ਚੰਡੀਗੜ੍ਹ (ਅੰਕੁਰ)- ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ’ਚ ਪੰਜਾਬ ਸਰਕਾਰ ਨੇ ਪੀ.ਪੀ.ਐੱਸ. ਅਧਿਕਾਰੀ ਗੁਰਸ਼ੇਰ ਸਿੰਘ ਸੰਧੂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਇਸ ਸਬੰਧੀ ਗ੍ਰਹਿ ਸਕੱਤਰ ਵਲੋਂ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਜਾਰੀ ਹੁਕਮਾਂ ’ਚ ਕਿਹਾ ਗਿਆ ਹੈ ਕਿ ਮੁਅੱਤਲ ਚੱਲ ਰਹੇ ਇਸ ਅਧਿਕਾਰੀ ਦੀ ਨੌਕਰੀ ’ਚ ਕੋਤਾਹੀ ਸਾਹਮਣੇ ਆਈ ਹੈ। ਉਹ ਆਪਣੀ ਡਿਊਟੀ ਨੂੰ ਸਹੀ ਢੰਗ ਨਾਲ ਨਿਭਾਉਣ ’ਚ ਫੇਲ੍ਹ ਰਹੇ ਹਨ, ਇਸ ਲਈ ਉਨ੍ਹਾਂ ਨੂੰ ਡੀ.ਐੱਸ.ਪੀ. ਦੇ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਂਦਾ ਹੈ। ਕਈ ਵਾਰ ਕੋਸ਼ਿਸ਼ ਕਰਨ ਦੇ ਬਾਵਜੂਦ ਉਨ੍ਹਾਂ ਚਾਰਜਸ਼ੀਟ ਨਹੀਂ ਲਈ ਅਤੇ ਪੰਜਾਬ ਪੁਲਸ ਦੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ।
ਇਹ ਵੀ ਪੜ੍ਹੋ- ਸ਼ਗਨਾਂ ਵਾਲੇ ਘਰ 'ਚ ਵਿਛ ਗਏ ਸੱਥਰ, ਧੀ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਹੀ ਪਿਓ ਨੇ ਛੱਡੀ ਦੁਨੀਆ
ਉਨ੍ਹਾਂ ਨੇ ਸੀ.ਆਈ.ਏ. ਖਰੜ ਦੀ ਹਿਰਾਸਤ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੌਰਾਨ ਆਪਣੀ ਡਿਊਟੀ ’ਚ ਲਾਪ੍ਰਵਾਹੀ ਵਰਤੀ, ਜਿਸ ਕਾਰਨ ਪੰਜਾਬ ਪੁਲਸ ਦਾ ਅਕਸ ਬੁਰੀ ਤਰ੍ਹਾਂ ਖ਼ਰਾਬ ਹੋਇਆ ਹੈ। ਇਸ ਲਈ ਉਨ੍ਹਾਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਫਾਈਲ ਪਹਿਲਾਂ ਪੁਲਸ ਵਿਭਾਗ ਨੇ ਲੋਕ ਸੇਵਾ ਕਮਿਸ਼ਨ ਨੂੰ ਭੇਜੀ ਸੀ। ਇਹ ਸਾਰੀ ਕਾਰਵਾਈ ਹਾਈ ਕੋਰਟ ਵਲੋਂ ਗਠਿਤ ਐੱਸ.ਆਈ.ਟੀ. ਦੀ ਰਿਪੋਰਟ ਆਉਣ ਤੋਂ ਬਾਅਦ ਕੀਤੀ ਗਈ।
ਇਹ ਵੀ ਪੜ੍ਹੋ- ਹੱਡ ਚੀਰਵੀਂ ਠੰਡ 'ਚ ਆਈ ਇਕ ਹੋਰ ਮੰਦਭਾਗੀ ਖ਼ਬਰ ; ਵਿਅਕਤੀ ਦੀ ਚਲੀ ਗਈ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੇਹੱਦ ਨਾਜ਼ੁਕ ਪੱਧਰ 'ਤੇ ਪੁੱਜੀ ਡੱਲੇਵਾਲ ਦੀ ਸਿਹਤ, ਪੰਧੇਰ ਨੇ ਵੀ ਕੇਂਦਰ 'ਤੇ ਵਿਨ੍ਹਿਆ ਤਿੱਖਾ ਨਿਸ਼ਾਨਾ
NEXT STORY