ਮਾਛੀਵਾੜ ਸਾਹਿਬ (ਟੱਕਰ) : ਮਾਛੀਵਾੜਾ ਪੁਲਸ ਵਲੋਂ ਇਲਾਕੇ ਵਿਚ ਨਸ਼ਾ ਸਪਲਾਈ ਕਰਨ ਵਾਲਾ ਮੁੱਖ ਸਰਗਨਾ ਮਲਕੀਤ ਸਿੰਘ ਉਰਫ਼ ਮੰਤਰੀ ਵਾਸੀ ਚਕਲੀ ਮੰਗਾ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਕੋਲੋਂ 1050 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਥਾਣਾ ਮੁਖੀ ਸਬ-ਇੰਸਪੈਕਟਰ ਵਿਜੈ ਕੁਮਾਰ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਸੂਚਨਾ ਮਿਲ ਰਹੀ ਸੀ ਕਿ ਇਕ ਨੌਜਵਾਨ ਮਲਕੀਤ ਸਿੰਘ ਉਰਫ਼ ਮੰਤਰੀ ਮਾਛੀਵਾੜਾ ਇਲਾਕੇ ਵਿਚ ਨਸ਼ਾ ਸਪਲਾਈ ਕਰਕੇ ਨੌਜਵਾਨਾਂ ਨੂੰ ਕੁਰਾਹੇ ਪਾ ਰਿਹਾ ਹੈ। ਪੁਲਸ ਵਲੋਂ ਇਸ ਨੂੰ ਕਾਬੂ ਕਰਨ ਲਈ ਅਤੇ ਰੈਕੇਟ ਦਾ ਪਰਦਾਫਾਸ਼ ਕਰਨ ਲਈ ਪਿਛਲੇ ਕਈ ਦਿਨਾਂ ਤੋਂ ਯਤਨ ਕੀਤੇ ਜਾ ਰਹੇ ਸਨ।
ਇਹ ਵੀ ਪੜ੍ਹੋ : ਪੱਟੀ ’ਚ ਦਿਲ ਕੰਬਾਉਣ ਵਾਲੀ ਵਾਰਦਾਤ, ਮਾਂ-ਪੁੱਤ ਨੇ ਕਤਲ ਕਰਕੇ ਦਰਿਆ ’ਚ ਸੁੱਟੀ ਪਿਓ ਦੀ ਲਾਸ਼
ਥਾਣਾ ਮੁਖੀ ਵਿਜੈ ਕੁਮਾਰ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਰਨੈਲ ਸਿੰਘ ਵਲੋਂ ਗੜ੍ਹੀ ਤਰਖਾਣਾ ਪੁਲ ’ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਕ ਨੌਜਵਾਨ ਸਮਰਾਲਾ ਵਲੋਂ ਮੋਟਰਸਾਈਕਲ ’ਤੇ ਆਉਂਦਾ ਦਿਖਾਈ ਦਿੱਤਾ ਜੋ ਪੁਲਸ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ ਅਤੇ ਉਸਨੇ ਆਪਣੀ ਜੇਬ ’ਚੋਂ ਇਕ ਵਜ਼ਨਦਾਰ ਲਿਫ਼ਾਫਾ ਸੜਕ ’ਤੇ ਕਿਨਾਰੇ ਸੁੱਟ ਦਿੱਤਾ। ਪੁਲਸ ਵਲੋਂ ਉਸ ਨੂੰ ਕਾਬੂ ਕਰ ਲਿਆ ਗਿਆ ਜਿਸ ਨੇ ਆਪਣੀ ਪਹਿਚਾਣ ਮਲਕੀਤ ਸਿੰਘ ਉਰਫ਼ ਮੰਤਰੀ ਵਜੋਂ ਹੋਈ ਅਤੇ ਉਸ ਵਲੋਂ ਸੁੱਟੇ ਲਿਫ਼ਾਫੇ ’ਚੋਂ 1050 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਵਲੋਂ ਉਸ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ। ਥਾਣਾ ਮੁਖੀ ਵਿਜੈ ਕੁਮਾਰ ਨੇ ਦੱਸਿਆ ਕਿ ਕਾਬੂ ਕੀਤਾ ਗਿਆ ਮਲਕੀਤ ਸਿੰਘ ਉਰਫ਼ ਮੰਤਰੀ ਮਾਛੀਵਾੜਾ ਇਲਾਕੇ ਵਿਚ ਰੋਜ਼ਾਨਾ 30 ਤੋਂ 40 ਗ੍ਰਾਮ ਚਿੱਟਾ ਅਤੇ ਨਸ਼ੀਲੀਆਂ ਗੋਲੀਆਂ ਸਪਲਾਈ ਕਰਦਾ ਸੀ। ਮੁਲਜ਼ਮ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਉਸ ਕੋਲੋਂ ਚਿੱਟਾ ਖਰੀਦਣ ਵਾਲੇ ਨੌਜਵਾਨਾਂ ਦੇ ਨਾਲ-ਨਾਲ ਕੁਝ ਲੜਕੀਆਂ ਵੀ ਸ਼ਾਮਲ ਹਨ ਜੋ ਕਿ ਨਸ਼ੇ ਦੀਆਂ ਆਦੀ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ : ਖੌਫ਼ਨਾਕ ਅੰਜਾਮ ਤੱਕ ਪਹੁੰਚੇ ਪਤਨੀ ਦੇ ਨਾਜਾਇਜ਼ ਸੰਬੰਧ, ਆਸ਼ਕ ਨਾਲ ਮਿਲ ਖੇਡੀ ਖ਼ੂਨੀ ਖੇਡ
ਪੁਲਸ ਵਲੋਂ ਇਹ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਕਥਿਤ ਦੋਸ਼ੀ ਚਿੱਟਾ ਕਿੱਥੋਂ ਲੈ ਕੇ ਆਉਂਦਾ ਸੀ ਤਾਂ ਜੋ ਉਨ੍ਹਾਂ ਨੂੰ ਵੀ ਕਾਬੂ ਕੀਤਾ ਜਾ ਸਕੇ। ਮਾਛੀਵਾੜਾ ਪੁਲਸ ਦੀ ਨਸ਼ਾ ਤਸਕਰਾਂ ਖਿਲਾਫ਼ ਇਹ ਵੱਡੀ ਕਾਰਵਾਈ ਹੈ ਕਿਉਂਕਿ ਵੱਧਦੀ ਚਿੱਟੇ ਦੀ ਸਪਲਾਈ ਕਾਰਨ ਇਲਾਕੇ ਵਿਚ ਕਾਫ਼ੀ ਹਾਹਾਕਾਰ ਸੀ ਕਿ ਜੋ ਉਸ ਨੂੰ ਸਪਲਾਈ ਕਰਦੇ ਹਨ ਉਨ੍ਹਾਂ ਨੂੰ ਨੱਥ ਪਾਈ ਜਾਵੇ। ਥਾਣਾ ਮੁਖੀ ਨੇ ਦੱਸਿਆ ਕਿ ਇਸ ਕਥਿਤ ਦੋਸ਼ੀ ਤੋਂ ਪੁੱਛਗਿੱਛ ਬਾਅਦ ਜੋ ਵੀ ਇਸ ਨਾਲ ਨਸ਼ਾ ਸਪਲਾਈ ਕਰਦੇ ਹੋਣਗੇ ਉਨ੍ਹਾਂ ਨੂੰ ਵੀ ਮਾਮਲੇ ’ਚ ਨਾਮਜ਼ਦ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪਰਿਵਾਰ ’ਚ ਮਚਿਆ ਕੋਹਰਾਮ, ਘਰੋਂ ਲਾਪਤਾ ਹੋਏ ਬੱਚੇ ਦੀ ਇਸ ਹਾਲਤ ’ਚ ਲਾਸ਼ ਦੇਖ ਉੱਡੇ ਹੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਸਰਹੱਦ ਪਾਰ: ਜਾਇਦਾਦ ਦੀ ਖ਼ਾਤਰ ਪਿਓ ਨੇ ਆਪਣੀ ਕੁੜੀ, ਜਵਾਈ ਤੇ 6 ਮਹੀਨੇ ਦੀ ਦੋਹਤੀ ਦਾ ਕੀਤਾ ਕਤਲ
NEXT STORY