ਫਿਰੋਜ਼ਪੁਰ/ਲੁਧਿਆਣਾ : ਐਂਟੀ-ਨਾਰਕੋਟਿਕਸ ਟਾਕਸ ਫੋਰਸ ਪੰਜਾਬ ਫਿਰੋਜ਼ਪੁਰ ਰੇਜ਼ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਜਗਰਾਓਂ 'ਚ ਇਕ ਮੁਕਾਬਲੇ ਦੌਰਾਨ ਨਸ਼ਾ ਤਸਕਰ ਨੂੰ ਢੇਰ ਕਰ ਦਿੱਤਾ। ਜਾਣਕਾਰੀ ਮੁਤਾਬਕ ਇਕ ਇਨਪੁੱਟ 'ਤੇ ਕਾਰਵਾਈ ਕਰਦੇ ਹੋਏ ਟਾਸਕ ਫੋਰਸ ਨੇ ਤਸਕਰਾਂ ਰਾਜੂ ਅਤੇ ਉਸ ਦੇ ਸਾਥੀ ਨੂੰ ਰੋਕਿਆ। ਰਾਜੂ ਨੇ ਪੁਲਸ 'ਤੇ ਫਾਇਰਿੰਗ ਕਰ ਦਿੱਤੀ। ਇਸ ਤੋਂ ਬਾਅਦ ਪੁਲਸ ਦੀ ਜਵਾਬੀ ਕਾਰਵਾਈ 'ਚ ਰਾਜੂ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਸਿਵਲ ਹਸਪਤਾਲ ਜਗਰਾਓਂ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ ਗਿਆ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਸਵੇਰੇ-ਸਵੇਰੇ ਸਾਇਰਨ ਵੱਜਣੇ ਸ਼ੁਰੂ, ਮੋਹਾਲੀ ਵੀ ਅਲਰਟ 'ਤੇ
ਉਸ ਦਾ ਸਾਥੀ ਭੱਜਣ 'ਚ ਕਾਮਯਾਬ ਹੋ ਗਿਆ। ਰਾਜੂ ਕੋਲੋਂ 2 ਕਿੱਲੋ ਹੈਰੋਇਨ, 15 ਲੱਖ ਦੀ ਡਰੱਗ ਮਨੀ ਅਤੇ ਇਕ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਜਗਰਾਓਂ ਵਿਖੇ ਐੱਫ. ਆਈ. ਆਰ. ਦਰਜ ਕਰ ਲਈ ਗਈ ਹੈ ਅਤੇ ਪੂਰੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ, ਜਿਸ ਸਮੇਂ ਵੀ ਸਾਇਰਨ ਵੱਜੇ ਤਾਂ...
ਦੱਸਣਯੋਗ ਹੈ ਕਿ ਰਾਜੂ ਇਕ ਆਦਤਨ ਅਪਰਾਧੀ ਸੀ, ਜਿਸ 'ਤੇ 19 ਮਾਮਲੇ ਦਰਜ ਸਨ। ਇਸ ਬਾਰੇ ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਸ ਨਸ਼ਾ ਮੁਕਤ ਪੰਜਾਬ ਅਤੇ ਆਪਣੇ ਨਾਗਰਿਕਾਂ ਨੂੰ ਸੁਰੱਖਿਆ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ-ਪਾਕਿ ਜੰਗ ਵਿਚਾਲੇ ਪੰਜਾਬ 'ਚ ਘੁੰਮ ਰਹੇ ਦੋ ਭਿਖਾਰੀਆਂ ਦੀਆਂ ਤਸਵੀਰਾਂ ਜਾਰੀ, ਕੀਤਾ ਗਿਆ ਅਲਰਟ
NEXT STORY