ਮਾਲੇਰਕੋਟਲਾ (ਸ਼ਹਾਬੂਦੀਨ, ਜ਼ਹੂਰ)- ਮੰਗਲਵਾਰ ਦੇਰ ਰਾਤ ਸਥਾਨਕ ਲੁਧਿਆਣਾ ਰੋਡ ’ਤੇ ਲਾਏ ਗਏ ਨਾਕੇ ਦੌਰਾਨ ਪੁਲਸ ਨੇ ਜਦੋਂ ਮੋਟਰਸਾਈਕਲ ਸਵਾਰ 2 ਕਥਿਤ ਨਸ਼ਾ ਸਮੱਗਲਰਾਂ ਨੂੰ ਚੈਕਿੰਗ ਲਈ ਰੁਕਣ ਦਾ ਇਸ਼ਾਰਾ ਕਰਨ ’ਤੇ ਉਨ੍ਹਾਂ ਨੇ ਪੁਲਸ ਪਾਰਟੀ ’ਤੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਪੁਲਸ ਵਲੋਂ ਕੀਤੀ ਗਈ ਜਵਾਬੀ ਫਾਇਰਿੰਗ ’ਚ ਮੋਟਰਸਾਈਕਲ ਦੇ ਪਿੱਛੇ ਬੈਠਾ ਵਿਅਕਤੀ ਜ਼ਖਮੀ ਹੋ ਗਿਆ।
ਐੱਸ. ਐੱਸ. ਪੀ. ਗਗਨ ਅਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਜਲੰਧਰ ’ਚ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ’ਤੇ ਹੋਏ ਗ੍ਰੇਨੇਡ ਹਮਲੇ ਦੇ ਮੱਦੇਨਜ਼ਰ ਸ਼ੱਕੀ ਪੁਰਸ਼ਾਂ ਤੇ ਵ੍ਹੀਕਲਾਂ ਦੀ ਚੈਕਿੰਗ ਲਈ ਮਾਲੇਰਕੋਟਲਾ ਜ਼ਿਲੇ ’ਚ ਪੁਲਸ ਵਲੋਂ ਰੋਜ਼ਾਨਾ ਸਖਤ ਨਾਕਾਬੰਦੀਆਂ ਕੀਤੀਆਂ ਜਾ ਰਹੀਆਂ ਸਨ।
ਉਨ੍ਹਾਂ ਦੱਸਿਆ ਕਿ ਡੀ. ਐੱਸ. ਪੀ. ਇਨਵੈਸਟੀਗੇਸ਼ਨ ਸਤੀਸ਼ ਕੁਮਾਰ, ਡੀ. ਐੱਸ. ਪੀ. ਸਬ ਡਵੀਜ਼ਨ ਅਹਿਮਦਗੜ੍ਹ ਰਾਜਨ ਸ਼ਰਮਾ, ਸੀ.ਆਈ.ਏ. ਸਟਾਫ ਮਾਹੋਰਾਣਾ ਦੇ ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ ਅਤੇ ਐੱਸ. ਐੱਚ. ਓ. ਥਾਣਾ ਸਦਰ ਅਹਿਮਦਗੜ੍ਹ ਇੰਸਪੈਕਟਰ ਸੁਖਵਿੰਦਰ ਸਿੰਘ ਦੀ ਅਗਵਾਈ ’ਚ ਲੰਘੀ ਦੇਰ ਰਾਤ ਮਾਲੇਰਕੋਟਲਾ-ਲੁਧਿਆਣਾ ਰੋਡ ’ਤੇ ਪਿੰਡ ਅਕਬਰਪੁਰ ਛੰਨਾਂ ਨੇੜੇ ਮੁੱਖ ਨਾਕਾ ਲਾਇਆ ਹੋਇਆ ਸੀ।
ਇਹ ਖ਼ਬਰ ਵੀ ਪੜ੍ਹੋ - ਮੋਦੀ ਕੈਬਨਿਟ ਦਾ ਪੰਜਾਬ ਨੂੰ ਵੱਡਾ ਤੋਹਫ਼ਾ! ਕਰੋੜਾਂ ਰੁਪਏ ਦਾ ਪ੍ਰਾਜੈਕਟ ਮਨਜ਼ੂਰ
ਇਸ ਦੌਰਾਨ ਲੁਧਿਆਣਾ ਵੱਲੋਂ ਆਉਂਦੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਜਦੋਂ ਪੁਲਸ ਨੇ ਚੈਕਿੰਗ ਲਈ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਪੁਲਸ ਪਾਰਟੀ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਕੀਤੀ ਜਵਾਬੀ ਫਾਇਰਿੰਗ ਦੌਰਾਨ ਇਕ ਗੋਲੀ ਮੋਟਰਸਾਈਕਲ ਦੇ ਪਿੱਛੇ ਬੈਠੇ ਵਿਅਕਤੀ ਦੀ ਖੱਬੀ ਲੱਤ ’ਚ ਲੱਗੀ, ਜਿਸ ਨਾਲ ਦੋਵੇਂ ਵਿਅਕਤੀ ਮੋਟਰਸਾਈਕਲ ਤੋਂ ਹੇਠਾਂ ਡਿੱਗ ਪਏ, ਜਿਨ੍ਹਾਂ ਨੂੰ ਤੁਰੰਤ ਕਾਬੂ ਕਰ ਲਿਆ ਗਿਆ।
ਕਾਬੂ ਵਿਅਕਤੀਆਂ ਦੀ ਪਛਾਣ ਤਰਨਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਭਾਈ ਹਿੰਮਤ ਸਿੰਘ ਨਗਰ ਲੁਧਿਆਣਾ ਅਤੇ ਜ਼ਖ਼ਮੀ ਦੀ ਨਾਂ ਗੁਰਸੱਤ ਕੀਰਤਪਾਲ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਮੁਹੰਮਦਪੁਰਾ (ਨਵਾਂ ਪਿੰਡ) ਥਾਣਾ ਅਮਰਗੜ੍ਹ ਵਜੋਂ ਹੋਈ ਹੈ।
ਐੱਸ. ਐੱਸ. ਪੀ. ਗਗਨ ਅਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਕਤ ਦੋਵਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ’ਚੋਂ 96 ਗ੍ਰਾਮ ਹੈਰੋਇਨ, ਇਕ ਪਿਸਟਲ 32 ਬੋਰ, ਇਕ ਜ਼ਿੰਦਾ ਕਾਰਤੂਸ, ਤਿੰਨ ਖੋਲ੍ਹ ਕਾਰਤੂਸ, ਟੀ.ਵੀ.ਐੱਸ. ਮਾਰਕਾ ਮੋਟਰਸਾਈਕਲ ਸਮੇਤ 2 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੋਵਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਇਨ੍ਹਾਂ ਦੇ ਖ਼ਿਲਾਫ਼ ਥਾਣਾ ਸਦਰ ਅਹਿਮਦਗੜ੍ਹ ਵਿਖੇ ਐੱਨ. ਡੀ. ਪੀ. ਐੱਸ. ਅਤੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕਰ ਕੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਮਰਾਲਾ 'ਚ ਲੁਟੇਰਿਆਂ ਨੇ ਮੋਟਰਸਾਈਕਲ ਖੋਹਣ ਲਈ ਮਜ਼ਦੂਰਾਂ 'ਤੇ ਚਲਾਈ ਗੋਲੀ
NEXT STORY