ਲੁਧਿਆਣਾ (ਰਾਜ) : ਪਹਿਲਾਂ ਸ੍ਰੀ ਅੰਮ੍ਰਿਤਸਰ ਦਰਬਾਰ ਸਾਹਿਬ ਅਤੇ ਬਾਅਦ ਵਿਚ ਕਪੂਰਥਲਾ ਦੇ ਗੁਰਦੁਆਰਾ ਸਾਹਿਬ ’ਚ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਸ ਅਲਰਟ ਹੋ ਗਈ ਹੈ। ਏ. ਡੀ. ਸੀ. ਪੀ. (ਲਾਅ ਐਂਡ ਆਰਡਰ) ਨੇ ਸਾਰੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀ. ਨੂੰ ਪੱਤਰ ਲਿਖ ਕੇ ਆਪਣੇ-ਆਪਣੇ ਜ਼ਿਲ੍ਹਿਆਂ ਦੇ ਸਾਰੇ ਵੱਡੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਵਧਾਉਣ ਦੇ ਹੁਕਮ ਦਿੱਤੇ ਹਨ। ਇਸ ਤੋਂ ਬਾਅਦ ਸਾਰੇ ਜ਼ਿਲ੍ਹਿਆਂ ਦੀ ਪੁਲਸ ਦੇ ਨਾਲ-ਨਾਲ ਲੁਧਿਆਣਾ ਪੁਲਸ ਵੀ ਸਰਗਰਮ ਹੋ ਗਈ ਹੈ। ਦਰਅਸਲ, ਚੋਣਾਂ ਨੇੜੇ ਹਨ ਅਤੇ ਪੰਜਾਬ ਵਿਚ ਬੇਅਦਬੀ ਦੇ ਮਾਮਲੇ ਇਕਦਮ ਵੱਧ ਗਏ ਹਨ, ਜੋ ਚਿੰਤਾਜਨਕ ਹੈ। ਇਸ ਲਈ ਕੇਂਦਰ ਸਰਕਾਰ ਵੱਲੋਂ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਦੇ ਹੁਕਮ ਦਿੱਤੇ ਗਏ ਹਨ। ਨਾਲ ਹੀ ਪੰਜਾਬ ਦੇ ਏ. ਡੀ. ਸੀ. ਪੀ. ਲਾਅ ਐਂਡ ਆਰਡਰ ਨੇ ਵੀ ਪੱਤਰ ਲਿਖ ਕੇ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ FIR ਦਰਜ
ਧਾਰਮਿਕ ਅਸਥਾਨਾਂ ਦੇ ਪ੍ਰਧਾਨ ਅਤੇ ਮੁਖੀਆਂ ਨਾਲ ਪੁਲਸ ਕਰ ਰਹੀ ਮੀਟਿੰਗਾਂ
ਏ. ਡੀ. ਜੀ. ਪੀ. ਦੇ ਪੱਤਰ ਤੋਂ ਬਾਅਦ ਲੁਧਿਆਣਾ ਪੁਲਸ ਨੇ ਸੁਰੱਖਿਆ ਵਧਾਉਣੀ ਸ਼ੁਰੂ ਕਰ ਦਿੱਤੀ ਹੈ। ਸੋਮਵਾਰ ਨੂੰ ਆਪਣੇ-ਆਪਣੇ ਇਲਾਕਿਆਂ ਵਿਚ ਸਥਿਤ ਧਾਰਮਿਕ ਅਸਥਾਨਾਂ ’ਤੇ ਪੁਲਸ ਅਧਿਕਾਰੀਆਂ ਨੇ ਉਨ੍ਹਾਂ ਦੇ ਪ੍ਰਧਾਨ ਅਤੇ ਮੁਖੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸੁਰੱਖਿਆ ਘੇਰਾ ਹੋਰ ਵਧਾਉਣ ਲਈ ਕਿਹਾ ਹੈ। ਅਧਿਕਾਰੀਆਂ ਨੇ ਕਿਹਾ ਕਿ ਥਾਣਾ ਪੁਲਸ ਸਮੇਂ-ਸਮੇਂ ’ਤੇ ਚੈਕਿੰਗ ਕਰਦੀ ਰਹੇਗੀ ਅਤੇ ਪੁਲਸ ਮੁਲਾਜ਼ਮ ਵੀ ਧਾਰਮਿਕ ਅਸਥਾਨਾਂ ਦੇ ਬਾਹਰ ਤਾਇਨਾਤ ਰਹਿਣਗੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਕੈਪਟਨ ਤੋਂ ਬਾਅਦ 7 ਹੋਰ ਵੱਡੇ ਕਾਂਗਰਸੀ ਛੱਡਣਗੇ ਪਾਰਟੀ, ਭਾਜਪਾ 'ਚ ਹੋਵੇਗੀ ਐਂਟਰੀ
ਸੀ. ਸੀ. ਟੀ. ਵੀ. ਕੈਮਰੇ ਵਧਾਉਣ ਅਤੇ ਖ਼ਰਾਬ ਕੈਮਰੇ ਠੀਕ ਕਰਵਾਉਣ ਲਈ ਕਿਹਾ
ਧਾਰਮਿਕ ਅਸਥਾਨਾਂ ਦੀ ਸੁਰੱਖਿਆ ਦੇ ਨਾਲ-ਨਾਲ ਅੰਦਰ ਅਤੇ ਬਾਹਰ ਸੀ. ਸੀ. ਟੀ. ਵੀ. ਕੈਮਰੇ ਲਗਵਾਉਣ ਨੂੰ ਕਿਹਾ ਗਿਆ ਹੈ। ਜਿਨ੍ਹਾਂ ਦੇ ਕੈਮਰੇ ਖ਼ਰਾਬ ਹਨ, ਉਨ੍ਹਾਂ ਨੂੰ ਠੀਕ ਕਰਾਉਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸੀ. ਸੀ. ਟੀ. ਵੀ. ਕੈਮਰਿਆਂ ਦੀ ਗਿਣਤੀ ਵਧਾਈ ਜਾਣੀ ਹੈ। ਧਾਰਮਿਕ ਅਸਥਾਨਾਂ ਦੇ ਅੰਦਰ ਇਕ ਵਿਅਕਤੀ ਸੀ. ਸੀ. ਟੀ. ਵੀ. ਕੈਮਰਿਆਂ ਦੀ ਰਿਕਾਰਡਿੰਗ ਰੂਮ ਤੋਂ ਸਾਰੇ ਸਥਾਨ ’ਤੇ ਧਿਆਨ ਰੱਖੇਗਾ ਅਤੇ ਜੇਕਰ ਕੁੱਝ ਗਲਤ ਦਿਖਾਈ ਦੇਵੇਗਾ ਤਾਂ ਤੁਰੰਤ ਪੁਲਸ ਨੂੰ ਸੂਚਨਾ ਦੇਵੇਗਾ।
ਇਹ ਵੀ ਪੜ੍ਹੋ : ਦੁਖ਼ਦ ਖ਼ਬਰ : 'ਰੇਲ ਰੋਕੋ ਅੰਦੋਲਨ' 'ਚ ਹਿੱਸਾ ਲੈਣ ਵਾਲੇ ਕਿਸਾਨ ਦੀ ਕੜਾਕੇ ਦੀ ਠੰਡ ਕਾਰਨ ਮੌਤ
ਧਾਰਮਿਕ ਗ੍ਰੰਥ ਵਾਲੀ ਜਗ੍ਹਾ ਹੋਵੇ ਸੁਰੱਖਿਅਤ
ਪੁਲਸ ਨੇ ਸਾਰਿਆਂ ਨੂੰ ਕਿਹਾ ਹੈ ਕਿ ਜਿੱਥੇ ਧਾਰਮਿਕ ਗ੍ਰੰਥ ਵਿਰਾਜ਼ਮਾਨ ਹੋਵੇ, ਉਹ ਸਥਾਨ ਸੁਰੱਖਿਅਤ ਹੋਣਾ ਚਾਹੀਦਾ ਹੈ ਤਾਂ ਕਿ ਕੋਈ ਅੰਦਰ ਵੜ ਕੇ ਕੋਈ ਸ਼ਰਾਰਤ ਨਾ ਕਰ ਸਕੇ। ਇਸ ਤੋਂ ਇਲਾਵਾ ਧਾਰਮਿਕ ਅਸਥਾਨਾਂ ਦੇ ਅੰਦਰ ਅਤੇ ਬਾਹਰ ਲਾਈਟਿੰਗ ਦੇ ਪੂਰੇ ਪ੍ਰਬੰਧ ਹੋਣੇ ਚਾਹੀਦੇ ਹਨ। ਹਰ ਆਉਣ-ਜਾਣ ’ਤੇ ਨਜ਼ਰ ਰੱਖੀ ਜਾਣੀ ਚਾਹੀਦੀ ਹੈ। ਜੇਕਰ ਕੋਈ ਸ਼ੱਕੀ ਦਿਖਾਈ ਦੇਵੇ ਤਾਂ ਪੁਲਸ ਨੂੰ ਦੱਸਣਾ ਚਾਹੀਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਧਰਨੇ ’ਚ ਕੱਚੇ ਅਧਿਆਪਕ ਦੀ ਮੌਤ, ਪਰਿਵਾਰ ਨੂੰ ਪੰਜਾਬ ਸਰਕਾਰ ਦੇਵੇਗੀ 5 ਲੱਖ ਰੁਪਏ ਅਤੇ ਸਰਕਾਰੀ ਨੌਕਰੀ
NEXT STORY