ਜਲੰਧਰ (ਸੋਨੂੰ)- ਪੀ. ਏ. ਪੀ. ਵਿਚ ਤਾਇਨਾਤ ਦੋ ਪੁਲਸ ਮੁਲਾਜ਼ਮ ਦੋ ਹੋਰ ਸਾਥੀਆਂ ਸਮੇਤ ਨਸ਼ਾ ਤਸਕਰੀ ਕਰਦੇ ਗ੍ਰਿਫ਼ਤਾਰ ਕੀਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਕਮਿਸ਼ਨਰੇਟ ਪੁਲਸ ਦੇ ਸਪੈਸ਼ਲ ਸੈੱਲ ਦੀ ਟੀਮ ਨੇ ਇਕ ਮੁਖਬਰ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਰਾਮਾ ਮੰਡੀ ਦੇ ਕੇ. ਐੱਫ਼. ਸੀ. ਰੈਸਟੋਰੈਂਟ ਨੇੜੇ ਚਾਰ ਨਸ਼ਾ ਤਸਕਰਾਂ ਨੂੰ 11 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ।
ਇਹ ਵੀ ਪੜ੍ਹੋ: ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਬਦਲੀ
ਗ੍ਰਿਫ਼ਤਾਰ ਕੀਤੇ ਗਏ ਤਸਕਰਾਂ 'ਚ ਜਲੰਧਰ ਪੀ. ਏ. ਪੀ. ਵਿੱਚ ਤਾਇਨਾਤ ਨਵਦੀਪ ਸਿੰਘ, ਪੀ. ਏ. ਪੀ. ਕੰਪਲੈਕਸ ਦੇ ਰਹਿਣ ਵਾਲੇ ਨਵਪ੍ਰੀਤ ਸਿੰਘ ਅਤੇ ਆਰ. ਸੀ. ਐੱਫ਼. ਰੇਲ ਕੋਚ ਫੈਕਟਰੀ, ਕਪੂਰਥਲਾ ਵਿੱਚ ਤਾਇਨਾਤ ਆਰ. ਸੀ. ਐੱਫ਼. ਜਵਾਨ ਦਾ ਪੁੱਤਰ ਸੁੱਖ ਸਿਮਰਨ ਸਿੰਘ ਸ਼ਾਮਲ ਹਨ। ਜਦਕਿ ਉਨ੍ਹਾਂ ਦੇ ਇਕ ਹੋਰ ਸਾਥੀ ਦੀ ਪਛਾਣ ਜੀਤਪਾਲ ਸਿੰਘ ਵਾਸੀ ਸੰਤ ਨਗਰ ਵਜੋਂ ਹੋਈ ਹੈ। ਇਨ੍ਹਾਂ ਚਾਰਾਂ ਨੂੰ ਰਾਮਾ ਮੰਡੀ ਵਿੱਚ ਸਥਿਤ ਕੇ. ਐੱਫ਼. ਸੀ. ਰੈਸਟੋਰੈਂਟ ਨੇੜੇ ਉਸ ਸਮੇਂ ਫੜਿਆ ਗਿਆ ਜਦੋਂ ਉਹ ਹੈਰੋਇਨ ਦੀ ਸਪਲਾਈ ਲੈਣ ਆਏ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਤਹਿਸੀਲਾਂ ਦੇ ਇਨ੍ਹਾਂ 34 ਮੁਲਾਜ਼ਮਾਂ ਦੇ ਹੋਏ ਤਬਾਦਲੇ, ਜਾਣੋ ਪੂਰੇ ਵੇਰਵੇ
ਜਾਣਕਾਰੀ ਦਿੰਦੇ ਹੋਏ ਸਪੈਸ਼ਲ ਸੈੱਲ ਦੇ ਏ. ਐੱਸ. ਆਈ. ਵਿਜੇ ਕੁਮਾਰ ਨੇ ਦੱਸਿਆ ਕਿ ਉਹ ਰਾਮਾ ਮੰਡੀ ਇਲਾਕੇ ਵਿੱਚ ਸਥਿਤ ਕੇ. ਐੱਫ਼. ਸੀ. ਰੈਸਟੋਰੈਂਟ ਨੇੜੇ ਗਸ਼ਤ 'ਤੇ ਸਨ, ਜਦੋਂ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਨੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਤਾਂ ਉਨ੍ਹਾਂ ਦੇ ਕਬਜ਼ੇ ਵਿੱਚੋਂ 11 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਸ ਅਧਿਕਾਰੀਆਂ ਅਨੁਸਾਰ ਚਾਰਾਂ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਅਤੇ ਰਿਮਾਂਡ 'ਤੇ ਲਿਆ ਗਿਆ। ਪੁੱਛਗਿੱਛ ਦੌਰਾਨ ਵੱਡੇ ਖ਼ੁਲਾਸੇ ਦੀ ਉਮੀਦ ਜਤਾਈ ਗਈ ਹੈ।
ਇਹ ਵੀ ਪੜ੍ਹੋ: ਰੂਪਨਗਰ 'ਚ ਵੱਡੀ ਵਾਰਦਾਤ! ਨਿਹੰਗ ਬਾਣੇ 'ਚ ਆਏ ਵਿਅਕਤੀਆਂ ਨੇ ਕਰ 'ਤਾ ਰੂਹ ਕੰਬਾਊ ਕਾਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਫੈਕਟਰੀ 'ਚ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ
NEXT STORY