ਚੰਡੀਗੜ੍ਹ: ਪੰਜਾਬ ਪੁਲਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ.), ਐੱਸ.ਏ.ਐੱਸ. ਨਗਰ ਨੇ ਬੰਬੀਹਾ ਗੈਂਗ ਦੇ ਮੁੱਖ ਸਰਗਨਾ ਨੂੰ ਇੱਕ .30 ਬੋਰ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਉਰਫ ਸਿੰਮੀ (25) ਵਾਸੀ ਪਿੰਡ ਵਾਲੀਓ, ਸਮਰਾਲਾ, ਲੁਧਿਆਣਾ ਵਜੋਂ ਹੋਈ ਹੈ। ਮੁਲਜ਼ਮ ਕਈ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਥਾਣਾ ਸਮਰਾਲਾ ਵਿਖੇ ਦਰਜ ਹੋਏ ਕਤਲ ਕੇਸ ਵਿਚ ਵੀ ਲੋੜੀਂਦਾ ਹੈ।
ਇਹ ਖ਼ਬਰ ਵੀ ਪੜ੍ਹੋ - ਹੜ੍ਹਾਂ 'ਤੇ ਸਿਆਸਤ ਕਰਨ ਵਾਲਿਆਂ ਨੂੰ ਕੈਬਨਿਟ ਮੰਤਰੀ ਧਾਲੀਵਾਲ ਦਾ ਠੋਕਵਾਂ ਜਵਾਬ, ਕਹੀਆਂ ਇਹ ਗੱਲਾਂ
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ AIG ਐੱਸ.ਐੱਸ.ਓ.ਸੀ. SAS ਨਗਰ ਅਸ਼ਵਨੀ ਕਪੂਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਗਤੀਤਿਵਧੀਆਂ ਬਾਰੇ ਪੁਖ਼ਤਾ ਸੂਹ ਦੇ ਆਧਾਰ ਤੇ ਐੱਸਐੱਸਓਸੀ ਦੀਆਂ ਪੁਲਸ ਟੀਮਾਂ ਨੇ ਇਕ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਮੁਲਜ਼ਮ ਸਿਮਰਨਜੀਤ ਸਿੰਮੀ ਨੂੰ ਮੁਹਾਲੀ ਦੇ ਦਾਰਾ ਸਟੂਡੀਓ ਨੇੜਿਓਂ ਗ੍ਰਿਫਤਾਰ ਕੀਤਾ, ਜਦੋਂ ਉਹ ਪਟਿਆਲੇ ਤੋਂ ਆਪਣੇ ਸਾਥੀ ਨੂੰ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ। ਇਸ ਸਬੰਧੀ ਐੱਫ. ਆਈ. ਆਰ. ਨੰ. 14 ਮਿਤੀ 20.08.2023 ਨੂੰ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 25, 25(7), 25(8) ਅਤੇ 120ਬੀ ਤਹਿਤ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਐਸ.ਏ.ਐਸ.ਨਗਰ ਵਿਖੇ ਦਰਜ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਭਰਾ ਨੇ ਕੈਨੇਡਾ ਬੈਠੇ ਛੋਟੇ ਵੀਰ ਨੂੰ ਵੀਡੀਓ ਭੇਜ ਕੇ ਸੁਣਾਈ ਹੱਡਬੀਤੀ ਤੇ ਫ਼ਿਰ ਚੁੱਕ ਲਿਆ ਖ਼ੌਫ਼ਨਾਕ ਕਦਮ
ਜਸਵਿੰਦਰ ਖੱਟੂ ਦੇ ਨਿਰਦੇਸ਼ਾਂ 'ਤੇ ਕਰਦਾ ਸੀ ਕੰਮ
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਿਮਰਨਜੀਤ ਸਿੰਮੀ ਬੰਬੀਹਾ ਗਰੋਹ ਦਾ ਇੱਕ ਹੋਰ ਪ੍ਰਮੁੱਖ ਮੈਂਬਰ ਜਿਸਦੀ ਪਛਾਣ ਜਸਵਿੰਦਰ ਸਿੰਘ ਉਰਫ਼ ਖੱਟੂ ਵਜੋਂ ਹੋਈ ਹੈ, ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ। ਜਸਵਿੰਦਰ ਖੱਟੂ, ਜੋ ਕਿ ਹਾਲ ਹੀ ਵਿੱਚ ਜ਼ਮਾਨਤ ’ਤੇ ਬਾਹਰ ਆਇਆ ਸੀ ਅਤੇ ਜਾਅਲੀ ਪਛਾਣ ਅਤੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਪਾਸਪੋਰਟ ਬਣਵਾ ਕੇ ਭਾਰਤ ਤੋਂ ਵਿਦੇਸ਼ ਚਲਾ ਗਿਆ ਸੀ, ’ਤੇ ਕਈ ਅਪਰਾਧਿਕ ਕੇਸ ਚੱਲ ਰਹੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੜ੍ਹਾਂ 'ਤੇ ਸਿਆਸਤ ਕਰਨ ਵਾਲਿਆਂ ਨੂੰ ਕੈਬਨਿਟ ਮੰਤਰੀ ਧਾਲੀਵਾਲ ਦਾ ਠੋਕਵਾਂ ਜਵਾਬ, ਕਹੀਆਂ ਇਹ ਗੱਲਾਂ
NEXT STORY