ਗੜ੍ਹਸ਼ੰਕਰ (ਅਮਰੀਕ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ ਪਿੰਡ ਗੋਲੀਆਂ ਲਾਗੇ ਕਾਰ ਅਤੇ ਟਰੱਕ ਦੀ ਟੱਕਰ ਹੋਣ ਨਾਲ ਕਾਰ ਸਵਾਰ ਪੁਲਸ ਮੁਲਾਜ਼ਮ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਕਾਰ ਸਵਾਰ ਪੁਲਸ ਮੁਲਾਜ਼ਮ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਅਤੇ ਟਰੱਕ ਹੁਸ਼ਿਆਰਪੁਰ ਵਾਲੇ ਪਾਸਿਓਂ ਗੜ੍ਹਸ਼ੰਕਰ ਨੂੰ ਆ ਰਿਹਾ ਸੀ, ਜਦੋਂ ਇਹ ਵਾਹਨ ਪਿੰਡ ਗੋਲੀਆਂ ਲਾਗੇ ਪੁੱਜੇ ਤਾਂ ਇਨ੍ਹਾਂ ਦੀ ਭਿਆਨਕ ਟੱਕਰ ਹੋ ਗਈ। ਹਾਦਸੇ ਉਪਰੰਤ ਕਾਰ ਡਰਾਈਵਰ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਦੋਵੇਂ ਵਾਹਨ ਨੁਕਸਾਨੇ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।

ਇਹ ਵੀ ਪੜ੍ਹੋ: ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ
ਮ੍ਰਿਤਕ ਦੀ ਪਹਿਚਾਣ ਪ੍ਰਦੀਪ ਕੁਮਾਰ ਪੁੱਤਰ ਨਰਿੰਦਰ ਪਿੰਡ ਲੰਗੇਰੀ ਵਜੋਂ ਹੋਈ ਹੈ। ਪ੍ਰਦੀਪ ਕੁਮਾਰ ਮੋਹਾਲੀ ਵਿਖੇ ਐੱਨ. ਆਰ. ਆਈ. ਥਾਣੇ 'ਚ ਪੁਲਸ ਮੁਲਾਜ਼ਮ ਸੀ। ਸੂਚਨਾ ਮਿਲਣ ਤੋਂ ਬਾਅਦ ਥਾਣਾ ਗੜ੍ਹਸ਼ੰਕਰ ਤੋਂ ਏ. ਐੱਸ. ਆਈ. ਜਸਵੀਰ ਸਿੰਘ ਆਪਣੀ ਪੁਲਸ ਪਾਰਟੀ ਟੀਮ ਨਾਲ ਮੌਕੇ 'ਤੇ ਪਹੁੰਚ ਕੇ ਇਕ ਘੰਟੇ ਦੀ ਜੱਦੋ-ਜ਼ਹਿਦ ਨਾਲ ਮ੍ਰਿਤਕ ਪੁਲਸ ਮੁਲਾਜ਼ਮ ਨੂੰ ਗੱਡੀ ਤੋਂ ਬਾਹਰ ਕੱਢਿਆ। ਪੁਲਸ ਨੇ ਮ੍ਰਿਤਕ ਦੇਹ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾ ਦਿੱਤੀ ਹੈ। ਇਸ ਮੌਕੇ ਟਰੱਕ ਡਰਾਈਵਰ ਮੌਕੇ 'ਤੇ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪਿਸਤੌਲ ਦੀ ਨੋਕ ’ਤੇ 40 ਹਜ਼ਾਰ ਦੀ ਨਕਦੀ ਲੁੱਟੀ, ਦਿਨ-ਦਿਹਾੜੇ ਦਿੱਤਾ ਵਾਰਦਾਤ ਨੂੰ ਅੰਜਾਮ
NEXT STORY