ਹੁਸ਼ਿਆਰਪੁਰ/ਮਾਹਿਲਪੁਰ (ਅਮਰੀਕ)- ਮਾਹਿਲਪੁਰ-ਫਗਵਾੜਾ ਰੋਡ 'ਤੇ ਬੀਤੀ ਦੇਰ ਰਾਤ ਪਿੰਡ ਭਾਰਟਾ ਗਣੇਸ਼ਪੁਰ ਕੋਲ ਇਕ ਇਕ ਭਿਆਨਕ ਸੜਕ ਹਾਦਸੇ ਵਿਚ ਪੁਲਸ ਮੁਲਾਜ਼ਮ ਦੀ ਮੌਤ ਹੋ ਗਈ। ਇਹ ਹਾਦਸਾ ਬੇਕਾਬੂ ਹੋ ਕੇ ਕਾਰ ਦਰੱਖ਼ਤ ਨਾਲ ਟਕਰਾਉਣ ਕਰਕੇ ਵਾਪਰਿਆ। ਮ੍ਰਿਤਕ ਪੁਲਸ ਮੁਲਾਜ਼ਮ ਦੀ ਪਛਾਣ ਮਨਦੀਪ ਸਿੰਘ ਵਾਸੀ ਪਿੰਡ ਠੁਆਣਾ ਵਜੋਂ ਹੋਈ ਹੈ ਅਤੇ ਉਹ ਜਹਾਨਖੇਲਾਂ (ਹੁਸ਼ਿਆਰਪੁਰ) ਤੋਂ ਡਿਊਟੀ ਕਰਕੇ ਆਪਣੀ ਕਾਰ 'ਚ ਵਾਪਸ ਪਿੰਡ ਨੂੰ ਆ ਰਿਹਾ ਸੀ।

ਇਹ ਵੀ ਪੜ੍ਹੋ: ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼

ਮਨਦੀਪ ਨੂੰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਲਿਆਂਦਾ ਗਿਆ, ਜਿੱਥੇ ਨੂੰ ਡਾਕਟਰ ਨੇ ਮ੍ਰਿਤਕ ਐਲਾਨ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਰੱਖ਼ਤ ਨਾਲ ਟਕਰਾਉਣ ਤੋਂ ਬਾਅਦ ਸੜਕ 'ਤੇ ਉਲਟ ਗਈ। ਥਾਣਾ ਮਾਹਿਲਪੁਰ ਦੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70 ਹਜ਼ਾਰ ਡਾਲਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
BJP ਆਗੂ ਆਰ.ਪੀ. ਸਿੰਘ ਨੇ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਸਖ਼ਤ ਨਿੰਦਾ
NEXT STORY