ਅਪਰਾਧ ਅਤੇ ਨਸ਼ਾ ਰੋਕਣ ਲਈ ਕੀ ਕੀ ਕਰਨਾ ਚਾਹੀਦਾ ਹੈ , ਅਤੇ ਦੇਰ ਰਾਤ ਸੜਕ 'ਤੇ ਨਜ਼ਰ ਆ ਰਹੇ ਵਿਅਕਤੀਆਂ ਕੋਲੋਂ ਕਿਵੇਂ ਪੁੱਛਗਿੱਛ ਕਰਨੀ ਹੈ ਇਸਦੇ ਬਾਰੇ ਹਦਾਇਤਾਂ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ- ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ
ਇਹ ਨਹੀਂ ਡੀਐਸਪੀ ਮੋਹਨ ਸਿੰਘ, ਐਸ ਐਚ ਓ ਸਦਰ ਅਮਨਦੀਪ ਸਿੰਘ ਅਤੇ ਐਸ ਐਚ ਓ ਸਿਟੀ ਦਵਿੰਦਰ ਪ੍ਰਕਾਸ਼ ਵੱਲੋਂ ਅੱਧੀ ਰਾਤ ਨੂੰ ਆਉਣ ਜਾਣ ਵਾਲੀਆਂ ਗੱਡੀਆਂ ਦੀ ਚੈਕਿੰਗ ਵੀ ਕੀਤ ਤੇ ਵੱਖ-ਵੱਖ ਨਾਕਿਆਂ ਦਾ ਜਾਇਜ਼ਾ ਵੀ ਲਿਆ ਗਿਆ। ਜਾਣਕਾਰੀ ਦਿੰਦਿਆਂ ਐਸ ਐਚ ਓ ਸਦਰ ਅਮਨਦੀਪ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਹਿਦਾਇਤਾਂ 'ਤੇ ਲਗਾਤਾਰ ਨਾਈਟ ਪੀਸੀਆਰ ਕਰਮਚਾਰੀਆਂ ਦੀ ਬਰੀਫਿੰਗ ਕੀਤੀ ਜਾਂਦੀ ਹੈ ਤਾਂ ਜੋ ਉਹ ਆਪਣੇ ਆਪਣੇ ਇਲਾਕਿਆਂ ਵਿੱਚ ਅਪਰਾਧੀਆਂ 'ਤੇ ਪੂਰੀ ਤਰ੍ਹਾਂ ਨਾਲ ਨਜ਼ਰ ਰੱਖ ਸਕਣ ਅਤੇ ਅਪਰਾਧ ਅਤੇ ਨਸ਼ਾ ਰੋਕਣ ਵਿੱਚ ਆਪਣਾ ਯੋਗਦਾਨ ਪਾ ਸਕਣ ।
ਇਹ ਵੀ ਪੜ੍ਹੋ- GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ ਮਿਲੇ ਆਫਰ
ਇਸ ਤੋਂ ਇਲਾਵਾ ਪੁਲਸ ਵੱਲੋਂ ਸ਼ਹਿਰ ਦੇ ਆਊਟਰ ਅਤੇ ਇੱਨਰ ਨਾਕਿਆਂ ਦੀ ਰਾਤ ਨੂੰ ਚੈਕਿੰਗ ਵੀ ਕੀਤੀ ਜਾਂਦੀ ਹੈ। ਸ਼ਹਿਰ ਵਿੱਚ ਰਾਤ ਦੀ ਸ਼ਿਫਟ ਵਿੱਚ ਸੱਤ ਪੀਸੀਆਰ ਦੀਆਂ ਟੀਮਾਂ ਹਨ ਜੋ ਸਾਰੀ ਰਾਤ ਸ਼ਹਿਰ ਦੇ ਹਰ ਇਲਾਕੇ ਵਿੱਚ ਗਸ਼ਤ ਕਰਦੀਆਂ ਹਨ , ਜਦਕਿ ਸ਼ਹਿਰ ਵਿੱਚ ਐਂਟਰ ਕਰਨ ਵਾਲੇ ਹਾਈਟੈਕ ਨਾਕੇ ਬੱਬਰੀ ਅਤੇ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਵਿੱਚ ਵੱਖ-ਵੱਖ ਚੌਂਕਾਂ ਵਿੱਚ ਲੱਗੇ ਪੱਕੇ ਨਾਕਿਆਂ ਤੇ ਤੈਨਾਤ ਪੁਲਸ ਕਰਮਚਾਰੀ ਵੀ ਦਿਨ ਰਾਤ ਸਰਗਰਮ ਰਹਿੰਦੇ ਹਨ ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਸ਼ਹੂਰ ਪੰਜਾਬੀ ਗਾਇਕ ਦੀ ਕੈਨੇਡਾ ਵਿਚ ਮੌਤ
NEXT STORY