ਅੰਮ੍ਰਿਤਸਰ- ਅੰਮ੍ਰਿਤਸਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ ਇਕ ਮਹਿਲਾ ਸਬ-ਇੰਸਪੈਕਟਰ ਨੂੰ ਕਿਤੇ ਕਰਮਾਂ ਦੀ ਸਜ਼ਾ ਮਿਲੀ ਹੈ। ਜਾਣਕਾਰੀ ਮੁਤਾਬਕ ਅਦਾਲਤ ਨੇ ਪੰਜਾਬ ਪੁਲਸ ਦੀ ਇੱਕ ਮਹਿਲਾ ਸਬ-ਇੰਸਪੈਕਟਰ (ਐੱਸਆਈ) ਨੂੰ 10 ਸਾਲ ਦੀ ਕੈਦ ਅਤੇ 20,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਔਰਤ ਨੂੰ ਦੋਸ਼ੀ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ- ਨਾਭਾ ਜੇਲ੍ਹ ਬ੍ਰੇਕ ਕਾਂਡ 'ਚ ਫਰਾਰ ਹੋਇਆ ਅੱਤਵਾਦੀ ਕਸ਼ਮੀਰਾ ਸਿੰਘ 9 ਸਾਲ ਬਾਅਦ ਗ੍ਰਿਫ਼ਤਾਰ
ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਵੱਲੋਂ ਅੰਮ੍ਰਿਤਸਰ ਦਿਹਾਤੀ ਪੁਲਸ ਦੀ ਸਬ ਇੰਸਪੈਕਟਰ ਸੰਦੀਪ ਕੌਰ ਨੂੰ ਸਜ਼ਾ ਸੁਣਾਈ ਗਈ ਹੈ। ਜੇਕਰ ਜੁਰਮਾਨੇ ਦੀ ਰਕਮ ਜਮ੍ਹਾ ਨਹੀਂ ਕਰਵਾਈ ਜਾਂਦੀ, ਤਾਂ ਦੋਸ਼ੀ ਨੂੰ ਤਿੰਨ ਮਹੀਨੇ ਦੀ ਵਾਧੂ ਕੈਦ ਭੁਗਤਣੀ ਪਵੇਗੀ। ਅਦਾਲਤ ਨੇ ਕਿਹਾ ਕਿ ਸਬ ਇੰਸਪੈਕਟਰ ਸੰਦੀਪ ਕੌਰ ਦਾ ਕੰਮ ਅਪਰਾਧ ਨੂੰ ਰੋਕਣਾ ਸੀ ਜਦੋਂ ਕਿ ਉਹ ਖੁਦ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋ ਗਈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਸਕੂਲਾਂ ਤੇ ਸਿੱਖਿਆ ਸੰਸਥਾਨਾਂ ਨੂੰ ONLINE ਪੜ੍ਹਾਈ ਕਰਵਾਉਣ ਦੇ ਹੁਕਮ
ਕੀ ਹੈ ਮਾਮਲਾ
10 ਅਕਤੂਬਰ, 2020 ਨੂੰ, ਮੋਹਕਮਪੁਰਾ ਥਾਣੇ ਦੀ ਪੁਲਸ ਨੇ ਅੰਮ੍ਰਿਤਸਰ ਦਿਹਾਤੀ ਜ਼ਿਲ੍ਹੇ ਵਿੱਚ ਤਾਇਨਾਤ ਸਬ ਇੰਸਪੈਕਟਰ ਸੰਦੀਪ ਕੌਰ ਵਿਰੁੱਧ ਇੱਕ ਵਿਅਕਤੀ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਸੀ। ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਜੰਡਿਆਲਾ ਗੁਰੂ ਥਾਣੇ ਅਧੀਨ ਪੈਂਦੇ ਪਿੰਡ ਨਵਾਂ ਪਿੰਡ ਦੇ ਰਹਿਣ ਵਾਲੇ ਵਿਕਰਮਜੀਤ ਸਿੰਘ ਦਾ ਐੱਸਆਈ ਸੰਦੀਪ ਕੌਰ ਨਾਲ ਕਥਿਤ ਪ੍ਰੇਮ ਸਬੰਧ ਸੀ। ਵਿਕਰਮਜੀਤ ਪੇਸ਼ੇ ਤੋਂ ਇੱਕ ਕਮਿਸ਼ਨ ਏਜੰਟ ਸੀ। ਦੋਵੇਂ ਇੱਕ ਦੂਜੇ ਨੂੰ ਮਿਲਦੇ ਰਹਿੰਦੇ ਸਨ, ਪਰ ਕੁਝ ਦਿਨ ਤੋਂ ਸੰਦੀਪ ਕੌਰ ਵਿਕਰਮਜੀਤ ਨੂੰ ਬਲੈਕਮੇਲ ਕਰ ਰਹੀ ਸੀ। ਉਹ ਉਸਨੂੰ ਉਸਦੇ ਇੱਕ ਹੋਰ ਸਾਥੀ ਦਾ ਕਤਲ ਕਰਨ ਲਈ ਵੀ ਉਕਸਾ ਰਹੀ ਸੀ। ਵਿਕਰਮਜੀਤ ਲਗਾਤਾਰ ਉਸਦਾ ਵਿਰੋਧ ਕਰ ਰਿਹਾ ਸੀ।
ਇਹ ਵੀ ਪੜ੍ਹੋ- ਤੁਰਕੀ ਤੋਂ ਆਪਰੇਟ ਹੁੰਦੇ ਗਿਰੋਹ ਦੇ 3 ਮੈਂਬਰ ਪੰਜਾਬ 'ਚ ਗ੍ਰਿਫ਼ਤਾਰ, ਕਰੋੜਾਂ ਰੁਪਿਆ ਬਰਾਮਦ
ਘਟਨਾ ਵਾਲੇ ਦਿਨ, ਦੋਵੇਂ ਮੋਹਕਮਪੁਰਾ ਦੇ ਇੱਕ ਹੋਟਲ ਦੇ ਕਮਰੇ ਵਿੱਚ ਮਿਲੇ ਸਨ। ਸੰਦੀਪ ਕੌਰ ਕੁਝ ਸਮਾਂ ਉੱਥੇ ਰਹਿਣ ਤੋਂ ਬਾਅਦ ਚਲੀ ਗਈ ਅਤੇ ਵਿਕਰਮਜੀਤ ਨੇ ਹੋਟਲ ਦੇ ਕਮਰੇ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਸਬ-ਇੰਸਪੈਕਟਰ ਵਿਰੁੱਧ ਮਾਮਲਾ ਦਰਜ ਕਰ ਲਿਆ ਸੀ। ਉਸੇ ਰਾਤ, ਵਿਕਰਮਜੀਤ ਦੀ ਪਤਨੀ ਸੁਖਬੀਰ ਕੌਰ ਨੇ ਵੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਜੰਡਿਆਲਾ ਥਾਣੇ ਦੀ ਪੁਲਸ ਨੇ ਸੰਦੀਪ ਕੌਰ ਖਿਲਾਫ਼ ਵੀ ਮਾਮਲਾ ਦਰਜ ਕੀਤਾ ਸੀ। ਮਹਿਲਾ ਐੱਸਆਈ ਵਿਰੁੱਧ ਦੋਸ਼ ਸਾਬਤ ਹੋਣ ਤੋਂ ਬਾਅਦ ਅਦਾਲਤ ਨੇ ਸੰਦੀਪ ਕੌਰ ਨੂੰ ਦੋਸ਼ੀ ਕਰਾਰ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਰਾਸਤ-ਏ-ਖਾਲਸਾ ਪਹੁੰਚੇ ਮੰਤਰੀ ਹਰਜੋਤ ਬੈਂਸ ਨੇ ਸਿਵਲ ਡਿਫੈਂਸ ’ਚ ਦਾਖ਼ਲੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ
NEXT STORY