ਫਾਜ਼ਿਲਕਾ (ਨਾਗਪਾਲ): ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਬਠਿੰਡਾ) ਵੱਲੋਂ ਪੰਜਾਬ ਪੁਲਸ ਤੇ ਜੇਲ ਵਾਰਡਰ ਦੀ ਭਰਤੀ ਲਈ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਕੋਵਿਡ-19 ਨੂੰ ਧਿਆਨ ’ਚ ਰੱਖਦੇ ਹੋਏ ਜ਼ਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦੇ ਭਰਤੀ ਹੋਣ ਚਾਹਵਾਨ ਯੁਵਕਾਂ ਦੀ ਰਜਿਸਟ੍ਰੇਸ਼ਨ, ਕਾਊਸਲਿੰਗ ਅਤੇ ਮੁਫ਼ਤ ਸਿਖਲਾਈ ਲਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਖੇਡਾਂ ਵਿੱਚ ਮੱਲਾਂ ਮਾਰਨ ਵਾਲੀ ਅੰਤਰਰਾਸ਼ਟਰੀ ਕਰਾਟੇ ਖਿਡਾਰਣ ਹਰਦੀਪ ਕੌਰ ਝੋਨਾ ਲਾਉਣ ਲਈ ਮਜਬੂਰ (ਵੀਡੀਓ)
ਇਹ ਜਾਣਕਾਰੀ ਦਿੰਦੇ ਹੋਏ ਕੈਂਪ ਇੰਚਾਰਜ਼ ਹਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਭਰਤੀ ਹੋਣ ਦੇ ਚਾਹਵਾਨ ਯੁਵਕ ਆਪਣੇ ਸਾਰੇ ਅਸਲ ਸਰਟੀਫਿਕੇਟ (ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ) 2 ਪਾਸਪੋਰਟ ਸਾਈਜ ਫੋਟੋ, ਆਧਾਰ ਕਾਰਡ ਨਾਲ ਲੈ ਕੇ ਰੋਜ਼ਾਨਾ 10-10 ਯੁਵਕ ਕੈਂਪ ’ਚ 16 ਜੂਨ ਨੂੰ ਸਵੇਰੇ 09:00 ਵਜੇ ਨਿੱਜੀ ਤੌਰ ’ਤੇ ਪਹੁੰਚ ਕੇ ਮੁਫ਼ਤ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਜੇਲ ਵਾਰਡਰ ਦੀ ਭਰਤੀ ਲਈ ਕੇਵਲ ਉਹੀ ਯੁਵਕ ਰਜ਼ਿਸਟ੍ਰੇਸ਼ਨ ਕਰਵਾ ਸਕਦੇ ਹਨ, ਜਿਨ੍ਹਾਂ ਨੇ ਭਰਤੀ ਲਈ ਆਨਲਾਈਨ ਅਪਲਾਈ ਕੀਤਾ ਹੈ। ਯੁਵਕ ਰਜ਼ਿਸਟ੍ਰੇਸ਼ਨ ਲਈ ਆਉਣ ਸਮੇਂ ਆਪਣੇ ਨਾਲ ਭਰਤੀ ਲਈ ਆਨ-ਲਾਈਨ ਅਪਲਾਈ ਦਾ ਫਾਰਮ ਵੀ ਨਾਲ ਲੈ ਕੇ ਆਉਣਗੇ। ਪੰਜਾਬ ਪੁਲਸ ਦੀ ਭਰਤੀ ਲਈ ਰਜਿਸਟ੍ਰੇਸ਼ਨ ਕਰਾਉਣ ਵਾਲੇ ਯੁਵਕ ਦੀ ਵਿੱਦਿਅਕ ਯੋਗਤਾ ਘੱਟੋਂ ਘੱਟ 10+2 ਹੋਣੀ ਚਾਹੀਦੀ ਹੈ ਅਤੇ ਉਮਰ 18 ਤੋਂ 25 ਸਾਲ, ਕੱਦ 5 ਫੁੱਟ 7 ਇੰਚ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਮਲੇਰਕੋਟਲਾ 'ਚ ਸਿੱਖਾਂ ਨੇ ਕਾਇਮ ਕੀਤੀ ਮਿਸਾਲ, ਮਸੀਤ ਬਣਾਉਣ ਲਈ ਬਿਨਾਂ ਕੀਮਤ ਦੇ ਦਿੱਤੀ ਜ਼ਮੀਨ (ਵੀਡੀਓ)
ਇਸ ਤੋਂ ਇਲਾਵਾ ਕੈਂਪ ਵੱਲੋਂ ਆਰਮੀ ਭਰਤੀ ਰੈਲੀ ਫਿਰੋਜ਼ਪੁਰ ’ਚ ਮੈਡੀਕਲ ਫਿੱਟ ਹੋਏ ਯੁਵਕਾਂ ਲਈ ਲਿਖਤੀ ਪੇਪਰ ਦੀ ਤਿਆਰੀ ਲਈ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਇਸ ਲਈ ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਉਕਤ ਜਿਲਿਆਂ ਦੇ ਮੈਡੀਕਲ ਫਿੱਟ ਯੁਵਕ ਕੈਂਪ ’ਚ ਮੁਫਤ ਸਿਖਲਾਈ ਲਈ ਆ ਸਕਦੇ ਹਨ। ਵਧੇਰੇ ਜਾਣਕਾਰੀ ਲਈ ਯੁਵਕ 94641-52013, 93167-13000 ਅਤੇ 98148-50214 ਨੰਬਰਾਂ ’ਤੇ ਸੰਪਰਕ ਕਰ ਸਕਦੇ ਹਨ।
ਇਹ ਵੀ ਪੜ੍ਹੋ: ਡੀ.ਪੀ.ਅਤੇ ਪ੍ਰਿੰਸੀਪਲ ਦੀ ਧੀ ਤੋਂ ਤੰਗ ਆ ਕੇ ਐੱਨ.ਆਰ.ਆਈ. ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
ਵੱਡੀ ਖ਼ਬਰ : ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਿਚਾਲੇ ਹੋਇਆ ਗਠਜੋੜ
NEXT STORY