ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਹਾਲ ਹੀ ਵਿਚ ਹੋਏ 3 ਕਤਲਾਂ ਦੇ ਮਾਮਲਿਆਂ ਵਿਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਇਨ੍ਹਾਂ ਵਾਰਦਾਤਾਂ ਦੇ ਮਾਸਟਰਮਾਈਂਡ ਸਣੇ 5 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ ਮਾਰੂ ਹਥਿਆਰ ਅਤੇ ਵਾਹਨ ਵੀ ਬਰਾਮਦ ਕੀਤੇ ਗਏ ਹਨ। ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ
DGP ਗੌਰਵ ਯਾਦਵ ਨੇ ਦੱਸਿਆ ਕਿ ਸੰਗਠਿਤ ਅਪਰਾਧ ਦੇ ਖਿਲਾਫ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਵੱਲੋਂ ਸੁਨੀਲ ਭੰਡਾਰੀ ਉਰਫ ਨਾਟਾ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜੋ ਕਿ ਫਿਰੋਜ਼ਪੁਰ ਵਿਖੇ ਹਾਲ ਹੀ ਵਿਚ ਹੋਈਆਂ ਤਿੰਨ ਹੱਤਿਆਵਾਂ ਸਮੇਤ ਘਿਨਾਉਣੇ ਅਪਰਾਧਾਂ ਦੇ ਕਈ ਮਾਮਲਿਆਂ ਵਿਚ ਲੋੜੀਂਦੇ ਸਨ। ਉਨ੍ਹਾਂ ਦੱਸਿਆ ਕਿ ਸੁਨੀਲ ਭੰਡਾਰੀ ਉਰਫ ਨਾਟਾ 31 ਜੁਲਾਈ ਨੂੰ ਦਿਨ-ਦਿਹਾੜੇ ਹੋਏ ਸਨਸਨੀਖੇਜ਼ ਕਤਲ ਦਾ ਮਾਸਟਰਮਾਈਂਡ ਸੀ।
ਇਹ ਖ਼ਬਰ ਵੀ ਪੜ੍ਹੋ - ਕੈਮਰੇ 'ਚ ਕੈਦ ਹੋਈ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਕਰਤੂਤ, ਅਫ਼ਸਰਾਂ ਕੋਲ ਪਹੁੰਚੀ ਸ਼ਿਕਾਇਤ
ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਖ਼ੁਫ਼ੀਆ ਜਾਣਕਾਰੀ ਦੇ ਅਧਾਰ 'ਤੇ ਕੀਤੀ ਗਈ ਹੈ। ਇਹ ਗਿਰੋਹ 2 SUV 'ਚ ਸਵਾਰ ਹੋ ਕੇ ਜਾ ਰਿਹਾ ਸੀ। ਇਸ ਦੌਰਾਨ ਰਾਜਪੁਰਾ ਨੇੜੇ ਇਨ੍ਹਾਂ ਸਾਰਿਆਂ ਨੂੰ ਕਾਬੂ ਕਰ ਲਿਆ ਗਿਆ। ਇਨ੍ਹਾਂ ਮੁਲਜ਼ਮਾਂ ਕੋਲੋਂ 5 ਪਿਸਤੌਲਾਂ ਸਮੇਤ 40 ਜਿੰਦਾ ਕਾਰਤੂਸ ਅਤੇ ਦੋ ਵਾਹਨ ਵੀ ਬਰਾਮਦ ਕੀਤੇ ਗਏ ਹਨ। ਡੀ.ਜੀ.ਪੀ. ਨੇ ਕਿਹਾ ਕਿ ਇਨ੍ਹਾਂ ਗ੍ਰਿਫ਼ਤਾਰੀਆਂ ਦੇ ਨਾਲ ਕਈ ਸਨਸਨੀਖੇਜ਼ ਵਾਰਦਾਤਾਂ ਟਲ਼ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਪੁਲਸ ਦੀ ਸੂਬੇ 'ਚ ਸੰਗਠਿਤ ਅਪਰਾਧਾਂ ਖ਼ਿਲਾਫ਼ ਜੰਗ ਜਾਰੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਤੇ ਮੰਡਰਾ ਸਕਦੈ ਵੱਡਾ ਖ਼ਤਰਾ, ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵਧਿਆ, ਸਹਿਮੇ ਲੋਕ
NEXT STORY