ਭਵਾਨੀਗੜ੍ਹ (ਕਾਂਸਲ): ਪੰਜਾਬ ਸਰਕਾਰ ਤੇ ਪੰਜਾਬ ਪੁਲਸ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਦੀ ਚਲਾਈ ਮੁਹਿੰਮ ਤਹਿਤ ਸੀ.ਆਈ.ਏ. ਸਟਾਫ ਦੀ ਪੁਲਸ ਵੱਲੋਂ ਇਕ ਕਾਰ ਵਿਚੋਂ ਢਾਈ ਕੁਇੰਟਲ ਭੁੱਕੀ ਚੂਰਾ ਪੋਸਤ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਬੰਦ ਰਹੇਗਾ ਪੰਜਾਬ ਦਾ ਮੇਨ ਹਾਈਵੇਅ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ ਦੇ ਸਬ-ਇੰਸਪੈਕਟਰ ਜਗਸੀਰ ਸਿੰਘ ਜਦੋਂ ਆਪਣੀ ਪੁਲਸ ਪਾਰਟੀ ਸਮੇਤ ਭਵਾਨੀਗੜ੍ਹ ਤੋਂ ਫਗੂਵਾਲਾ ਕੈਂਚੀਆਂ ਨੂੰ ਸਲੀਪ ਰੋਡ ਰਾਹੀਂ ਸ਼ਹਿਰ ਨੂੰ ਜਾ ਰਹੇ ਸੀ ਤਾਂ ਉਨ੍ਹਾਂ ਰਸਤੇ ਵਿਚ ਇਕ ਸਵਿਫਟ ਕਾਰ ਨੂੰ ਰੋਕ ਕੇ ਜਦੋਂ ਸ਼ੱਕ ਦੇ ਅਧਾਰ 'ਤੇ ਉਸ ਦੀ ਤਲਾਸ਼ੀ ਲਈ ਤਾਂ ਸਵਿਫਟ ਕਾਰ ਵਿਚੋਂ ਚਾਰ ਥੈਲੇ ਪਲਾਸਟਿਕ ਦੇ ਦਿਖਾਈ ਦਿੱਤੇ। ਪੁਲਸ ਪਾਰਟੀ ਨੇ ਜਦੋਂ ਉਕਤ ਥੈਲਿਆਂ ਦੀ ਤਲਾਸ਼ੀ ਲਈ ਤਾਂ ਇਨ੍ਹਾਂ ਥੈਲਿਆਂ ਦੇ ਵਿਚੋਂ ਢਾਈ ਕੁਇੰਟਲ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ।
ਇਹ ਖ਼ਬਰ ਵੀ ਪੜ੍ਹੋ - ਪਤਨੀ ਕੋਲ ਪੰਜਾਬ ਤੋਂ UK ਗਿਆ ਪਤੀ, ਫ਼ਿਰ ਜੋ ਹੋਇਆ...
ਇਨ੍ਹਾਂ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਸਵ: ਮੇਜਰ ਸਿੰਘ ਤੇ ਗੁਰਵੀਰ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਠੂਠੀਵਾਲ ਜ਼ਿਲ੍ਹਾ ਬਰਨਾਲਾ ਦੇ ਤੌਰ 'ਤੇ ਹੋਈ ਹੈ। ਪੁਲਸ ਨੇ ਦੋਵਾਂ ਨੂੰ ਕਾਰ ਤੇ ਭੁੱਕੀ ਸਮੇਤ ਕਾਬੂ ਕਰਕੇ ਇਨ੍ਹਾਂ ਵਿਰੁੱਧ ਨਸ਼ਾ ਵਿਰੋਧੀ ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੇ ਐਨਕਾਊਂਟਰ ਮਗਰੋਂ ਗ੍ਰਿਫ਼ਤਾਰ ਕੀਤੇ ਤਸਕਰਾਂ ਬਾਰੇ DGP ਨੇ ਕੀਤੇ ਵੱਡੇ ਖੁਲਾਸੇ
NEXT STORY