ਅੰਮ੍ਰਿਤਸਰ- ਪੰਜਾਬ ਪੁਲਸ ਨੇ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਪਰਦਾਫ਼ਾਸ਼ ਕਰਨ 'ਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਸ ਨੇ ਇੱਕ ਖੁਫੀਆ-ਅਧਾਰਤ ਕਾਰਵਾਈ ਵਿੱਚ 1 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਹੈ। ਇਸ ਦੇ ਨਾਲ ਹੀ ਵਿਦੇਸ਼ੀ ਡਰੱਗ ਸਮੱਗਲਰਾਂ ਦੇ 2 ਸੰਚਾਲਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਡੀਜੀਪੀ ਪੰਜਾਬ ਵੱਲੋਂ ਸਾਂਝੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਸਰਹੱਦੀ ਖੇਤਰ 'ਚ ਪਾਕਿ ਤੋਂ ਡਰੋਨ ਰਾਹੀਂ ਭੇਜਿਆ ਸੀ ਸਾਮਾਨ, ਹੈਰੋਇਨ ਤੇ ਪਿਸਤੌਲ ਸਮੇਤ ਦੋ ਮੁਲਜ਼ਮ ਕਾਬੂ
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਸ ਨੇ ਅੰਤਰਰਾਸ਼ਟਰੀ ਡਰੱਗ ਨੈਟਵਰਕ ਦਾ ਪਰਦਾਫ਼ਾਸ਼ ਕਰਦਿਆਂ ਵਿਦੇਸ਼ੀ ਅਧਾਰਤ ਚੋਟੀ ਦੇ ਡਰੱਗ ਸਮੱਗਲਰਾਂ ਗੁਰਜੰਟ ਸਿੰਘ ਭੋਲੂ ਅਤੇ ਕਿੰਦਰਬੀਰ ਸਿੰਘ ਦੇ 2 ਸੰਚਾਲਕਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਨੇ ਇੱਕ ਸੰਗਠਿਤ ਅਪਰਾਧ ਸਿੰਡੀਕੇਟ ਚਲਾਉਣ ਦੇ ਦੋਸ਼ ਵਿੱਚ ਵਿਦੇਸ਼ੀ ਹੈਂਡਲਰਾਂ ਅਤੇ 2 ਆਪਰੇਟਿਵਾਂ ਵਿਰੁੱਧ ਐੱਫ਼. ਆਈ. ਆਰ. ਦਰਜ ਕੀਤੀ ਹੈ। ਇਸ ਦੌਰਾਨ ਮੁਲਜ਼ਮਾਂ ਕੋਲੋ 1.07 ਕਰੋੜ ਡਰੱਗ ਮਨੀ, 1 ਪੈਸੇ ਦੀ ਗਿਣਤੀ ਕਰਨ ਵਾਲੀ ਮਸ਼ੀਨ, 1 ਕਾਰ, ਅਤੇ 2 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ-ਕੇਂਦਰੀ ਜੇਲ੍ਹ 'ਚ ਸਜ਼ਾ ਕੱਟ ਰਹੇ ਕੈਦੀ ਕੋਲੋਂ ਮਿਲਿਆ ਨਸ਼ਾ, ਪੈਸਕੋ ਕਰਮਚਾਰੀ ਦੀ ਵੀ ਹੋਈ ਗ੍ਰਿਫਤਾਰੀ
ਉਨ੍ਹਾਂ ਦੱਸਿਆ ਕਿ ਪੰਜਾਬ ਪੁਲਸ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੰਗਠਿਤ ਨਸ਼ਿਆਂ ਦੇ ਗਠਜੋੜ ਨੂੰ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ- ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਪਤੀ ਨੇ ਪ੍ਰੇਮਿਕਾ ਨਾਲ ਮਿਲ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਅਕਤੀ ਨੇ ਸੜਕ ਕਿਨਾਰੇ ਖੜ੍ਹਾ ਕੀਤਾ ਮੋਟਰਸਾਈਕਲ, ਹੋਇਆ ਚੋਰੀ
NEXT STORY