ਤਰਨਤਾਰਨ (ਰਮਨ): ਜ਼ਿਲ੍ਹਾ ਪੁਲਸ ਵੱਲੋਂ ਪਾਕਿਸਤਾਨ ਬੈਠੇ ਸਮੱਗਲਰਾਂ ਪਾਸੋਂ ਡਰੋਨ ਦੀ ਮਦਦ ਨਾਲ 4 ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਨ੍ਹਾਂ ਪਾਸੋਂ ਕੁੱਲ 1 ਕਿਲੋ 970 ਗ੍ਰਾਮ ਹੈਰੋਇਨ, ਇਕ ਬਰੀਜ਼ਾ ਗੱਡੀ, ਇਕ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕਰਨ ’ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਸ ਵੱਲੋਂ ਇਸ ਸਬੰਧੀ ਥਾਣਾ ਖਾਲਡ਼ਾ ਅਤੇ ਵਲਟੋਹਾ ਵਿਖੇ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ, ਜਿਸ ’ਚ ਕਈ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਖ਼ਬਰ ਵੀ ਪੜ੍ਹੋ - Breaking News: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਭਰਾ ਡਰੱਗਸ ਨਾਲ ਗ੍ਰਿਫ਼ਤਾਰ
ਜ਼ਿਲ੍ਹੇ ਦੇ ਐੱਸ. ਐੱਸ. ਪੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਥਾਣਾ ਖਾਲਡ਼ਾ ਦੀ ਪੁਲਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਕੁਝ ਵਿਅਕਤੀ ਪਾਕਿਸਤਾਨ ਬੈਠੇ ਸਮੱਗਲਰਾਂ ਪਾਸੋਂ ਹੈਰੋਇਨ ਮੰਗਵਾ ਕੇ ਇਲਾਕੇ ’ਚ ਸਪਲਾਈ ਕਰਨ ਦਾ ਧੰਦਾ ਕਰਦੇ ਹਨ ਜੋ ਅੱਜ ਮੋਟਰਸਾਈਕਲ ’ਤੇ ਇਲਾਕੇ ਵਿਚ ਘੁੰਮ ਰਹੇ ਹਨ। ਇਸ ਸੂਚਨਾ ਦੇ ਆਧਾਰ ’ਤੇ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਮੁਖਬਰ ਵੱਲੋਂ ਦੱਸੀ ਜਗ੍ਹਾ ਪਰ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ ਬਿਨਾਂ ਨੰਬਰੀ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜੋ ਪੁਲਸ ਪਾਰਟੀ ਨੂੰ ਵੇਖ ਵਾਪਸ ਭਜੱਣ ਲੱਗੇ ਤਾਂ ਉਨ੍ਹਾਂ ਦਾ ਮੋਟਰਸਾਈਕਲ ਡਿੱਗ ਪਿਆ।
ਪੁਲਸ ਪਾਰਟੀ ਵੱਲੋਂ ਦੋਵਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ, ਜਿਨ੍ਹਾਂ ਦੀ ਪਛਾਣ ਗੁਰਜੰਟ ਸਿੰਘ ਉਰਫ ਜੰਟਾ ਪੁੱਤਰ ਅਮਰੀਕ ਸਿੰਘ ਵਾਸੀ ਰਾਮੂਵਾਲ ਜ਼ਿਲ੍ਹਾ ਤਰਨਤਾਰਨ ਅਤੇ ਵਰਿੰਦਰ ਸਿੰਘ ਉਰਫ ਗੱਬਰ ਪੁੱਤਰ ਬਾਜ ਸਿੰਘ ਵਾਸੀ ਭੂਰਾ ਕੋਹਨਾ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ, ਜਿਨ੍ਹਾਂ ਡਰੋਨ ਰਾਹੀਂ ਮੰਗਵਾਈ 990 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧੀ ਥਾਣਾ ਖਾਲੜਾ ਵਿਖੇ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਐੱਸ. ਐੱਸ. ਪੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਵਲਟੋਹਾ ਦੀ ਪੁਲਸ ਵੱਲੋਂ ਮਾੜੇ ਅਨਸਰਾਂ ਦੀ ਭਾਲ ਲਈ ਕੈਂਚੀ ਮੋਡ਼ ਆਸਲ ਉਤਾਡ਼ ਵਿਖੇ ਮੌਜੂਦ ਸਨ ਤਾਂ ਮੁੱਖਬਰ ਖਾਸ ਵੱਲੋਂ ਮਿਲੀ ਸੂਚਨਾ ਦੇ ਆਧਾਰ ਉਪਰ ਇਕ ਬਰੀਜਾ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ। ਪੁਲਸ ਵੱਲੋਂ ਕਾਰ ਸਵਾਰਾਂ ਪਾਸੋਂ ਪੁੱਛਗਿਛ ਦੌਰਾਨ ਉਨ੍ਹਾਂ ਆਪਣੀ ਪਹਿਚਾਣ ਅਮਨਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਵਾਰਡ ਨੰਬਰ ਚਾਰ ਰਾਜਾਸਾਂਸੀ ਜ਼ਿਲਾ ਅੰਮ੍ਰਿਤਸਰ ਅਤੇ ਵਿਸ਼ਾਲ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਲੁਹਾਰਕਾ ਜ਼ਿਲਾ ਅੰਮ੍ਰਿਤਸਰ ਵਜੋਂ ਦੱਸੀ। ਇਨ੍ਹਾਂ ਦੋਵਾਂ ਦੀ ਤਲਾਸ਼ੀ ਲੈਣ ਦੌਰਾਨ ਪੁਲਸ ਵੱਲੋਂ ਕੁੱਲ 981 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਸੁੱਤੇ ਪਏ ਲੋਕਾਂ ਦੇ ਘਰਾਂ 'ਚ ਜਾ ਵੜੀ ਪੁਲਸ! ਇਲਾਕੇ ਨੂੰ ਪਾ ਲਿਆ ਘੇਰਾ
ਐੱਸ. ਐੱਸ. ਪੀ. ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਪਾਸੋਂ ਸ਼ੁਰੂਆਤੀ ਪੁੱਛਗਿਛ ’ਚ ਇਹ ਗੱਲ ਸਾਹਮਣੇ ਆਈ ਹੈ ਕਿ ਥਾਣਾ ਖਾਲਡ਼ਾ ਵੱਲੋਂ ਗ੍ਰਿਫਤਾਰ ਕੀਤੇ ਗਏ ਉਕਤ ਮੁਲਜ਼ਮਾਂ ਦੇ ਚਾਚੇ ਦਾ ਲਡ਼ਕਾ ਹਰਭੇਜ ਸਿੰਘ ਜੋ ਯੂ. ਐੱਸ. ਏ. ’ਚ ਮੌਜੂਦ ਹੈ ਵੱਲੋਂ ਪਾਕਿਸਤਾਨ ’ਚ ਮੌਜੂਦ ਸਮੱਗਲਰ ਜੱਟ ਸੰਧੂ ਨਾਲ ਸੰਪਰਕ ਕਰਵਾਇਆ ਗਿਆ ਸੀ ਜੋ ਮੋਬਾਈਲ ਕਾਨਫਰੰਸ ’ਚ ਹੈਰੋਇਨ ਦੀ ਖੇਪ ਮੰਗਵਾਉਣ ਦਾ ਪੂਰਾ ਪਲਾਨ ਤਿਆਰ ਕਰਦੇ ਸਨ, ਜਿਸ ਤੋਂ ਬਾਅਦ ਡਰੋਨ ਰਾਹੀਂ ਭਾਰਤ ਪੁੱਜਣ ਵਾਲੀ ਹੈਰੋਇਨ ਦੀ ਖੇਪ ਨੂੰ ਗ੍ਰਿਫਤਾਰ ਕੀਤੇ ਗਏ ਉਕਤ ਮੁਲਜ਼ਮ ਅਮਨਦੀਪ ਸਿੰਘ ਅਤੇ ਵਿਸ਼ਾਲ ਲੈ ਜਾਂਦੇ ਸਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਚਾਰਾਂ ਮੁਲਜ਼ਮਾਂ ਦਾ ਆਪਸੀ ਤਾਲਮੇਲ ਹੋਣ ਕਰਕੇ ਪਿਛਲੇ ਲੰਬੇ ਸਮੇਂ ਤੋਂ ਖੇਪ ਮੰਗਵਾਈ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਦੋਵਾਂ ਮਾਮਲਿਆਂ ’ਚ ਪੁਲਸ ਵੱਲੋਂ 1 ਕਿਲੋ 970 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
EVM ਮਸ਼ੀਨਾਂ 'ਚੋਂ ਖੁੱਲ੍ਹੇਗੀ ਉਮੀਦਵਾਰਾਂ ਦੀ ਕਿਸਮਤ, ਜਲੰਧਰ ਵੈਸਟ 'ਚ ਕੌਣ 'ਬੈਸਟ', ਭਲਕੇ ਹੋਵੇਗਾ ਫ਼ੈਸਲਾ
NEXT STORY