ਲੁਧਿਆਣਾ (ਗੌਤਮ): ਚੋਰੀ ਦੇ ਮਾਮਲੇ ਵਿਚ ਅਦਾਲਤ ਵਿਚ ਚਾਲਾਨ ਪੇਸ਼ ਨਾ ਕਰ ਸਾਮਾਨ ਖੁਰਦ-ਬੁਰਦ ਕਰਨ ਦੇ ਦੋਸ਼ ਵਿਚ ਥਾਣਾ ਫ਼ੋਕਲ ਪੁਆਇੰਟ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ASI ਸੁਰਜੀਤ ਕੁਮਾਰ ਦੇ ਬਿਆਨਾਂ 'ਤੇ ਸਬ ਇੰਸਪੈਕਟਰ ਸੰਦੀਪ ਕੁਮਾਰ ਤੇ ਸੇਵਾ ਮੁਕਤ ਸਬ ਇੰਸਪੈਕਟਰ ਭੂਪਿੰਦਰ ਸਿੰਘ ਨੂੰ ਨਾਮਜ਼ਦ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - Positive News: ਪਾਸਪੋਰਟ ਬਣਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ
ਜਾਣਕਾਰੀ ਮੁਤਾਬਕ ਸਾਲ 2014 ਵਿਚ ਤਤਕਾਲੀ ਸਬ ਇੰਸਪੈਕਟਰ ਭੂਪਿੰਦਰ ਸਿੰਘ ਅਤੇ ਹੈੱਡ ਕਾਂਸਟੇਬਲ ਸੰਦੀਪ ਕੁਮਾਰ (ਹੁਣ ਸਬ-ਇੰਸਪੈਕਟਰ) ਵੱਲੋਂ ਅਮਨਦੀਪ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਹ ਮਾਮਲਾ ਮੁਖਬਰ ਦੀ ਸੂਚਨਾ 'ਤੇ ਦਰਜ ਕੀਤਾ ਗਿਆ ਸੀ। ਅਮਨਦੀਪ ਵੱਲੋਂ ਹਾਈ ਕੋਰਟ ਵਿਚ ਰਿੱਟ ਲਗਾਈ ਗਈ ਸੀ। ਇਸ ਤੋਂ ਇਲਾਵਾ ਇਕ ਹੋਰ ਮਾਮਲਾ ਵੀ ਦਰਜ ਹੋਇਆ ਸੀ। ਪਰ ਡਿਊਟੀ 'ਤੇ ਰਹਿੰਦੇ ਹੋਏ ਉਕਤ ਪੁਲਸ ਮੁਲਾਜ਼ਮਾਂ ਵੱਲੋਂ ਰਿਕਾਰਡ ਮੁਤਾਬਕ ਕੋਰਟ ਵਿਚ ਚਲਾਨ ਪੇਸ਼ ਨਾ ਕਰ ਕੇ ਸਾਮਾਨ ਨੂੰ ਖੁਰਦ-ਬੁਰਦ ਕੀਤਾ ਗਿਆ। ਮਾਮਲੇ ਨੂੰ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
5, 10 ਨਹੀਂ ਦਸੰਬਰ 'ਚ 17 ਦਿਨ ਬੰਦ ਰਹਿਣ ਵਾਲੇ ਹਨ ਬੈਂਕ, ਬਣਾ ਲਓ ਪੂਰੀ ਯੋਜਨਾ
NEXT STORY