ਅੰਮ੍ਰਿਤਸਰ (ਬਿਊਰੋ)- ਅੰਮ੍ਰਿਤਸਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਿ ਅੰਮ੍ਰਿਤਸਰ ਥਾਣਾ ਸਦਰ ਅਧੀਨ ਆਉਂਦੇ ਇਲਾਕੇ 'ਚ ਪੰਜਾਬ ਪੁਲਸ ਨਾਲ ਜੱਗੋ ਤੇਰਵੀਂ ਹੋ ਗਈ। ਥਾਣਾ ਸਦਰ ਦੀ ਪੁਲਸ ਇਲਾਕੇ 'ਚ ਪ੍ਰਵਾਸੀ ਲੋਕਾਂ ਦੇ ਦੋ ਧਿਰਾਂ 'ਚ ਚੱਲ ਰਹੇ ਝਗੜੇ ਨੂੰ ਸੁਲਝਾਉਣ ਵਾਸਤੇ ਪੁਲਸ ਗਈ ਤਾਂ ਉੱਥੇ ਪ੍ਰਵਾਸੀ ਲੋਕਾਂ ਵੱਲੋਂ ਪੁਲਸ ਨਾਲ ਹੀ ਹੱਥੋਂਪਾਈ ਕਰਨੀ ਸ਼ੁਰੂ ਕਰ ਦਿੱਤੀ ਗਈ ਅਤੇ ਪ੍ਰਵਾਸੀ ਔਰਤਾਂ ਵੱਲੋਂ ਪੁਲਸ ਦੀ ਕੁੱਟਮਾਰ ਵੀ ਕੀਤੀ ਗਈ। ਜਿਸ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਹੀ ਥਾਣਾ ਸਦਰ ਤੋਂ ਹੋਰ ਪੁਲਸ ਮੁਲਾਜ਼ਮਾਂ ਨੂੰ ਬੁਲਾ ਕੇ ਪ੍ਰਵਾਸੀ ਲੋਕਾਂ ਨੂੰ ਹਿਰਾਸਤ 'ਚ ਲਿਆ।
ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ
ਇਸ ਸਬੰਧੀ ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੀ ਗਲੀ 'ਚ ਪ੍ਰਵਾਸੀ ਲੋਕਾਂ ਦਾ ਆਪਸ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਸੀ ਅਤੇ ਦੋ ਧਿਰਾਂ ਬੈਠ ਕੇ ਰਾਜ਼ੀਨਾਮਾ ਕਰ ਰਹੀਆਂ ਸਨ । ਜਦੋਂ ਇਸ ਮਾਮਲੇ 'ਚ ਪੁਲਸ ਪਹੁੰਚੀ ਤਾਂ ਇਨ੍ਹਾਂ ਪ੍ਰਵਾਸੀ ਲੋਕਾਂ ਨੇ ਪੁਲਸ ਨਾਲ ਹੀ ਹੱਥੋਂਪਾਈ ਸ਼ੁਰੂ ਕਰ ਦਿੱਤੀ ਤੇ ਪੁਲਸ ਦੀ ਕੁੱਟਮਾਰ ਕੀਤੀ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਲੋਕਾਂ ਵੱਲੋਂ ਅਕਸਰ ਹੀ ਝਗੜਾ ਕੀਤਾ ਜਾਂਦਾ ਹੈ ਅਤੇ ਅਸੀਂ ਸਾਰੇ ਇਲਾਕੇ ਵਾਸੀ ਮੰਗ ਕਰਦੇ ਹਾਂ ਕਿ ਇਨ੍ਹਾਂ ਪ੍ਰਵਾਸੀ ਲੋਕਾਂ ਨੂੰ ਇਥੋਂ ਕਿਤੇ ਹੋਰ ਭੇਜਿਆ ਜਾਵੇ।

ਇਹ ਵੀ ਪੜ੍ਹੋ- ਪੰਜਾਬ ‘ਚ ਮੌਸਮ ਨੇ ਬਦਲਿਆ ਰੁਖ, ਅੱਜ ਤੋਂ 18 ਜੂਨ ਤੱਕ ਕਈ ਜ਼ਿਲ੍ਹਿਆਂ ਲਈ ਅਲਰਟ
ਦੂਜੇ ਪਾਸੇ ਇਸ ਸਬੰਧ ਵਿੱਚ ਜਦੋਂ ਥਾਣਾ ਸਦਰ ਦੀ ਪੁਲਸ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਪੁਲਸ ਦੇ ਅਧਿਕਾਰੀਆਂ ਨੇ ਮੀਡੀਆ ਨੂੰ ਬਿਆਨ ਦੇਣ ਤੋਂ ਵੀ ਮਨਾ ਕਰ ਦਿੱਤਾ।
ਇਹ ਵੀ ਪੜ੍ਹੋ- ਇਨਫਲੂਐਂਸਰ ਦੀਪਿਕਾ ਲੂਥਰਾ ਦੇ ਬਿਆਨਾਂ 'ਤੇ ਅੰਮ੍ਰਿਤਪਾਲ ਮਹਿਰੋਂ 'ਤੇ ਵੱਡੀ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦੇਸ਼ ਭੱਜਿਆ ਅੰਮ੍ਰਿਤਪਾਲ ਮਹਿਰੋਂ ਤੇ ਕੇਦਾਰਨਾਥ 'ਚ ਵੱਡਾ ਹੈਲੀਕਾਪਟਰ ਹਾਦਸਾ, ਅੱਜ ਦੀਆਂ ਟੌਪ-10 ਖਬਰਾਂ
NEXT STORY