ਜਲੰਧਰ: ਜਲੰਧਰ ਕਮਿਸ਼ਨਰੇਟ ਪੁਲਸ ਨੇ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 45 ਕਿੱਲੋ ਭੁੱਕੀ ਬਰਾਮਦ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਦੀ ਪੁਲਸ ਟੀਮ ਨੇ ਦੋ ਮੁਲਜ਼ਮਾਂ ਮਨਜੀਤ ਸਿੰਘ ਉਰਫ਼ ਮਨੀ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਉਮਰੇਵਾਲ ਨੇੜੇ ਮਾਤਾ ਦਾ ਮੰਦਰ ਥਾਣਾ ਮਹਿਤਪੁਰ ਜਲੰਧਰ ਅਤੇ ਜੁਗਰਾਜ ਸਿੰਘ ਉਰਫ਼ ਜੋਗਾ ਪੁੱਤਰ ਗੁਰਨਾਮ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਤੋਂ ਕ੍ਰਮਵਾਰ 1 ਕਿੱਲੋ 25 ਗ੍ਰਾਮ ਹੈਰੋਇਨ ਅਤੇ 5 ਕਿੱਲੋ 58 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਬੇਹੱਦ ਅਹਿਮ ਹੋਵੇਗਾ ਅੱਜ ਦਾ ਦਿਨ
ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਗਿਰੋਹ ਦਾ ਸਰਗਨਾ ਇੰਦਰਜੀਤ ਸਿੰਘ ਉਰਫ਼ ਲੱਬੂ ਪੁੱਤਰ ਪਿੱਪਲ ਸਿੰਘ ਵਾਸੀ ਪਿੰਡ ਦੋਲੇਵਾਲ, ਥਾਣਾ ਕੋਟ ਈਸੇ ਖਾਂ, ਮੋਗਾ ਹੈ। ਇਸੇ ਦੌਰਾਨ ਪੁਲਸ ਨੇ ਉਸ ਦੇ ਡਰਾਈਵਰ ਪ੍ਰਕਾਸ਼ ਸਿੰਘ ਉਰਫ਼ ਪਾਸ਼ਾ ਪੁੱਤਰ ਗੁਰਚਰਨ ਸਿੰਘ ਵਾਸੀ ਵਾਰਡ ਨੰਬਰ 02 ਅੰਬੇਡਕਰ ਨਗਰ, ਗਿਦੜਬਾਹਾ, ਜ਼ਿਲ੍ਹਾ ਮੁਕਤਸਰ ਸਾਹਿਬ ਨੂੰ 45 ਕਿੱਲੋ ਭੁੱਕੀ ਸਮੇਤ ਕਾਬੂ ਕਰ ਲਿਆ।
ਇਹ ਖ਼ਬਰ ਵੀ ਪੜ੍ਹੋ - ਫ਼ਲਾਈਓਵਰ ਤੋਂ ਲਮਕੀ ਰੋਡਵੇਜ਼, ਪੰਜਾਬ 'ਚ ਸੰਘਣੀ ਧੁੰਦ ਕਾਰਨ ਸਵਾਰੀਆਂ ਨਾਲ ਭਰੀਆਂ ਬੱਸਾਂ ਦੀ ਜ਼ਬਰਦਸਤ ਟੱਕਰ
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਇਸ ਵਿਚ ਮੁਕੱਦਮਾ ਨੰਬਰ 181 ਮਿਤੀ 14.08.2024 ਅਧੀਨ 21,18,29-61-85 ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਤੇ ਬਾਅਦ ਵਿਚ ਇਸ ਵਿਚ ਧਾਰਾ 15-61-85 ਐੱਨ.ਡੀ.ਪੀ.ਐੱਸ. ਐਕਟ ਜੋੜਿਆ ਗਿਆ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿਚ ਸਾਂਝੇ ਕੀਤੇ ਜਾਣਗੇ। ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਦਾ ਹੁਣ ਤੱਕ ਕੋਈ ਵੀ ਪੁਰਾਣਾ ਅਪਰਾਧਿਕ ਰਿਕਾਰਡ ਨਹੀਂ ਲੱਭਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
MP ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਐਲਾਨ
NEXT STORY