ਕਪੂਰਥਲਾ (ਗੁਰਪ੍ਰੀਤ)- ਕਪੂਰਥਲਾ ਦੇ ਪਿੰਡ ਹਮੀਰਾ ਵਿਖੇ ਕਥਿਤ ਤੌਰ 'ਤੇ ਨਸ਼ੇ ਦੀ ਹਾਲਤ 'ਚ ਇਕ ਪੁਲਸ ਮੁਲਾਜ਼ਮ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਵੀਡੀਓ ਵਾਇਰਲ ਹੋਣ ਮਗਰੋਂ ਕਪੂਰਥਲਾ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਸੰਬੰਧਤ ਮੁਲਾਜ਼ਮ ਦਾ ਡੋਪ ਟੈਸਟ ਕਰਵਾਇਆ ਗਿਆ, ਜਿਸ 'ਚ ਉਹ ਡਰੱਗ ਪਾਜ਼ੇਟਿਵ ਪਾਇਆ ਗਿਆ। ਇਸ ਤੋਂ ਬਾਅਦ ਪੁਲਸ ਨੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਦੀ ਧਰਤੀ ਬਣੀ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ ਪੰਜਾਬ ਨੂੰ ਵੱਸ ’ਚ ਕਰਨ ਦੀ ਕੋਸ਼ਿਸ਼
ਪ੍ਰਾਪਤ ਜਾਣਕਾਰੀ ਮੁਤਾਬਕ ਪੁਲਸ ਪਾਰਟੀ ਸਰਕਾਰੀ ਗੱਡੀ ਰਾਹੀਂ ਡੋਗਰਾਵਾਲ, ਹਮੀਰਾ, ਲੱਖਣ ਖੋਲੇ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਗਸ਼ਤ, ਤਲਾਸ਼ੀ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਲਈ ਜਾ ਰਹੀ ਸੀ। ਜਦੋਂ ਪੁਲਸ ਪਾਰਟੀ ਹਮੀਰਾ ਪੁਲ ਪਾਰ ਕਰਕੇ ਪਿੰਡ ਹਮੀਰਾ ਵੱਲ ਪਹੁੰਚੀ ਤਾਂ ਸੜਕ ਕਿਨਾਰੇ ਇਕ ਵਰਦੀਧਾਰੀ ਪੁਲਸ ਮੁਲਾਜ਼ਮ ਡਗਮਗਾਉਂਦਾ ਹੋਇਆ ਪੈਦਲ ਤੁਰਦਾ ਨਜ਼ਰ ਆਇਆ। ਸ਼ੱਕ ਹੋਣ 'ਤੇ ਏ. ਐੱਸ. ਆਈ. ਅਤੇ ਹੋਰ ਕਰਮਚਾਰੀਆਂ ਨੇ ਉਸ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ।

ਪੁੱਛਗਿੱਛ ਦੌਰਾਨ ਉਸ ਨੇ ਆਪਣੀ ਪਛਾਣ ਸਿਪਾਹੀ ਜਤਿੰਦਰਪਾਲ ਸਿੰਘ (ਨੰਬਰ 3030/ਸੀ. ਪੀ. ਜਲੰਧਰ), ਪੁੱਤਰ ਮੱਖਣ ਸਿੰਘ, ਵਾਸੀ ਪਿੰਡ ਝੱਜੀਆ, ਥਾਣਾ ਫਤਿਹਗੜ੍ਹ ਚੂੜੀਆਂ, ਜ਼ਿਲ੍ਹਾ ਗੁਰਦਾਸਪੁਰ ਵਜੋਂ ਦੱਸੀ। ਇਸ ਤੋਂ ਬਾਅਦ ਉਸ ਦਾ ਡੋਪ ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਵਿੱਚ ਉਹ ਡਰੱਗ ਪਾਜ਼ੇਟਿਵ ਪਾਇਆ ਗਿਆ।
ਇਹ ਵੀ ਪੜ੍ਹੋ: ਵੱਡਾ ਫੇਰਬਦਲ! ਪੰਜਾਬ ਦੇ 15 PPS ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ, ਲਿਸਟ 'ਚ ਵੇਖੋ ਨਾਂ

ਡੋਪ ਟੈਸਟ ਦੀ ਰਿਪੋਰਟ ਦੇ ਆਧਾਰ 'ਤੇ ਪੁਲਸ ਨੇ ਉਕਤ ਮੁਲਾਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੀਆਂ ਸੰਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਵਿਭਾਗੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਹਮੀਰਾ ਵਿਖੇ ਇਕ ਵਰਦੀਧਾਰੀ ਪੁਲਸ ਮੁਲਾਜ਼ਮ ਦੀ ਕਥਿਤ ਨਸ਼ੇ ਦੀ ਹਾਲਤ ਵਾਲੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋਈ ਸੀ। ਵੀਡੀਓ ਨੂੰ ਲੈ ਕੇ ਲੋਕਾਂ ਵਿੱਚ ਤਿੱਖੀ ਪ੍ਰਤੀਕਿਰਿਆ ਵੇਖਣ ਨੂੰ ਮਿਲੀ ਅਤੇ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਲੈ ਕੇ ਵੀ ਸਵਾਲ ਉੱਠੇ। ਹੁਣ ਪੁਲਸ ਵੱਲੋਂ ਕੀਤੀ ਗਈ ਤੁਰੰਤ ਕਾਨੂੰਨੀ ਕਾਰਵਾਈ ਨੇ ਇਹ ਸੰਦੇਸ਼ ਦਿੱਤਾ ਹੈ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਾ ਕੋਈ ਵੀ ਵਿਅਕਤੀ, ਭਾਵੇਂ ਉਹ ਪੁਲਸ ਮੁਲਾਜ਼ਮ ਹੀ ਕਿਉਂ ਨਾ ਹੋਵੇ ਕਾਰਵਾਈ ਤੋਂ ਬਚ ਨਹੀਂ ਸਕਦਾ।
ਇਹ ਵੀ ਪੜ੍ਹੋ: ਬਰਿਸਟਾ ਕੈਫੇ ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ! ਵਿਦੇਸ਼ ਬੈਠਾ ਜੱਗਾ ਨਿਕਲਿਆ ਮਾਸਟਰਮਾਈਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PM ਮੋਦੀ ਨਾਲ ਗੱਲਬਾਤ ਦੀਆਂ ਤਸਵੀਰਾਂ ਮਗਰੋਂ ਮਨੀਸ਼ ਤਿਵਾੜੀ ਦਾ ਵੱਡਾ ਬਿਆਨ
NEXT STORY