ਅੰਮ੍ਰਿਤਸਰ(ਸਰਬਜੀਤ ਵਡਾਲਾ): ਅੰਮ੍ਰਿਤਸਰ ਦੇ ਮਜੀਠਾ ਇਲਾਕੇ 'ਚ ਅੱਜ ਸਵੇਰੇ ਇੱਕ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਪੰਜਾਬ ਪੁਲਸ ਦੇ ਟ੍ਰੈਫਿਕ ਵਿਭਾਗ ਵਿੱਚ ਤਾਇਨਾਤ ਇੱਕ ਏ. ਐੱਸ. ਆਈ. ਜੋਗਾ ਸਿੰਘ ਦਾ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਏ. ਐੱਸ. ਆਈ. ਜੋਗਾ ਸਿੰਘ ਗੁਰਦਾਸਪੁਰ ਦੇ ਪਿੰਡ ਘਣੀਆਂ ਕੇ ਬਾਂਗਰ ਦੇ ਰਹਿਣ ਵਾਲੇ ਸਨ। ਇਹ ਘਟਨਾ ਸਵੇਰੇ ਕਰੀਬ 6 ਵਜੇ ਵਾਪਰੀ ਜਦੋਂ ਉਹ ਆਪਣੀ ਸਕੂਟੀ (PB06BJ-6614) ’ਤੇ ਸਵਾਰ ਹੋ ਕੇ ਡਿਊਟੀ ਲਈ ਅੰਮ੍ਰਿਤਸਰ ਜਾ ਰਹੇ ਸਨ। ਮਜੀਠਾ ਤੋਂ ਲਗਭਗ ਇੱਕ ਕਿਲੋਮੀਟਰ ਪਹਿਲਾਂ ਫਤਿਹਗੜ੍ਹ ਚੂੜੀਆਂ-ਮਜੀਠਾ ਰੋਡ 'ਤੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਫਾਇਰਿੰਗ ਕਰ ਦਿੱਤੀ।
ਇਹ ਵੀ ਪੜ੍ਹੋ- ਪੰਜਾਬ: ਮਾਂ ਦੀ ਮੌਤ ਮਗਰੋਂ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਜਾਂਚ 'ਚ ਜੁਟੀ ਫੋਰੈਂਸਿਕ ਟੀਮ
ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਏ. ਐੱਸ. ਆਈ. ਨੂੰ ਦੋ ਗੋਲੀਆਂ ਮਾਰੀਆਂ ਜਿਸ 'ਚ ਇੱਕ ਛਾਤੀ ਦੇ ਖੱਬੇ ਪਾਸੇ ਅਤੇ ਦੂਜੀ ਪਿੱਠ 'ਤੇ ਲੱਗੀ। ਸਵੇਰ ਦਾ ਵੇਲਾ ਹੋਣ ਕਾਰਨ ਰਸਤੇ ਵਿੱਚ ਕੋਈ ਮਦਦ ਨਾ ਮਿਲ ਸਕੀ, ਜਿਸ ਕਾਰਨ ਉਨ੍ਹਾਂ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ ਹੋਵੇਗਾ ਮੁਸ਼ਕਿਲ
ਇਸ ਦੌਰਾਨ ਘਟਨਾ ਦੀ ਸੂਚਨਾ ਮਿਲਦੇ ਹੀ SSP ਸੁਹੇਲ ਮੀਰ ਕਾਸਿਮ, ਡੀਐਸਪੀ ਕਮਲਮੀਤ ਸਿੰਘ ਅਤੇ ਐਸਐਚਓ ਕਰਮਪਾਲ ਸਿੰਘ ਪੁਲਸ ਫੋਰਸ ਅਤੇ ਫੋਰੈਂਸਿਕ ਟੀਮ ਨਾਲ ਮੌਕੇ 'ਤੇ ਪਹੁੰਚੇ। ਪੁਲਸ ਨੇ ਮੌਕੇ ਤੋਂ ਸਬੂਤ ਅਤੇ ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ। SSP ਸੁਹੇਲ ਮੀਰ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਹਮਲਾਵਰਾਂ ਦੀ ਪਛਾਣ ਕਰਨ ਲਈ ਇਲਾਕੇ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਜ਼ਮੀਨ ਦੇ ਟੋਟੇ ਪਿੱਛੇ ਭਤੀਜੇ ਨੇ ਮਾਰ'ਤਾ ਚਾਚਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜਲੰਧਰ ਨਿਗਮ ਦੀ ਕੰਪਨੀ ਬਾਗ ਪਾਰਕਿੰਗ 'ਚ ਲੱਖਾਂ ਦਾ ਘਪਲਾ, ਸ਼ਿਕਾਇਤ ਚੀਫ਼ ਵਿਜੀਲੈਂਸ ਅਫਸਰ ਕੋਲ ਪੁੱਜੀ
NEXT STORY