ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਪੁਲਸ ਦੇ ਡੀ.ਐੱਸ.ਪੀ. ਗੁਰਸ਼ੇਰ ਸੰਧੂ ਨੂੰ ਵੱਡੀ ਰਾਹਤ ਦਿੰਦਿਆਂ ਸੇਵਾ ਤੋਂ ਬਰਖ਼ਾਸਤਗੀ ਸਬੰਧੀ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਵਿਚ ਹੋਏ ਇੰਟਰਵਿਊ ਦੇ ਮਾਮਲੇ ਤੋਂ ਬਾਅਦ ਡੀ.ਐੱਸ.ਪੀ. ਗੁਰਸ਼ੇਰ ਸੰਧੂ ਨੂੰ ਫੋਰਸ ਤੋਂ ਹਟਾ ਦਿੱਤਾ ਗਿਆ ਸੀ ਤੇ ਫ਼ਿਰ ਉਨ੍ਹਾਂ ਖ਼ਿਲਾਫ਼ ਫਿਰੌਤੀ ਅਤੇ ਭ੍ਰਿਸ਼ਟਾਚਾਰ ਨਾਲ ਸਬੰਧਤ ਮਾਮਲੇ ਵੀ ਦਰਜ ਕੀਤੇ ਗਏ ਸਨ। ਪਿਛਲੇ ਸਾਲ ਦੀ ਸ਼ੁਰੂਆਤ ਵਿਚ ਉਨ੍ਹਾਂ ਨੂੰ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ।
ਗੁਰਸ਼ੇਰ ਸੰਧੂ ਨੇ ਬਰਖ਼ਾਸਤਗੀ ਦੇ ਫ਼ੈਸਲੇ ਨੂੰ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਸੀ। ਇਸ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਬਰਖ਼ਾਸਤਗੀ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ।
ਨੇਪਾਲ ਤ੍ਰਾਸਦੀ ਨੂੰ ਲੈ ਕੇ SGPC ਦਾ ਵੱਡਾ ਉਪਰਾਲਾ, ਵਫ਼ਦ ਵੱਲੋਂ ਨੇਪਾਲ ਦੇ PM ਦਫ਼ਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ
NEXT STORY