ਚੰਡੀਗੜ੍ਹ/ਜਲੰਧਰ (ਅੰਕੁਰ/ਧਵਨ)- 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ 180ਵੇਂ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਵੀਰਵਾਰ ਨੂੰ ਸੂਬੇ ਭਰ ਦੇ 138 ਰੇਲਵੇ ਸਟੇਸ਼ਨਾਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ। ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਵਿਸ਼ੇਸ਼ ਪੁਲਸ ਡਾਇਰੈਕਟਰ ਜਨਰਲ (ਸਪੈਸ਼ਲ ਡੀ. ਜੀ. ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਰੇ ਸੀ. ਪੀਜ਼/ਐੱਸ. ਐੱਸ. ਪੀਜ਼. ਨੂੰ ਇਸ ਕਾਰਵਾਈ ਨੂੰ ਸਫ਼ਲ ਬਣਾਉਣ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਸ ਫੋਰਸ ਤਾਇਨਾਤ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਰਾਜ ਦੇ ਲਗਭਗ 138 ਰੇਲਵੇ ਸਟੇਸ਼ਨਾਂ ’ਤੇ ਆਪ੍ਰੇਸ਼ਨ ਦੌਰਾਨ ਲਗਭਗ 1189 ਲੋਕਾਂ ਦੀ ਜਾਂਚ ਕੀਤੀ ਗਈ ਤੇ 7 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਕਾਬੂ ਵੀ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹਾਂ ਨਾਲ ਹੋ ਰਹੀ ਤਬਾਹੀ ਵਿਚਾਲੇ ਨਵੇਂ ਹੁਕਮ ਜਾਰੀ, 24 ਘੰਟੇ...
ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖੀ ਹੈ, ਜਿਸ ’ਚ ਵੀਰਵਾਰ ਨੂੰ 84 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 1.8 ਕਿੱਲੋ ਹੈਰੋਇਨ, 24 ਕਿੱਲੋ ਭੁੱਕੀ ਤੇ 5400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਹੁਣ ਤੱਕ ਗ੍ਰਿਫ਼ਤਾਰ ਕੀਤੇ ਨਸ਼ਾ ਸਮੱਗਲਰਾਂ ਦੀ ਗਿਣਤੀ 27,508 ਹੋ ਗਈ ਹੈ।
ਇਹ ਵੀ ਪੜ੍ਹੋ: Punjab: ਚਾਵਾਂ ਨਾਲ ਕਰਨਾ ਸੀ ਪੁੱਤ ਦਾ ਵਿਆਹ, ਸ਼ਹਿਨਾਈਆਂ ਤੋਂ ਪਹਿਲਾਂ ਹੀ ਪੈ ਗਏ ਕੀਰਨੇ, ਸਭ ਕੁਝ ਹੋਇਆ ਤਬਾਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਹੜ੍ਹਾਂ ਨਾਲ ਹੋ ਰਹੀ ਤਬਾਹੀ ਵਿਚਾਲੇ ਨਵੇਂ ਹੁਕਮ ਜਾਰੀ, 24 ਘੰਟੇ...
NEXT STORY