ਚੰਡੀਗੜ੍ਹ,(ਰਮਨਜੀਤ)- ਸੂਬੇ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ ਜੰਗ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਪੁਲਸ ਨੇ ਨਸ਼ਿਆਂ ਖਿਲਾਫ਼ ਵਿੱਢੀ ਆਪਣੀ ਵਿਸ਼ੇਸ਼ ਮੁਹਿੰਮ ਤਹਿਤ ਸੂਬੇ ਭਰ ਵਿਚ ਐੱਨ. ਡੀ. ਪੀ. ਐੱਸ. ਐਕਟ ਅਧੀਨ 283 ਐੱਫ਼. ਆਈ. ਆਰ. ਦਰਜ ਕਰਕੇ 392 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹਫ਼ਤਾ ਭਰ ਚੱਲਣ ਵਾਲੀ ਇਹ ਮੁਹਿੰਮ 25 ਫਰਵਰੀ, 2021 ਨੂੰ ਸ਼ੁਰੂ ਹੋਈ ਸੀ। ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪੁਲਸ ਨੇ ਸੂਬੇ ਭਰ ਵਿਚ ਨਸ਼ਿਆਂ ਨਾਲ ਪ੍ਰਭਾਵਿਤ ਇਲਾਕਿਆਂ ਵਿਚ ਨਾਕਾਬੰਦੀ, ਤਲਾਸ਼ੀ ਮੁਹਿੰਮ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਨਾਕੇ ਲਗਾ ਕੇ ਹੈਰੋਇਨ ਅਤੇ ਹੋਰ ਨਸ਼ੇ ਬਰਾਮਦ ਕੀਤੇ ਹਨ। ਪੁਲਸ ਵਲੋਂ ਇਨ੍ਹਾਂ ਤਿੰਨ ਦਿਨਾਂ ਦੌਰਾਨ ਐੱਨ.ਡੀ.ਪੀ.ਐੱਸ. ਮਾਮਲਿਆਂ ਦੇ 15 ਘੋਸ਼ਿਤ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ:- ਪੰਜਾਬ 'ਚ ਐਤਵਾਰ ਨੂੰ ਕੋਰੋਨਾ ਦੇ 582 ਨਵੇਂ ਮਾਮਲੇ ਆਏ ਸਾਹਮਣੇ, 7 ਦੀ ਮੌਤ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਤਹਿਤ ਪੰਜਾਬ ਪੁਲਸ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ ਹੈ। ਪੁਲਸ ਨੇ ਕੋਵਿਡ-19 ਮਹਾਮਾਰੀ ਦੌਰਾਨ ਸਾਲ 2020 ਵਿਚ 700 ਕਿਲੋਗ੍ਰਾਮ ਤੋਂ ਵੱਧ ਹੈਰੋਇਨ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 3500 ਕਰੋੜ ਰੁਪਏ ਹੈ, ਜ਼ਬਤ ਕਰਕੇ ਅਤੇ 10,000 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਸ ਤੋਂ ਇਲਾਵਾ ਨਸ਼ਾ ਸਮੱਗਲਰਾਂ ਦੀ 101 ਕਰੋੜ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ।
ਇਹ ਵੀ ਪੜ੍ਹੋ:- ਕਾਂਗਰਸ ਤੋਂ ਨਾਰਾਜ਼ 'G-23' ਨੇਤਾ ਆਜ਼ਾਦ ਦੀ ਅਗਵਾਈ 'ਚ ਹੋਏ ਇੱਕਠੇ, ਸੋਨੀਆ-ਰਾਹੁਲ ਨੂੰ ਦਿਖਾਈ ਤਾਕਤ
ਨਸ਼ਿਆਂ ਵਿਰੁੱਧ ਇਸ ਮੌਜੂਦਾ ਮੁਹਿੰਮ ਦੇ ਤਹਿਤ ਤਰਨਤਾਰਨ ਪੁਲਸ ਨੇ ਤਕਨੀਕੀ, ਖ਼ੁਫ਼ੀਆ ਅਤੇ ਹੋਰ ਜਾਣਕਾਰੀ ਦੇ ਆਧਾਰ ’ਤੇ ਨਸ਼ਾ ਸਮੱਗਲਰੀ ਲਈ ਬਦਨਾਮ ਇਲਾਕਿਆਂ ਵਿਚ ਵੱਡੀ ਮੁਹਿੰਮ ਚਲਾਈ ਅਤੇ ਸਿਰਫ਼ 3 ਦਿਨਾਂ ਵਿਚ 1.39 ਕਿਲੋ ਹੈਰੋਇਨ ਅਤੇ ਵੱਡੀ ਗਿਣਤੀ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਜ਼ਿਕਰਯੋਗ ਹੈ ਕਿ 1 ਅਪ੍ਰੈਲ, 2017 ਤੋਂ ਹੁਣ ਤੱਕ ਦੇ ਅੰਕੜਿਆਂ ਮੁਤਾਬਕ ਪੰਜਾਬ ਪੁਲਸ ਨੇ ਨਸ਼ਾ ਸਮੱਗਲਰਾਂ ਅਤੇ ਸਪਲਾਇਰਾਂ ਕੋਲੋਂ 1760 ਕਿਲੋ ਹੈਰੋਇਨ, 25 ਕਿਲੋ ਸਮੈਕ ਅਤੇ 1794 ਕਿਲੋ ਅਫੀਮ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਨਸ਼ਾ ਸਮੱਗਲਰਾਂ ਦੀ 163 ਕਰੋੜ ਦੀ ਜਾਇਦਾਦ ਵੀ ਜ਼ਬਤ ਕੀਤੀ ਗਈ ਹੈ।
ਟਰੱਕ ਦੇ ਲਪੇਟ ’ਚ ਆ ਕੇ ਦਾਦੀ-ਪੋਤੀ ਦੀ ਮੌਤ
NEXT STORY