ਅੰਮ੍ਰਿਤਸਰ (ਨੀਰਜ)- ਪੰਜਾਬ ਦੇ ਸਰਹੱਦੀ ਇਲਾਕਿਆਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਪੁਲਸ ਹਮੇਸ਼ਾ ਮੁਸਤੈਦ ਰਹੀ ਹੈ। ਇਸ ਦੇ ਮੱਦੇਨਜ਼ਰ ਡੀ. ਜੀ. ਪੀ. ਗੌਰਵ ਯਾਦਵ ਦੀ ਪਹਿਲ 'ਤੇ ਬਾਰਡਰ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਪੁਲਸ ਅਤੇ ਬੀ. ਐੱਸ. ਐੱਫ਼. ਅਧਿਕਾਰੀਆਂ ਦੀ ਬੈਠਕ ਕੀਤੀ ਗਈ। ਇਹ ਬੈਠਕ ਅੰਮ੍ਰਿਤਸਰ ਵਿਖੇ ਬੀ. ਐੱਸ. ਐੱਫ. ਹੈੱਡ ਕੁਆਟਰ ਖਾਸਾ 'ਚ ਸਪੈਸ਼ਲ ਏ. ਡੀ. ਜੀ. ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਦੀ ਅਗਵਾਈ 'ਚ ਹੋਈ। ਇਸ ਬੈਠਕ ਦੌਰਾਨ ਸੀ. ਸੀ. ਟੀ. ਵੀ., ਡਰੋਨ ਗਤੀਵਿਧੀਆਂ, ਡਰੱਗ ਮਾਫ਼ੀਆ ਸਬੰਧੀ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਗਈ ਹੈ। ਇਸ ਦੌਰਾਨ ਏ. ਡੀ. ਜੀ. ਪੀ. ਨੇ ਦੱਸਿਆ ਕਿ ਡਰੋਨ ਅਤੇ ਨਸ਼ਾ ਤਸਕਰਾਂ ਬਾਰੇ ਸੂਚਨਾ ਦੇਣ ਵਾਲੇ ਨੂੰ ਸਰਕਾਰ ਇਕ ਲੱਖ ਰੁਪਏ ਦਾ ਇਨਾਮ ਦੇਵੇਗੀ। ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਤਾ ਵੀ ਗੁਪਤ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ - ਡਾਕਟਰ ਦੀ ਲਾਪਰਵਾਹੀ, ਡਿਲਿਵਰੀ ਮਗਰੋਂ ਔਰਤ ਨੂੰ ਚੜ੍ਹਾ ਦਿੱਤਾ ਗ਼ਲਤ ਖ਼ੂਨ, ਪਲਾਂ 'ਚ ਉੱਜੜ ਗਿਆ ਪਰਿਵਾਰ
ਏ. ਡੀ. ਜੀ. ਪੀ. ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਭਾਰਤ-ਪਾਕਿ ਸਰਹੱਦ 'ਤੇ ਸੁਰੱਖਿਆ ਵਧਾਉਣ ਲਈ 20 ਕਰੋੜ ਰੁਪਏ ਦਾ ਪ੍ਰਾਜੈਕਟ ਵੀ ਪਾਸ ਕੀਤਾ ਹੈ। ਇਹ ਪੈਸਾ ਭਾਰਤ-ਪਾਕਿ ਸਰਹੱਦ (ਪੰਜਾਬ ਬਾਰਡਰ) 'ਤੇ ਨਾਈਟ ਡਿਵੀਜ਼ਨ ਕੈਮਰੇ, ਸੀ. ਸੀ. ਟੀ. ਵੀ. ਕੈਮਰੇ ਅਤੇ ਹੋਰ ਸਾਮਾਨ 'ਤੇ ਖ਼ਰਚ ਕੀਤਾ ਜਾਵੇਗਾ। ਅਰਪਿਤ ਸ਼ੁਕਲਾ ਨੇ ਕਿਹਾ ਕਿ ਪਾਕਿਸਤਾਨ ਤੋਂ ਡਰੋਨ ਆਉਣਾ ਚਿੰਤਾ ਦਾ ਵਿਸ਼ਾ ਹੈ। ਪਿਛਲੇ ਕੁਝ ਸਾਲਾਂ ਵਿੱਚ ਬੀ. ਐੱਸ. ਐੱਫ਼ ਦੇ ਜਵਾਨਾਂ ਨੇ ਕਈ ਡਰੋਨਾਂ ਨੂੰ ਸੁੱਟ ਕੇ ਹੈਰੋਇਨ ਅਤੇ ਹਥਿਆਰ ਵੀ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਬੀ.ਐੱਸ.ਐੱਫ. ਦੇ ਜਵਾਨ ਅਤੇ ਪੰਜਾਬ ਪੁਲਸ ਅਲਰਟ 'ਤੇ ਹੈ। ਬੀ. ਐੱਸ. ਐੱਫ਼. ਅਤੇ ਪੰਜਾਬ ਪੁਲਸ ਸਾਂਝੇ ਆਪਰੇਸ਼ਨ ਚਲਾਏਗੀ। ਅੱਗੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ ਐੱਨ. ਆਈ. ਏ. ਨੇ ਸੂਬੇ 'ਚ ਗੈਂਗਸਟਰਾਂ ਅਤੇ ਅੱਤਵਾਦੀ ਮਾਡਿਊਲ ਦੇ ਨੈੱਟਵਰਕ 'ਤੇ 50 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਪੁਲਸ ਨੇ ਗੈਂਗਸਟਰਾਂ ਦੇ ਸਾਥੀਆਂ ਦੇ ਦੇਸ਼ ਵਿੱਚ 145 ਥਾਂਵਾਂ 'ਤੇ ਛਾਪੇਮਾਰੀ ਕੀਤੀ।
ਇਹ ਵੀ ਪੜ੍ਹੋ - ਜਲੰਧਰ 'ਚ NIA ਦੀ ਰੇਡ, ਗੈਂਗਸਟਰ ਪੁਨੀਤ ਸ਼ਰਮਾ ਦੇ ਘਰ ਕੀਤੀ ਛਾਪੇਮਾਰੀ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਘਰ 'ਚ ਦਾਖ਼ਲ ਹੋ ਕੇ ਕੀਤੀ ਫਾਇਰਿੰਗ ਦੌਰਾਨ ਔਰਤ ਜ਼ਖਮੀ, 11 ਲੋਕਾਂ ਖ਼ਿਲਾਫ਼ ਮਾਮਲਾ ਦਰਜ
NEXT STORY