ਅੰਮ੍ਰਿਤਸਰ (ਅਕਸ਼ੇ): ਵੀਰਵਾਰ ਅੱਧੀ ਰਾਤ ਨੂੰ ਪੰਜਾਬ ਪੁਲਸ ਅਤੇ ਨਸ਼ਾ ਤਸਕਰਾਂ ਵਿਚਾਲੇ ਐਨਕਾਊਂਟਰ ਹੋ ਗਿਆ, ਜਿਸ ਵਿਚ ਦੋਹਾਂ ਧਿਰਾਂ ਵੱਲੋਂ ਫ਼ਾਇਰਿੰਗ ਕੀਤੀ ਗਈ। ਇਸ ਦੌਰਾਨ ਪੁਲਸ ਨੇ 2 ਤਸਕਰਾਂ ਨੂੰ ਹੈਰੋਇਨ ਦੀ ਵੱਡੀ ਖੇਪ ਦੇ ਨਾਲ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਈ ਥਾਈਂ ਸ਼ੁਰੂ ਹੋਈ ਬਾਰਿਸ਼, ਮੌਸਮ ਵਿਭਾਗ ਨੇ 10 ਜ਼ਿਲ੍ਹਿਆਂ ਲਈ ਜਾਰੀ ਕੀਤਾ Alert
ਜਾਣਕਾਰੀ ਮੁਤਾਬਕ ਪੁਲਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ 2 ਤਸਕਰਾਂ ਨੂੰ ਅਜਨਾਲਾ ਦੇ ਗੁਜਰਪੁਰਾ ਨੇੜੇ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਤਸਕਰਾਂ ਨੇ ਪੁਲਸ ਟੀਮ 'ਤੇ ਫਾਇਰਿੰਗ ਕਰ ਦਿੱਤੀ। ਇਸ ਦੇ ਜਵਾਬ ਵਿਚ ਪੁਲਸ ਨੇ ਵੀ ਗੋਲ਼ੀਆਂ ਚਲਾਈਆਂ। ਇਸ ਕ੍ਰਾਸ ਫਾਇਰਿੰਗ ਦੌਰਾਨ ਕਿਸੇ ਨੂੰ ਵੀ ਗੋਲ਼ੀ ਨਹੀਂ ਲੱਗੀ। ਇਸ ਮਗਰੋਂ ਪੁਲਸ ਨੇ ਦੋਵਾਂ ਤਸਕਰਾਂ ਨੂੰ ਤਕਰੀਬਨ ਡੇਢ ਕਿੱਲੋ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕਰ ਲਿਆ।
ਇਹ ਖ਼ਬਰ ਵੀ ਪੜ੍ਹੋ - ਤਹਿਸੀਲ 'ਚ ਵਾਰ-ਵਾਰ ਖੜਕਾਉਣ 'ਤੇ ਵੀ ਨਹੀਂ ਖੁੱਲ੍ਹ ਰਿਹਾ ਸੀ ਬਾਥਰੂਮ ਦਾ ਦਰਵਾਜ਼ਾ, ਤੁੜਵਾ ਕੇ ਵੇਖਿਆ ਤਾਂ ਉੱਡ ਗਏ ਹੋਸ਼
ਗ੍ਰਿਫ਼ਤਾਰ ਕੀਤੇ ਗਏ ਤਸਕਰ ਡੇਰਾ ਬਾਬਾ ਨਾਨਕ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਫ਼ਿਲਹਾਲ ਪੁਲਸ ਅਧਿਕਾਰੀ ਇਸ ਸਬੰਧੀ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਰਹੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, 107 ਉਪ ਜ਼ਿਲ੍ਹਾ ਅਟਾਰਨੀਆਂ ਦੀਆਂ ਕੀਤੀਆਂ ਤਾਇਨਾਤੀਆਂ/ਬਦਲੀਆਂ
NEXT STORY