ਫ਼ਤਹਿਗੜ੍ਹ ਸਾਹਿਬ (ਬਿਪਨ): ਜ਼ਿਲ੍ਹਾ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਦੇ ਮੰਤਵ ਨਾਲ ਪੁਲਸ ਨੇ ਕਾਸੋ ਆਪਰੇਸ਼ਨ ਤਹਿਤ ਕਈ ਥਾਵਾਂ ਦੀ ਚੈਕਿੰਗ ਕੀਤੀ। ਇਸ ਸਬੰਧ ਵਿਚ ਐੱਸ.ਪੀ. ਹਰਵੰਤ ਕੌਰ ਨੇ ਦੱਸਿਆ ਕਿ ਇਸ ਸਰਚ ਆਪ੍ਰੇਸ਼ਨ ਦਾ ਮਕੱਸਦ ਨਸ਼ਾ ਵੇਚਣ ਵਾਲੇ ਵਿਅਕਤੀਆਂ ਤੇ ਦਬਾਓ ਬਣਾਈ ਰੱਖਣਾ, ਉਨ੍ਹਾਂ ਦੀਆਂ ਮੌਜੂਦਾ ਗਤੀਵਿਧੀਆਂ ਤੇ ਨਿਗਰਾਨੀ ਰੱਖਣਾ, ਨਸ਼ੇ ਦੀ ਸਪਲਾਈ ਚੈਨ ਨੂੰ ਤੋੜਨਾ, ਨਸ਼ਾ ਦਾ ਸੇਵਨ ਕਰਨ ਵਾਲੇ ਵਿਅਕਤੀਆਂ ਬਾਰੇ ਪਤਾ ਲਗਾ ਕੇ ਉਨ੍ਹਾਂ ਦੇ ਮੁੜ ਵਸੇਬਾ ਕਰਨਾ ਅਤੇ ਆਮ ਪਬਲਿਕ ਵਿਚ ਪੁਲਿਸ ਪ੍ਰਤੀ ਵਿਸਵਾਸ਼ ਪੈਦਾ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਸ ਵੱਲ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੇ ਸਰਚ ਅਪਰੇਸ਼ਨ ਜਾਰੀ ਰਹਿਣਗੇ। ਤਾਂ ਜੋ ਨਸ਼ਾ ਤਸੱਕਰਾਂ ਤੇ ਦਬਾਓ ਬਣਾ ਕੇ ਨਸ਼ੇ ਦੀ ਸਪਲਾਈ ਚੈਨ ਨੂੰ ਤੋੜਿਆ ਜਾ ਸਕੇ ਅਤੇ ਨਸ਼ੇ ਦਾ ਸੇਵਨ ਕਰਨ ਵਾਲੇ ਵਿਅਕਤੀਆਂ ਬਾਰੇ ਪਤਾ ਲਗਾ ਕੇ ਉਨ੍ਹਾਂ ਦਾ ਮੁੜ ਵਸੇਬਾ ਕੀਤਾ ਜਾ ਸਕੇ। ਉਨ੍ਹਾਂ ਨਸ਼ਾ ਵੇਚਣ ਵਾਲਿਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਨਸ਼ਾ ਵੇਚਣਾ ਬੰਦ ਕਰਨ।
ਜਲੰਧਰ 'ਚ 32 Hotspots ‘ਤੇ ਚੱਲਿਆ ਆਪ੍ਰੇਸ਼ਨ CASO, ਬਰਲਟਨ ਪਾਰਕ ਤੇ ਭਾਰਗੋ ਕੈਂਪ ਸਣੇ ਕਈ ਜਗ੍ਹਾ ਚੈਕਿੰਗ
NEXT STORY