ਮੋਗਾ (ਕਸ਼ਿਸ਼): ਪੰਜਾਬ ਪੁਲਸ ਤੇ ਗੈਂਗਸਟਰ ਗੁਰਦੀਪ ਸਿੰਘ ਮਾਨਾ ਵਿਚਾਲੇ ਐਨਕਾਊਂਟਰ ਹੋ ਗਿਆ ਹੈ। ਗੈਂਗਸਟਰ ਗੁਰਦੀਪ ਸਿੰਘ ਵੱਲੋਂ ਪੁਲਸ ਟੀਮ 'ਤੇ ਫ਼ਾਇਰਿੰਗ ਕੀਤੀ ਗਈ ਸੀ, ਜਿਸ ਦੇ ਜਵਾਬ ਵਿਚ ਪੁਲਸ ਟੀਮ ਨੇ ਵੀ ਗੋਲ਼ੀਆਂ ਚਲਾਈਆਂ। ਇਸ ਦੌਰਾਨ ਗੁਰਦੀਪ ਸਿੰਘ ਮਾਨਾ ਜ਼ਖ਼ਮੀ ਹੋ ਗਿਆ ਹੈ ਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - Birth Certificates ਨੂੰ ਲੈ ਕੇ ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ
ਜਾਣਕਾਰੀ ਮੁਤਾਬਕ ਪੁਲਸ ਪਾਰਟੀ ਵੱਲੋਂ ਬੀਤੇ ਦਿਨੀਂ ਗੁਰਦੀਪ ਸਿੰਘ ਮਾਨਾ ਨੂੰ 400 ਗ੍ਰਾਮ ਹੈਰੋਇਨ ਤੇ BMW ਗੱਡੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁੱਛਗਿੱਛ ਦੌਰਾਨ ਗੁਰਦੀਪ ਨੇ ਦੱਸਿਆ ਕਿ ਉਸ ਨੇ ਨਹਿਰ ਦੇ ਨਾਲ ਦਰਖ਼ਤ ਦੇ ਥੱਲੇ ਹਥਿਆਰ ਲੁਕਾਇਆ ਹੋਇਆ ਹੈ।

ਅੱਜ ਜਦੋਂ ਪੁਲਸ ਟੀਮ ਉਸ ਨੂੰ ਨਾਲ ਲੈ ਕੇ ਹਥਿਆਰ ਦੀ ਰਿਕਵਰੀ ਕਰਨ ਗਈ ਤਾਂ ਚੂਹੜ ਚੱਕ ਲਿੰਕ ਰੋਡ ਨੇੜੇ ਗੁਰਦੀਪ ਨੇ ਉਹ ਹਥਿਆਰ ਕੱਢ ਕੇ ਪੁਲਸ ਟੀਮ 'ਤੇ ਹੀ ਗੋਲ਼ੀਆਂ ਚਲਾ ਦਿੱਤੀਆਂ। ਗੁਰਦੀਪ ਵੱਲੋਂ 2 ਗੋਲ਼ੀਆਂ ਚਲਾਈਆਂ ਗਈਆਂ। ਜਵਾਬੀ ਕਾਰਵਾਈ ਵਿਚ ਪੁਲਸ ਟੀਮ ਨੇ ਵੀ 5 ਗੋਲ਼ੀਆਂ ਚਲਾਈਆਂ। ਇਨ੍ਹਾਂ ਵਿਚੋਂ ਇਕ ਗੁਰਦੀਪ ਦੇ ਪੈਰ ਵਿਚ ਵੱਜੀ ਤੇ ਉਹ ਜ਼ਖ਼ਮੀ ਹੋ ਗਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 26 ਲੱਖ ਪਰਿਵਾਰਾਂ ਨਾਲ ਜੁੜੀ ਵੱਡੀ ਖ਼ਬਰ, ਆਧਾਰ ਕਾਰਡਾਂ ਬਾਰੇ Order ਜਾਰੀ
ਗੁਰਦੀਪ ਨੂੰ ਜ਼ਖ਼ਮੀ ਹਾਲਤ ਵਿਚ ਮੋਗਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਹੈ, ਜਿੱਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਪੁਲਸ ਅਧਿਕਾਰੀਆਂ ਮੁਤਾਬਕ ਗੁਰਦੀਪ ਦੇ ਇਲਾਜ ਮਗਰੋਂ ਉਸ ਕੋਲੋਂ ਅੱਗੇ ਦੀ ਪੁੱਛਗਿੱਛ ਕੀਤੀ ਜਾਵੇਗੀ। ਦੱਸ ਦਈਏ ਕਿ ਗੁਰਦੀਪ ਸਿੰਘ ਮਾਨਾ 'ਤੇ ਪਹਿਲਾਂ ਤੋਂ ਹੀ ਵੱਖ-ਵੱਖ ਥਾਣਿਆਂ ਵਿਚ 42 ਮਾਮਲੇ ਦਰਜ ਹਨ।
ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਗੁਰਦੀਪ ਸਿੰਘ ਮਾਨਾ ਨੂੰ ਪਰਸੋਂ 400 ਗ੍ਰਾਮ ਹੈਰੋਇਨ, ਇਕ BMW ਕਾਰ ਤੇ ਇਕ ਪਿਸਟਲ ਨਾਲ ਫੜਿਆ ਸੀ। ਉਸ ਕੋਲੋਂ ਅੱਜ ਉਹ ਬਰਾਮਦੀ ਲਈ ਲਈ ਉਸ ਥਾਂ 'ਤੇ ਲੈ ਕੇ ਆਏ ਸੀ ਜਿੱਥੇ ਉਸ ਵੱਲੋਂ ਉਹ ਨਸ਼ਾ ਵੇਚਣ ਦਾ ਕੰਮ ਕਰਦੇ ਸਨ। ਉਸ ਵੱਲੋਂ ਬਾਰਿਸ਼ ਦਾ ਲਾਹਾ ਲੈਂਦਿਆਂ ਆਪਣੇ ਦੱਬੇ ਹੋਏ ਪਿਸਟਲ ਨਾਲ ਹਮਲਾ ਕਰ ਦਿੱਤਾ। ਪੁਲਸ ਵੱਲੋਂ ਜਵਾਬ ਵਿਚ ਉਸ ਉੱਪਰ ਫਾਇਰਿੰਗ ਕੀਤੀ ਗਈ, ਜਿਸ ਤੋਂ ਬਾਅਦ ਉਸ ਦੀ ਲੱਤ ਉੱਪਰ ਗੋਲ਼ੀ ਲੱਗੀ ਹੈ ਅਤੇ ਉਸ ਤੋਂ ਬਾਅਦ ਉਸ ਨੂੰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਰਨਤਾਰਨ ਸ਼ਹਿਰੀ ਬਲਾਕ ਪ੍ਰਧਾਨ ਸੰਦੀਪ ਕੁਮਾਰ ਨੂੰ ਅਹੁਦੇ ਤੋਂ ਹਟਾਇਆ
NEXT STORY