ਚੰਡੀਗੜ੍ਹ (ਅੰਕੁਰ): 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਤੁਰੰਤ ਤੇ ਸਖ਼ਤ ਕਾਰਵਾਈ ਕਰਦਿਆਂ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਨਸ਼ਿਆਂ ਸਬੰਧੀ ਕੇਸ ’ਚ ਸ਼ਾਮਲ ਹੋਣ ਕਾਰਨ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈ.ਜੀ. ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਇਹ ਕਾਰਵਾਈ ਬਠਿੰਡਾ ਪੁਲਸ ਦੀਆਂ ਟੀਮਾਂ ਵੱਲੋਂ ਮੁਲਜ਼ਮ ਅਮਨਦੀਪ ਕੌਰ ਨੂੰ ਉਸ ਦੀ ਕਾਲੇ ਰੰਗ ਦੀ ਥਾਰ ’ਚੋਂ 17.71 ਗ੍ਰਾਮ ਹੈਰੋਇਨ ਬਰਾਮਦ ਕਰਨ ਉਪਰੰਤ ਗ੍ਰਿਫ਼ਤਾਰ ਕਰਨ ਤੋਂ ਇਕ ਦਿਨ ਬਾਅਦ ਹੀ ਅਮਲ ’ਚ ਲਿਆਂਦੀ ਗਈ ਹੈ। ਪੁਲਸ ਟੀਮਾਂ ਨੇ ਉਸ ਦੀ ਗੱਡੀ ਵੀ ਜ਼ਬਤ ਕਰ ਲਈ ਹੈ। ਉਹ ਆਰਜ਼ੀ ਤੌਰ 'ਤੇ ਪੁਲਸ ਲਾਈਨ ਬਠਿੰਡਾ ਵਿਖੇ ਤਾਇਨਾਤ ਸੀ।
ਇਹ ਖ਼ਬਰ ਵੀ ਪੜ੍ਹੋ - Punjab: ਗੋਲ਼ੀਆਂ ਦੀ ਤਾੜ-ਤਾੜ ਨੇ ਮਾਤਮ 'ਚ ਬਦਲੀਆਂ ਵਿਆਹ ਦੀਆਂ ਖ਼ੁਸ਼ੀਆਂ! ਵਿੱਛ ਗਏ ਸੱਥਰ
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਨਸ਼ਿਆਂ ਨਾਲ ਸਬੰਧਤ ਕੇਸਾਂ ’ਚ ਸ਼ਾਮਲ ਪਾਏ ਜਾਣ ਵਾਲੇ ਹਰ ਮੁਲਾਜ਼ਮ ਨੂੰ ਬਰਖ਼ਾਸਤ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਤੁਰੰਤ ਕਾਰਵਾਈ ਕਰਦਿਆਂ ਮਾਨਸਾ ਦੇ ਐੱਸ.ਐੱਸ.ਪੀ. ਭਾਗੀਰਥ ਮੀਨਾ ਨੇ ਬਣਦੀ ਕਾਰਵਾਈ ਕੀਤੀ ਤੇ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ - Punjab: ਨਿੱਕੇ ਭਰਾ ਨੂੰ ਕੁਲਚੇ ਲੈਣ ਭੇਜ ਵੱਡੇ ਨੇ ਕੁੜੀ ਨੂੰ ਕੀਤਾ Message ਤੇ ਫ਼ਿਰ... ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਪੁਲਸ ਟੀਮਾਂ ਵੱਲੋਂ ਮੁਲਜ਼ਮ ਦੀਆਂ ਜਾਇਦਾਦਾਂ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਵੀ ਨਾਜਾਇਜ਼ ਤੌਰ 'ਤੇ ਬਣਾਈ ਜਾਇਦਾਦ ਪਾਈ ਗਈ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐੱਸ.ਐੱਸ.ਪੀ. ਬਠਿੰਡਾ ਅਮਨੀਤ ਕੌਂਡਲ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਤੇ ਇਸ ਮਾਮਲੇ ਦੀ ਪੂਰੀ ਤਹਿ ਤੱਕ ਪਹੁੰਚਣ ਲਈ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਡਿਪੂਆਂ ਤੋਂ ਮੁਫਤ ਰਾਸ਼ਨ ਲੈਣ ਵਾਲਿਆਂ ਲਈ ਬੇਹੱਦ ਜ਼ਰੂਰੀ ਖ਼ਬਰ, ਨਵੇਂ ਹੁਕਮ ਹੋਏ ਜਾਰੀ
NEXT STORY