ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਤੇ ਹਥਿਆਰਾਂ ਦੇ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਤਹਿਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 3.5 ਕਿਲੋ ਹੈਰੋਇਨ, 1.5 ਕਿਲੋ ਮੈਥਾਕੁਆਲੋਨ ਤੇ 2 ਪਿਸਤੌਲਾਂ ਸਮੇਤ ਇਕ ਆਧੁਨਿਕ 9 ਐੱਮ.ਐੱਮ. ਗਲੌਕ ਪਿਸਤੌਲ ਬਰਾਮਦ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਵੰਸ਼ ਉਰਫ ਬਿੱਲਾ (23) ਵਾਸੀ ਬਿੱਲੇ ਵਾਲਾ ਚੌਕ ਅੰਮ੍ਰਿਤਸਰ ਅਤੇ ਸੋਨੂੰ ਚੌਰਸੀਆ (20) ਵਾਸੀ ਦਸਮੇਸ਼ ਨਗਰ ਅੰਮ੍ਰਿਤਸਰ ਵਜੋਂ ਹੋਈ ਹੈ। ਇਸ ਮਾਮਲੇ ਸਬੰਧੀ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- 'ਅਸੀਂ ਤੈਨੂੰ ਵਿਦੇਸ਼ ਭੇਜਾਂਗੇ, ਸਾਰਾ ਖ਼ਰਚਾ ਸਾਡਾ...', ਫ਼ਿਰ ਵਿਆਹ ਮਗਰੋਂ ਮੁੱਕਰ ਗਏ ਸਹੁਰੇ, ਅੱਕ ਕੁੜੀ ਨੇ ਜੋ ਕੀਤਾ...
ਇਸ ਸਬੰਧੀ ਪੁਲਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਵੰਸ਼ ਉਰਫ਼ ਬਿੱਲਾ ਦੀ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ’ਚ ਸ਼ਮੂਲੀਅਤ ਬਾਰੇ ਭਰੋਸੇਮੰਦ ਸੂਚਨਾਵਾਂ ਦੇ ਆਧਾਰ ’ਤੇ ਸੀ.ਆਈ.ਏ. ਅੰਮ੍ਰਿਤਸਰ ਦੀਆਂ ਪੁਲਸ ਟੀਮਾਂ ਨੇ ਜਾਲ ਵਿਛਾ ਕੇ ਉਸ ਨੂੰ ਮੋਹਕਮਪੁਰਾ ਇਲਾਕੇ ’ਚੋਂ ਗ੍ਰਿਫ਼ਤਾਰ ਕਰ ਲਿਆ ਤੇ ਉਸ ਦੇ ਕਬਜ਼ੇ ’ਚੋਂ 3.5 ਕਿਲੋ ਹੈਰੋਇਨ, 1.5 ਕਿਲੋ ਮੈਥਾਕੁਆਲੋਨ ਪਾਊਡਰ ਤੇ ਆਸਟ੍ਰੀਆ ਨਿਰਮਿਤ ਇਕ 9 ਐੱਮ.ਐੱਮ. ਗਲੌਕ ਪਿਸਤੌਲ ਬਰਾਮਦ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਸਮੱਗਲਿੰਗ ਸਬੰਧੀ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਇਕ ਹੋਰ ਕਾਰਵਾਈ ਦੌਰਾਨ ਪੁਲਸ ਟੀਮਾਂ ਨੇ ਮੋਹਕਮਪੁਰਾ ਦੇ ਇਲਾਕੇ ’ਚ ਬਟਾਲਾ ਰੋਡ ’ਤੇ ਸਨਸਿਟੀ ਮੋੜ ਤੋਂ ਮੁਲਜ਼ਮ ਸੋਨੂੰ ਚੌਰਸੀਆ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ 32 ਬੋਰ ਦਾ ਪਿਸਤੌਲ ਬਰਾਮਦ ਕੀਤਾ। ਅਗਲੇਰੀ ਜਾਂਚ ਜਾਰੀ ਹੈ ਤੇ ਆਉਣ ਵਾਲੇ ਦਿਨਾਂ ਵਿਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀ ਹੋਣ ਦੀ ਉਮੀਦ ਹੈ। ਇਸ ਸਬੰਧੀ ਦੋ ਵੱਖ-ਵੱਖ ਮੁਕੱਦਮੇ ਥਾਣਾ ਮੋਹਕਮਪੁਰਾ ਵਿਖੇ ਦਰਜ ਕੀਤੇ ਗਏ ਹਨ।
ਇਹ ਵੀ ਪੜ੍ਹੋ- ਅਮਰੀਕੀ ਸਰਕਾਰ ਨੇ ਦਿਖਾਈ ਸਖ਼ਤੀ ; ਪਾਰਕਾਂ-ਸ਼ਾਪਿੰਗ ਮਾਲਾਂ 'ਚ ਘੁੰਮ ਰਹੇ ਲੋਕਾਂ ਨੂੰ ਫੜ ਕੇ ਕੀਤਾ ਜਾ ਰਿਹੈ Deport
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਪੀਕਰ ਕੁਲਤਾਰ ਸਿੰਘ ਸੰਧਵਾਂ 19 ਨਵੰਬਰ ਨੁੰ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ ਚੁਕਾਉਣਗੇ ਸਹੁੰ
NEXT STORY