ਲੁਧਿਆਣਾ (ਰਾਜ): ਮਹਾਨਗਰ ਵਿਚ ਸ਼ੁੱਕਰਵਾਰ ਦੀ ਸਵੇਰ ਇਕ ਦਿਲ ਕੰਬਾਊ ਸੜਕ ਹਾਦਸਾ ਵਾਪਰਿਆ, ਜਿੱਥੇ ਮੌਤ ਬਣ ਕੇ ਆਏ ਇਕ ਬੇਕਾਬੂ ਟਰੱਕ ਨੇ ਮੌਰਨਿੰਗ ਵਾਕ 'ਤੇ ਨਿਕਲੇ ਪੰਜਾਬ ਪੁਲਸ ਦੇ ਇਕ ਮੁਲਜ਼ਮ ਨੂੰ ਬੇਰਹਿਮੀ ਨਾਲ ਕੁਚਲ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਦੀ ਟੱਕਰ ਲੱਗਦੇ ਹੀ ਪੁਲਸ ਮੁਲਾਜ਼ਮ ਸੜਕ 'ਤੇ ਮੂੰਹ ਦੇ ਭਾਰ ਜਾ ਡਿੱਗਿਆ ਅਤੇ ਉਸ ਦਾ ਸਿਰ ਬੁਰੀ ਤਰ੍ਹਾਂ ਕੁਚਲਿਆ ਗਿਆ, ਜਦਕਿ ਦੋਵੇਂ ਲੱਤਾਂ ਵੀ ਟੁੱਟ ਗਈਆਂ। ਮ੍ਰਿਤਕ ਦੀ ਪਛਾਣ 50 ਸਾਲਾ ਤਰਸੇਮ ਸਿੰਘ ਵਜੋਂ ਹੋਈ ਹੈ, ਜੋ ਲੁਧਿਆਣਾ ਕੋਰਟ ਕੰਪਲੈਕਸ ਵਿਚ ਇਕ ਜੱਜ ਦੀ ਸੁਰੱਖਿਆ ਵਿਚ ਤਾਇਨਾਤ ਸਨ। ਅਣਪਛਾਤਾ ਟਰੱਕ ਚਾਲਕ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਵਾਹਨ ਸਮੇਤ ਫਰਾਰ ਹੋਣ ਵਿਚ ਕਾਮਯਾਬ ਰਿਹਾ, ਜਿਸ ਦੀ ਭਾਲ ਵਿਚ ਪੁਲਸ ਨੇ ਹੁਣ ਪੂਰੇ ਸ਼ਹਿਰ ਵਿਚ ਨਾਕਾਬੰਦੀ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਤਰਸੇਮ ਸਿੰਘ ਰੋਜ਼ਾਨਾ ਦੀ ਤਰ੍ਹਾਂ ਸ਼ੁੱਕਰਵਾਰ ਸਵੇਰੇ ਕਰੀਬ ਸਾਢੇ 5 ਵਜੇ ਪੁਲਸ ਕੁਆਰਟਰ ਤੋਂ ਮੌਰਨਿੰਗ ਵਾਕ ਲਈ ਨਿਕਲੇ ਸਨ। ਜਿਵੇਂ ਹੀ ਉਹ ਲੜਕੀਆਂ ਦੇ ਕਾਲਜ ਦੇ ਨੇੜੇ ਪਹੁੰਚੇ, ਪਿੱਛੇ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਅਣਪਛਾਤੇ ਟਰੱਕ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਟੱਕਰ ਇੰਨੀ ਜ਼ੋਰਦਾਰ ਸੀ ਕਿ ਤਰਸੇਮ ਸਿੰਘ ਨੂੰ ਸੰਭਲਣ ਦਾ ਮੌਕਾ ਤੱਕ ਨਹੀਂ ਮਿਲਿਆ ਅਤੇ ਉਹ ਕਾਫੀ ਦੇਰ ਤੱਕ ਲਹੂ-ਲੁਹਾਣ ਹਾਲਤ ਵਿਚ ਸੜਕ 'ਤੇ ਪਏ ਰਹੇ। ਉੱਥੋਂ ਲੰਘ ਰਹੇ ਹੋਰ ਰਾਹਗੀਰਾਂ ਨੇ ਜਦੋਂ ਖੂਨ ਨਾਲ ਲੱਥਪੱਥ ਲਾਸ਼ ਨੂੰ ਦੇਖਿਆ ਤਾਂ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 8 ਦੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਭਿਜਵਾਇਆ। ਪੁਲਸ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਬਾਰੀਕੀ ਨਾਲ ਖੰਗਾਲ ਰਹੀ ਹੈ ਤਾਂ ਜੋ ਮੁਲਜ਼ਮ ਡਰਾਈਵਰ ਅਤੇ ਟਰੱਕ ਦੇ ਨੰਬਰ ਦਾ ਸੁਰਾਗ ਲਗਾਇਆ ਜਾ ਸਕੇ। ਸ਼ਹਿਰ ਦੇ ਸਾਰੇ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ 'ਤੇ ਟ੍ਰੈਫਿਕ ਪੁਲਸ ਨੂੰ ਅਲਰਟ ਕਰ ਦਿੱਤਾ ਗਿਆ ਹੈ ਤਾਂ ਜੋ ਦੋਸ਼ੀ ਨੂੰ ਜਲਦ ਤੋਂ ਜਲਦ ਫੜਿਆ ਜਾ ਸਕੇ।
ਜਲੰਧਰ ਵਿਖੇ ਈ. ਡੀ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ
NEXT STORY