ਜਲੰਧਰ (ਕੁੰਦਨ, ਪੰਕਜ)- ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ। ਇਸ ਸਮਾਗਮ ਵਿਚ ਕੁੱਲ੍ਹ 15 ਅਧਿਕਾਰੀਆਂ ਨੂੰ ਚੱਲ ਰਹੀ ਰਾਜ ਪੱਧਰੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਪਾਉਣ ਲਈ ਸਨਮਾਨਿਤ ਕੀਤਾ ਗਿਆ। ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ 6 ਸਬ-ਇੰਸਪੈਕਟਰਾਂ ਅਤੇ 6 ਸਹਾਇਕ ਸਬ-ਇੰਸਪੈਕਟਰਾਂ (ਏ. ਐੱਸ. ਆਈ) ਨੂੰ CC-I ਸਰਟੀਫਿਕੇਟ ਭੇਟ ਕੀਤੇ, ਜਿਨ੍ਹਾਂ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਨਿਰੰਤਰ ਯਤਨਾਂ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਹਰੇਕ ਅਧਿਕਾਰੀ ਨੂੰ ਮਾਨਤਾ ਦੇ ਪ੍ਰਤੀਕ ਵਜੋਂ ਪ੍ਰਸ਼ੰਸਾ ਪੱਤਰ ਦਿੱਤਾ ਗਿਆ।

ਇਸ ਮੌਕੇ ਬੋਲਦਿਆਂ ਧਨਪ੍ਰੀਤ ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੇ ਯੁੱਧ ਨਸ਼ਿਆਂ ਵਿਰੁੱਧ ਪਹਿਲਕਦਮੀ ਤਹਿਤ ਆਪਣੀ ਅਣਥੱਕ ਮਿਹਨਤ ਅਤੇ ਸਮਰਪਣ ਨਾਲ ਇਕ ਉਦਾਹਰਨ ਸਥਾਪਤ ਕੀਤੀ ਹੈ। ਉਨ੍ਹਾਂ ਦੀ ਹਿੰਮਤ ਅਤੇ ਦ੍ਰਿੜਤਾ ਨਾ ਸਿਰਫ਼ ਪੂਰੀ ਫੋਰਸ ਦੇ ਮਨੋਬਲ ਨੂੰ ਉੱਚਾ ਕਰਦੀ ਹੈ ਸਗੋਂ ਜਲੰਧਰ ਦੇ ਨਾਗਰਿਕਾਂ ਵਿੱਚ ਵਿਸ਼ਵਾਸ ਵੀ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਚੰਗੇ ਕੰਮ ਦਾ ਇਨਾਮ ਹੋਰ ਵੀ ਵੱਡੀ ਜ਼ਿੰਮੇਵਾਰੀ ਲੈਣ ਦਾ ਮੌਕਾ ਹੁੰਦਾ ਹੈ।
ਇਹ ਵੀ ਪੜ੍ਹੋ: ਵ੍ਰਿੰਦਾਵਨ ਜਾ ਰਹੀ HRTC ਦੀ ਬੱਸ 'ਤੇ ਪੰਜਾਬ 'ਚ ਹਮਲਾ, ਪਿਆ ਚੀਕ-ਚਿਹਾੜਾ
ਇਸ ਸਮਾਗਮ ਵਿੱਚ ਮੌਜੂਦ ਪ੍ਰਮੁੱਖ ਵਿਅਕਤੀਆਂ ਵਿੱਚ ਡੀ. ਸੀ. ਪੀ (ਇੰਵੈਟੀਗੇਸ਼ਨ) ਮਨਪ੍ਰੀਤ ਸਿੰਘ ਢਿੱਲੋਂ, ਏ. ਡੀ. ਸੀ. ਪੀ (ਇੰਵੈਟੀਗੇਸ਼ਨ) ਜਯੰਤ ਪੁਰੀ, ਏ. ਡੀ. ਸੀ. ਪੀ (ਹੈੱਡਕੁਆਟਰ) ਸੁੱਖਵਿੰਦਰ ਸਿੰਘ ਸ਼ਾਮਲ ਸਨ, ਜਿਨ੍ਹਾਂ ਨੇ ਇਨ੍ਹਾਂ ਪੁਲਸ ਕਰਮਚਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ।
ਇਹ ਵੀ ਪੜ੍ਹੋ: MLA ਰਮਨ ਅਰੋੜਾ ਭ੍ਰਿਸ਼ਟਾਚਾਰ ਕੇਸ 'ਚ ਕਾਂਗਰਸੀਆਂ ਦੀ ਐਂਟਰੀ, ਵਿਜੀਲੈਂਸ ਦੇ ਘੇਰੇ 'ਚ ਕਾਂਗਰਸੀ ਕੌਂਸਲਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਵਾਨੀਗੜ੍ਹ 'ਚ ਵੱਡੀ ਵਾਰਦਾਤ, ਘਰ ਅੰਦਰ ਵੜ ਕੇ ਕੁਹਾੜੀ ਨਾਲ ਵਿਅਕਤੀ ਦਾ ਕਤਲ
NEXT STORY