ਜਲੰਧਰ (ਧਵਨ)- ਪੰਜਾਬ ਪੁਲਸ ਨੇ ਸੂਬੇ ਵਿਚ ਵਿਸ਼ੇਸ਼ ਨਾਈਟ ਸਰਚ ਆਪ੍ਰੇਸ਼ਨ ਡੀ. ਜੀ. ਪੀ. ਗੌਰਵ ਯਾਦਵ ਦੀਆਂ ਹਦਾਇਤਾਂ ’ਤੇ ਚਲਾਇਆ। ਡੀ. ਜੀ. ਪੀ. ਨੇ ਸੂਬੇ ਦੇ ਸਾਰੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਹਦਾਇਤਾਂ ਦਿੱਤੀਆਂ ਸਨ ਕਿ ਰਾਤ ਵੇਲੇ ਜ਼ਿਲ੍ਹਿਆਂ ਵਿਚ ਦਾਖ਼ਲ ਹੋਣ ਵਾਲੇ ਸਾਰੇ ਮਾਰਗਾਂ ’ਤੇ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਜਾਵੇ ਅਤੇ ਆਉਣ-ਜਾਣ ਵਾਲੇ ਵਾਹਨਾਂ ਦੀ ਖ਼ਾਸ ਤੌਰ ’ਤੇ ਚੈਕਿੰਗ ਕੀਤੀ ਜਾਵੇ। ਡੀ. ਜੀ. ਪੀ. ਦੀਆਂ ਹਦਾਇਤਾਂ ’ਤੇ ਸਾਰੇ ਜ਼ਿਲ੍ਹਿਆਂ ਵਿਚ ਰਾਤ ਸਮੇਂ ਵਿਸ਼ੇਸ਼ ਆਪ੍ਰੇਸ਼ਨ ਚਲਾਉਂਦੇ ਹੋਏ ਨਾਕਾਬੰਦੀ ਕੀਤੀ ਗਈ। ਅੰਤਰਰਾਜੀ ਜ਼ਿਲ੍ਹਿਆਂ ਵਿਚ ਖ਼ਾਸ ਤੌਰ ’ਤੇ ਸਖ਼ਤੀ ਨਾਲ ਸਰਚ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦਾ ਮਕਸਦ ਜੰਮੂ-ਕਸ਼ਮੀਰ, ਰਾਜਸਥਾਨ ਅਤੇ ਹਰਿਆਣਾ ਵੱਲੋਂ ਆਉਣ ਵਾਲੇ ਮਾਰਗਾਂ ’ਤੇ ਵਿਸ਼ੇਸ਼ ਨਜ਼ਰ ਰੱਖਣਾ ਸੀ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ਦੇ ਪਿੰਡ 'ਚ ਪਪਲਪ੍ਰੀਤ ਨਾਲ ਨਜ਼ਰ ਆਇਆ ਅੰਮ੍ਰਿਤਪਾਲ, CCTV ਫੁਟੇਜ ਆਈ ਸਾਹਮਣੇ
ਪੰਜਾਬ ਪੁਲਸ ਨੇ ਅਗਲੇ ਕੁਝ ਦਿਨਾਂ ਵਿਚ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਨੂੰ ਧਿਆਨ ਵਿਚ ਰੱਖਦੇ ਹੋਏ ਅਜਿਹੇ ਹੋਰ ਆਪ੍ਰੇਸ਼ਨ ਚਲਾਉਣੇ ਹਨ, ਜਿਨ੍ਹਾਂ ਬਾਰੇ ਪੁਲਸ ਅਧਿਕਾਰੀਆਂ ਨੂੰ ਪੁਲਸ ਹੈੱਡਕੁਆਰਟਰ ਤੋਂ ਹਦਾਇਤਾਂ ਮਿਲਣਗੀਆਂ। ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਹਾਲਤ ਪੂਰੀ ਤਰ੍ਹਾਂ ਕਾਬੂ ਵਿਚ ਹੈ ਅਤੇ ਸ਼ਾਂਤੀ ਵਿਵਸਥਾ ਨਾਲ ਖਿਲਵਾੜ ਕਰਨ ਵਾਲੇ ਅਨਸਰਾਂ ਖਿਲਾਫ ਪੁਲਸ ਸਖਤੀ ਨਾਲ ਪੇਸ਼ ਆਵੇਗੀ। ਨਾਈਟ ਸਰਚ ਆਪ੍ਰੇਸ਼ਨ ਦੌਰਾਨ ਖ਼ੁਦ ਪੁਲਸ ਦੇ ਵੱਡੇ ਅਧਿਕਾਰੀ ਨਾਕਿਆਂ ’ਤੇ ਮੌਜੂਦ ਸਨ ਅਤੇ ਉਨ੍ਹਾਂ ਵੀ ਚੈਕਿੰਗ ਮੁਹਿੰਮ ਵਿਚ ਹਿੱਸਾ ਲਿਆ। ਸੂਬੇ ਵਿਚ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਹੋਰ ਅਨਸਰਾਂ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਸ੍ਰੀ ਕੀਰਤਪੁਰ ਸਾਹਿਬ ਪੁੱਜੇ CM ਭਗਵੰਤ ਮਾਨ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ, ਇਕ ਹੋਰ ਟੋਲ ਪਲਾਜ਼ਾ ਕੀਤਾ ਬੰਦ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਹੁਸ਼ਿਆਰਪੁਰ ਦੇ ਪਿੰਡ 'ਚ ਪਪਲਪ੍ਰੀਤ ਨਾਲ ਨਜ਼ਰ ਆਇਆ ਅੰਮ੍ਰਿਤਪਾਲ, CCTV ਫੁਟੇਜ ਆਈ ਸਾਹਮਣੇ
NEXT STORY