ਅੰਮ੍ਰਿਤਸਰ- ਪੰਜਾਬ ਪੁਲਸ ਵੱਲੋਂ ਸ਼ਰੇਆਮ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਦਰਅਸਲ ਮਾਮਲਾ ਹੈ ਕਿ ਪੁਲਸ ਮੁਲਾਜ਼ਮ ਵਰਦੀ ਪਾ ਕੇ ਆਹਾਤੇ 'ਚ ਬੈਠ ਕੇ ਸ਼ਰਾਬ ਪੀ ਰਹੇ ਸੀ, ਜਿਸ ਦੀਆਂ ਤਸਵੀਰਾਂ ਕਾਫ਼ੀ ਵਾਇਰਲ ਹੋ ਰਹੀਆਂ ਹਨ। ਜਾਣਕਾਰੀ ਅਨੁਸਾਰ ਇਹ ਮਾਮਲਾ ਅੰਮ੍ਰਿਤਸਰ ਦੇ ਵੱਲਾ ਇਲਾਕੇ ਦਾ ਹੈ ਜਿੱਥੇ ਥਾਣੇ ਦੇ ਬਿਲਕੁਲ ਨਾਲ ਹੀ ਸ਼ਰਾਬ ਦਾ ਠੇਕਾ ਹੈ।
ਇਹ ਵੀ ਪੜ੍ਹੋ- ਅੱਤ ਦੀ ਗਰਮੀ ਕਾਰਨ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਘਟੀ, ਮਾਪਿਆਂ ਨੇ ਪੰਜਾਬ ਸਰਕਾਰ ਨੂੰ ਕੀਤੀ ਇਹ ਮੰਗ
ਵੱਲਾ ਥਾਣੇ ਦੀ ਪੁਲਸ ਮੁਲਾਜ਼ਮ ਠੇਕੇ 'ਤੇ ਬੈਠ ਕੇ ਸ਼ਰੇਆਮ ਸ਼ਰਾਬ ਦਾ ਸੇਵਨ ਕਰ ਰਹੇ ਹਨ। ਜਿਸ 'ਚ ਇੱਕ ਏ. ਐੱਸ. ਆਈ. ਕਸ਼ਮੀਰ ਸਿੰਘ ਹੈ ਤੇ ਬਾਕੀ ਉਸ ਨਾਲ ਮੁਲਾਜ਼ਮ ਹਨ। ਹੁਣ ਸਵਾਲ ਇਹ ਉੱਠਦਾ ਹੈ ਕਿ ਜੇਕਰ ਅਜਿਹੇ ਮੁਲਾਜ਼ਮ ਖੁਦ ਹੀ ਸਰਕਾਰੀ ਵਰਦੀ ਪਾ ਕੇ ਸ਼ਰਾਬ ਵਾਲੀ ਜਗ੍ਹਾ 'ਤੇ ਸ਼ਰਾਬ ਪੀਣਗੇ ਤਾਂ ਇਹ ਕਿਸੇ ਨੂੰ ਕਾਨੂੰਨ ਦੇ ਬਾਰੇ ਕੀ ਜਾਣਕਾਰੀ ਦੇਣਗੇ। ਹੁਣ ਵੇਖਣਾ ਇਹ ਹੋਵੇਗਾ ਕਿ ਪੁਲਸ ਦੇ ਆਲਾ ਅਧਿਕਾਰੀ ਇਹਨਾਂ ਦੇ ਖ਼ਿਲਾਫ਼ ਕੀ ਕਾਰਵਾਈ ਕਰਦੇ ਹਨ ਜਾਂ ਨਹੀਂ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ’ਚ ਮੀਟ, ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਲਈ ਚਲਾਈ ਮੁਹਿੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਿਚ ਵੱਡਾ ਹਾਦਸਾ, ਟੱਕਰ ਤੋਂ ਬਾਅਦ ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਕੇ 'ਤੇ ਮੌਤ
NEXT STORY