ਖਰਗੋਨ (ਭਾਸ਼ਾ)- ਪੰਜਾਬ ਪੁਲਸ ਨੇ ਮੱਧ ਪ੍ਰਦੇਸ਼ ਦੇ ਖਰਗੋਨ ਜ਼ਿਲ੍ਹੇ ਤੋਂ 3 ਹਥਿਆਰ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 63 ਦੇਸੀ ਪਿਸਤੌਲ ਬਰਾਮਦ ਕੀਤੇ ਹਨ। ਪੰਜਾਬ ਦੇ ਸਪੈਸ਼ਲ ਆਪਰੇਸ਼ਨ ਸੈੱਲ ਦੇ ਸਬ-ਇੰਸਪੈਕਟਰ ਜਗਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਪੁਲਸ ਦੀ ਟੀਮ ਨੇ ਖਰਗੋਨ ਦੇ ਕਾਜਲ ਪੁਰਾ ਰੋਡ ਤੋਂ ਕੈਲਾਸ਼ ਸਿੰਘ, ਸੋਨੂੰ ਸਿੰਘ ਅਤੇ ਗੋਰੇਲਾਲ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 63 ਦੇਸੀ ਪਿਸਤੌਲ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਮੱਧ ਪ੍ਰਦੇਸ਼ 'ਚ ਹਥਿਆਰ ਬਣਾਉਣ ਤੇ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਖ਼ਿਲਾਫ਼ ਪੰਜਾਬ ਦੇ ਅੰਮ੍ਰਿਤਸਰ ਖੇਤਰ ’ਚ 24 ਕੇਸ ਦਰਜ ਹਨ ਅਤੇ ਇਹ ਲੋਕ ਇੱਥੋਂ ਗ਼ੈਰ-ਕਾਨੂੰਨੀ ਢੰਗ ਨਾਲ ਹਥਿਆਰਾਂ ਦੀ ਸਪਲਾਈ ਪੰਜਾਬ ਤੇ ਰਾਜਸਥਾਨ ਸਮੇਤ ਹੋਰਨਾਂ ਸੂਬਿਆਂ ’ਚ ਕਰਦੇ ਸਨ। ਜਗਦੀਪ ਸਿੰਘ ਨੇ ਦੱਸਿਆ ਕਿ ਅਗਸਤ 2022 ’ਚ ਅੰਮ੍ਰਿਤਸਰ ਪੁਲਸ ਨੇ ਜੈ ਸ਼ਰਮਾ ਅਤੇ ਦੀਪਕ ਪ੍ਰਤਾਪ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 4 ਦੇਸੀ ਪਿਸਤੌਲ ਬਰਾਮਦ ਕੀਤੇ ਸਨ। ਦੋਵਾਂ ਨੇ ਪੁੱਛਗਿੱਛ ਦੌਰਾਨ ਪੁਲਸ ਨੂੰ ਦੱਸਿਆ ਸੀ ਕਿ ਉਕਤ ਹਥਿਆਰ ਉਨ੍ਹਾਂ ਨੇ ਇਨ੍ਹਾਂ ਤਿੰਨਾਂ ਮੁਲਜ਼ਮਾਂ ਤੋਂ ਖਰੀਦੇ ਸਨ। ਖਰਗੋਨ ਦੇ ਐੱਸ. ਪੀ. ਧਰਮਵੀਰ ਸਿੰਘ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਸ ਦੀ ਟੀਮ ਨੂੰ ਖਰਗੋਨ ਪੁਲਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਗਈ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਔਰਤਾਂ ਨਾਲ ਜਬਰ-ਜ਼ਿਨਾਹ ਦੇ ਕੇਸਾਂ ਨੂੰ ਲੈ ਕੇ NCRB ਦੀ ਰਿਪੋਰਟ 'ਚ ਹੋਇਆ ਹੈਰਾਨ ਕਰਦਾ ਖ਼ੁਲਾਸਾ
NEXT STORY