ਫਾਜ਼ਿਲਕਾ (ਸੁਖਵਿੰਦਰ ਥਿੰਦ) : ਫਾਜ਼ਿਲਕਾ ਵਿਚ ਇਕ ਵੱਡਾ ਐਨਕਾਉਂਟਰ ਹੋਣ ਦੀ ਸੂਚਨਾ ਮਿਲੀ ਹੈ। ਪੁਲਸ ਨੇ ਨਸ਼ਾ ਤਸਕਰ ਦਾ ਐਨਕਾਊਂਟਰ ਕੀਤਾ ਹੈ। ਇਸ ਕਾਰਵਾਈ ਮਗਰੋਂ ਇਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ।
ਅੰਮ੍ਰਿਤਸਰ ਪੁਲਸ ਹੱਥ ਲੱਗੀ ਵੱਡੀ ਸਫਲਤਾ! ਹਥਿਆਰਾਂ ਤੇ ਨਕਲੀ ਕਰੰਸੀ ਸਣੇ ਇਕ ਗ੍ਰਿਫਤਾਰ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਗਸ਼ਤ ਦੌਰਾਨ ਜਦੋਂ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਸ ਦੇ ਉੱਪਰ ਫਾਇਰ ਕਰ ਦਿੱਤਾ। ਜਵਾਬੀ ਕਾਰਵਾਈ ਦੇ ਦੌਰਾਨ ਫਾਜ਼ਲਕਾ ਪੁਲਸ ਨੇ ਵੀ ਪਹਿਲਾਂ ਹਵਾਈ ਫਾਇਰ ਕੀਤਾ ਅਤੇ ਮੁੜ ਨਸ਼ਾ ਤਸਕਰ ਦੇ ਪੈਰ 'ਤੇ ਗੋਲੀ ਮਾਰੀ। ਇਸ ਦੌਰਾਨ ਨਸ਼ਾ ਤਸਕਰ ਡਿੱਗ ਪਿਆ। ਇਸ ਕਾਰਵਾਈ ਦੌਰਾਨ ਮੁਲਜ਼ਮ ਕੋਲੋਂ ਪੁਲਸ ਨੇ ਹੈਰੋਇਨ ਵੀ ਬਰਾਮਦ ਕੀਤਾ ਹੈ।

ਫਾਜ਼ਿਲਕਾ ਪੁਲਸ ਨੇ ਜ਼ਖਮੀ ਨਸ਼ਾ ਤਸਕਰ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾ ਦਿੱਤਾ ਜਿੱਥੇ ਉਸ ਨੂੰ ਖਤਰੇ ਤੋਂ ਬਾਹਰ ਦੱਸਿਆ ਜਾ ਰਿਹਾ ਹੈ ਅਤੇ ਡਾਕਟਰਾਂ ਦੇ ਵੱਲੋਂ ਇਲਾਜ ਵੀ ਕੀਤਾ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਠਾਨਕੋਟ ਦੀਆਂ 205 ਸੜਕਾਂ ਦੀ 100 ਕਰੋੜ ਰੁਪਏ ਖ਼ਰਚ ਕਰਕੇ ਬਦਲੀ ਜਾਵੇਗੀ ਨੁਹਾਰ: ਮੰਤਰੀ ਕਟਾਰੂਚੱਕ
NEXT STORY